MLA ਬਲਜਿੰਦਰ ਕੌਰ ਨੂੰ ਲੈਕੇ ਆਈ ਵੱਡੀ ਖਬਰ, ਪੰਜਾਬ ਕੈਬਿਨੇਟ ਨੇ ਮੰਤਰੀ ਰੈਂਕ ਦੇਣ ਤੇ ਲਗਾਈ ਮੋਹਰ

1141

ਆਈ ਤਾਜਾ ਵੱਡੀ ਖਬਰ 

ਪੰਜਾਬ ਦੀ ਸੱਤਾ ਵਿੱਚ ਜਿੱਥੇ ਕਾਫੀ ਕੁਝ ਬਦਲਾਅ ਦੇਖਿਆ ਜਾ ਰਿਹਾ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਠਲ੍ਹ ਪਾਉਣ ਵਾਸਤੇ ਸਖਤ ਕਦਮ ਚੁੱਕੇ ਗਏ ਹਨ। ਇਸ ਦੇ ਨਾਲ ਹੀ ਆਏ ਦਿਨ ਕੋਈ ਨਾ ਕੋਈ ਵੱਖਰੀ ਖਬਰ ਮੰਤਰੀ ਮੰਡਲ ਨਾਲ ਸਬੰਧਤ ਸਾਹਮਣੇ ਆ ਜਾਂਦੀ ਹੈ। ਜਿਸ ਨਾਲ ਰਾਜਨੀਤੀ ਵਿੱਚ ਪੂਰੀ ਉਥਲ-ਪੁਥਲ ਦੀ ਜਾਣਕਾਰੀ ਪ੍ਰਾਪਤ ਹੋ ਜਾਂਦੀ ਹੈ। ਉੱਥੇ ਹੀ ਕਈ ਤਬਦੀਲੀਆਂ ਵੀ ਕੀਤੀਆਂ ਜਾ ਰਹੀਆਂ ਹਨ। ਜਿੱਥੇ ਵੱਖ-ਵੱਖ ਮੰਤਰੀਆਂ ਨੂੰ ਬਣਦੀ ਹੋਈ ਜਗ੍ਹਾ ਵੀ ਦਿੱਤੀ ਜਾ ਰਹੀ ਹੈ।

ਹੁਣ ਐਮ ਐਲ ਏ ਬਲਜਿੰਦਰ ਕੌਰ ਨੂੰ ਲੈ ਕੇ ਆਈ ਵੱਡੀ ਖਬਰ, ਜਿੱਥੇ ਪੰਜਾਬ ਕੈਬਿਨੇਟ ਨੇ ਮੰਤਰੀ ਰੈਂਕ ਦੇਣ ਤੇ ਲਗਾਈ ਮੋਹਰ, ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਮੀਟਿੰਗ ਕੀਤੀ ਗਈ ਹੈ ਅਤੇ ਕਈ ਅਹਿਮ ਫੈਸਲੇ ਲਏ ਗਏ ਹਨ ਉਥੇ ਹੀ ਕੈਬਨਟ ਰੈਂਕ ਦੇਣ ਉੱਤੇ ਐਮ ਐਲ ਏ ਬਲਜਿੰਦਰ ਕੌਰ ਦੇ ਨਾਂ ਉੱਤੇ ਮੋਹਰ ਲਗਾ ਦਿੱਤੀ ਹੈ। ਜਿੱਥੇ ਅੱਜ ਉਹਨਾਂ ਨੂੰ ਕੈਬਨਿਟ ਮੰਤਰੀ ਮੰਡਲ ਦੇ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਬਣਦੀ ਹੋਈ ਜਗਾ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਕੈਬਨਟ ਰੈਂਕ ਦੀ ਜਗ੍ਹਾ ਦੇ ਦਿੱਤੀ ਗਈ ਹੈ।

ਉਥੇ ਹੀ ਉਨ੍ਹਾਂ ਨੂੰ ਹੁਣ ਤਨਖ਼ਾਹ, ਭੱਤੇ ਅਤੇ ਹੋਰ ਸਹੂਲਤਾਂ ਵੀ ਬਾਕੀ ਮੰਤਰੀਆਂ ਦੇ ਬਰਾਬਰ ਦਿੱਤੀਆਂ ਜਾਣਗੀਆਂ। ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਵਿੱਚ ਜਗਾ ਦਿੱਤੇ ਜਾਣ ਦਾ ਫੈਸਲਾ ਅੱਜ ਮੰਤਰੀ ਮੰਡਲ ਦੀ ਹੋਈ ਬੈਠਕ ਦੇ ਦੌਰਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਮੰਤਰੀ ਮੰਡਲ ਵਿਚ ਸਭ ਦੀ ਸਹਿਮਤੀ ਦੇ ਨਾਲ ਇਹ ਜਗ੍ਹਾ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਪੰਜਾਬ ਦੀ ਕੈਬਨਿਟ ਮੰਤਰੀ ਮੰਡਲ ਵਿਚ ਫੇਰਬਦਲ ਦੀ ਖ਼ਬਰ ਵੀ ਸਾਹਮਣੇ ਆਈ ਸੀ। ਉਥੇ ਹੀ ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਦੀ ਬਹੁਤ ਸਾਰੇ ਲੋਕਾਂ ਵੱਲੋਂ ਸ਼ਲਾਘਾ ਵੀ ਕੀਤੀ ਜਾ ਰਹੀ ਹੈ ਜਿੱਥੇ ਵੱਖ ਵੱਖ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਵੱਲੋਂ ਇਹ ਅਹਿਮ ਫੈਸਲੇ ਲਏ ਜਾ ਰਹੇ ਹਨ।