ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੇ ਮਾਮਲੇ ‘ਤੇ ਚਰਚਾ ਕੀਤੀ। ਹਵਾਰਾ ਦੀ ਮਾਤਾ ਦੀ ਗੰਭੀਰ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਮਨੁੱਖੀ ਆਧਾਰ ‘ਤੇ ਪੈਰੋਲ ਦੇਣ ਦੀ ਮੰਗ ਕੀਤੀ ਗਈ ਹੈ, ਤਾਂ ਜੋ ਉਹ ਆਪਣੀ ਬਿਮਾਰ ਮਾਂ ਦੀ ਦੇਖਭਾਲ ਕਰ ਸਕਣ।
ਕੀ ਹੈ ਪੂਰਾ ਮਾਮਲਾ?
ਜਗਤਾਰ ਸਿੰਘ ਹਵਾਰਾ ਕਈ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਇਸ ਦੌਰਾਨ ਉਨ੍ਹਾਂ ਦੀ ਮਾਤਾ ਦੀ ਸਿਹਤ ਵਿਗੜਣ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਨੂੰ ਪੈਰੋਲ ‘ਤੇ ਰਿਹਾਅ ਕਰਨ ਦੀ ਅਪੀਲ ਕੀਤੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮਾਤਾ ਦੀ ਦੇਖਭਾਲ ਲਈ ਹਵਾਰਾ ਦੀ ਮੌਜੂਦਗੀ ਬਹੁਤ ਜ਼ਰੂਰੀ ਹੈ।
ਇਸ ਮਾਮਲੇ ਨੇ ਰਾਜਨੀਤਿਕ ਅਤੇ ਸਮਾਜਿਕ ਪੱਧਰ ‘ਤੇ ਚਰਚਾ ਨੂੰ ਜਨਮ ਦਿੱਤਾ ਹੋਇਆ ਹੈ। ਮੁੱਖ ਮੰਤਰੀ ਮਾਨ ਅਤੇ ਰਾਜਪਾਲ ਦਰਮਿਆਨ ਹੋਈ ਇਸ ਮੁਲਾਕਾਤ ਤੋਂ ਬਾਅਦ ਹੁਣ ਸਰਕਾਰ ਦੇ ਅਗਲੇ ਫੈਸਲੇ ਅਤੇ ਰੁਖ਼ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।







