BREAKING NEWS
PCS ਨਤੀਜੇ ‘ਤੇ ਸਿਆਸੀ ਘਮਾਸਾਨ, ਸੁਨੀਲ ਜਾਖੜ ਨੇ ਚੁੱਕੇ ਸਵਾਲ, CBI ਜਾਂਚ ਦੀ ਕੀਤੀ ਮੰਗPCS ਨਤੀਜਿਆਂ ‘ਤੇ ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਗੜਬੜੀਆਂ ਦੇ ਦੋਸ਼ ਲਾ ਕੇ CBI ਜਾਂਚ ਦੀ ਕੀਤੀ ਮੰਗ ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਸਿਵਲ ਸਰਵਿਸਿਜ਼ (PCS) ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਪ੍ਰੀਖਿਆ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਅਤੇ ਪਾਰਦਰਸ਼ਤਾ ਦੀ ਘਾਟ ਦੇ ਗੰਭੀਰ ਦੋਸ਼ ਲਗਾਏ ਹਨ। PCS ਦੀ ਤਿਆਰੀ ਕਰ ਰਹੇ ਉਮੀਦਵਾਰਾਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਕਿ ਨਤੀਜਿਆਂ ਨੂੰ ਲੈ ਕੇ ਕਈ ਅਜਿਹੇ ਸਵਾਲ ਖੜ੍ਹੇ ਹੋ ਰਹੇ ਹਨ, ਜਿਨ੍ਹਾਂ ਦਾ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਜਾਖੜ ਨੇ ਦੋਸ਼ ਲਾਇਆ ਕਿ ਪੂਰੀ ਚੋਣ ਪ੍ਰਕਿਰਿਆ ਸ਼ੱਕ ਦੇ ਘੇਰੇ ਵਿੱਚ ਹੈ ਅਤੇ ਇਸ ਵਿੱਚ ਪਾਰਦਰਸ਼ਤਾ ਨਜ਼ਰ ਨਹੀਂ ਆ ਰਹੀ। ਉਨ੍ਹਾਂ ਨੇ ਪ੍ਰੀਖਿਆ ਦੇ ਨਤੀਜਿਆਂ ਤੋਂ ਬਾਅਦ ਵਿਦਿਆਰਥੀਆਂ ‘ਤੇ ਪਏ ਮਾਨਸਿਕ ਦਬਾਅ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਸਾਹਨੇਵਾਲ ਇਲਾਕੇ ਨਾਲ ਸਬੰਧਤ ਇੱਕ ਵਿਦਿਆਰਥੀ ਵੱਲੋਂ ਨਤੀਜਿਆਂ ਤੋਂ ਨਿਰਾਸ਼ ਹੋ ਕੇ ਖ਼ੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਕਈ ਉਮੀਦਵਾਰ ਪਿਛਲੇ 6-6 ਸਾਲਾਂ ਤੋਂ ਦਿਨ-ਰਾਤ ਮਿਹਨਤ ਕਰਕੇ ਇਸ ਪ੍ਰੀਖਿਆ ਦੀ ਤਿਆਰੀ ਕਰ ਰਹੇ ਸਨ, ਪਰ ਉਨ੍ਹਾਂ ਨੂੰ ਚੋਣ ਸੂਚੀ ਵਿੱਚ ਥਾਂ ਨਹੀਂ ਮਿਲੀ। ਪ੍ਰੀਖਿਆ ਦੇ ਨਤੀਜਿਆਂ ਵਿੱਚ ਕਥਿਤ ਗੜਬੜੀਆਂ ਬਾਰੇ ਗੱਲ ਕਰਦਿਆਂ ਜਾਖੜ ਨੇ ਇੱਕੋ ਪ੍ਰੀਖਿਆ ਕੇਂਦਰ ਜਾਂ ਕਮਰੇ ਵਿੱਚੋਂ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਦੇ ਸਫਲ ਹੋਣ ਦਾ ਮੁੱਦਾ ਉਠਾਇਆ। ਉਨ੍ਹਾਂ ਇਸ ਨੂੰ ‘ਕਲੱਸਟਰ ਸਿਲੈਕਸ਼ਨ’ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਨਤੀਜਿਆਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਤਰ੍ਹਾਂ ਦੇ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਜ਼ਰੂਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਸ਼ਨ ਪੱਤਰਾਂ ਦੇ ਸੀਲਬੰਦ ਬੰਡਲ ਖੋਲ੍ਹਣ ਦੀ ਪ੍ਰਕਿਰਿਆ ਅਤੇ ਇਸ ਸਬੰਧੀ ਨਿਰਧਾਰਤ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (SOP) ਦੀ ਪਾਲਣਾ ‘ਤੇ ਵੀ ਸਵਾਲ ਚੁੱਕੇ। ਜਾਖੜ ਨੇ ਮੁਲਾਂਕਣ ਕਰਨ ਵਾਲੇ ਅਧਿਆਪਕਾਂ ਅਤੇ ਮਾਹਿਰਾਂ ਦੀ ਯੋਗਤਾ ਨੂੰ ਲੈ ਕੇ ਵੀ ਸ਼ੰਕੇ ਪ੍ਰਗਟਾਏ ਅਤੇ ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਇੰਟਰਵਿਊ ਅਤੇ ਭਰਤੀ ਪ੍ਰਕਿਰਿਆ ਰੋਕਣ ਦੀ ਮੰਗ ਸੁਨੀਲ ਜਾਖੜ ਨੇ ਮੰਗ ਕੀਤੀ ਕਿ ਜਦੋਂ ਤੱਕ PCS ਪ੍ਰੀਖਿਆ ਦੇ ਨਤੀਜਿਆਂ ਅਤੇ ਚੋਣ ਪ੍ਰਕਿਰਿਆ ਸਬੰਧੀ ਉੱਠੇ ਸਵਾਲਾਂ ਦਾ ਨਿਪਟਾਰਾ ਨਹੀਂ ਹੁੰਦਾ, ਉਦੋਂ ਤੱਕ ਇੰਟਰਵਿਊ ਅਤੇ ਭਰਤੀ ਦੇ ਅਗਲੇ ਪੜਾਅ ‘ਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਉਮੀਦਵਾਰਾਂ ਦੇ ਰੋਲ ਨੰਬਰ ਜਾਰੀ ਕਰਨ ਨਾਲ ਪਾਰਦਰਸ਼ਤਾ ਯਕੀਨੀ ਨਹੀਂ ਬਣਦੀ। ਸਰਕਾਰ ਨੂੰ ਸਫਲ ਉਮੀਦਵਾਰਾਂ ਦੇ ਨਾਂ, ਉਨ੍ਹਾਂ ਵੱਲੋਂ ਹਾਸਲ ਕੀਤੇ ਅੰਕ ਅਤੇ ਵੱਖ-ਵੱਖ ਸ਼੍ਰੇਣੀਆਂ ਅਨੁਸਾਰ ਪੂਰਾ ਵੇਰਵਾ ਜਨਤਕ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਉਣ ਦੀ ਮੰਗ ਵੀ ਕੀਤੀ, ਤਾਂ ਜੋ ਪ੍ਰੀਖਿਆ ਪ੍ਰਕਿਰਿਆ ਨੂੰ ਲੈ ਕੇ ਉਮੀਦਵਾਰਾਂ ਦੇ ਮਨਾਂ ਵਿੱਚ ਬਣੇ ਸ਼ੰਕੇ ਦੂਰ ਹੋ ਸਕਣ। ਅੰਤ ਵਿੱਚ ਜਾਖੜ ਨੇ ਪੰਜਾਬ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਸਬੰਧੀ ਦਾਅਵਿਆਂ ‘ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ। ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ PCS ਪ੍ਰੀਖਿਆਰਥੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਉਹ ਕੇਂਦਰੀ ਗ੍ਰਹਿ ਮੰਤਰੀ ਕੋਲ ਵੀ ਉਠਾਉਣਗੇ।
Search

ਕਈਂ ਦਿਨਾਂ ਤੋਂ ਲਾਪਤਾ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਹੁਣ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ  ਪੰਜਾਬ ਦੀ ਸਿਆਸਤ ਜਿੱਥੇ ਹੁਣ ਇਸ ਸਮੇਂ ਹੋਣ ਵਾਲੀਆਂ...

ਓਮੀਕਰੋਨ ਦੇ ਖਤਰੇ ਵਿਚਕਾਰ ਮੋਦੀ ਨੇ ਇੰਡੀਆ ਚ 3 ਜਨਵਰੀ ਤੋਂ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ  ਦੇਸ਼ ਭਰ ਵਿਚ ਜਿਸ ਤਰ੍ਹਾਂ ਓਮੀਕਰੋਨ ਦੇ ਮਾਮਲੇ ਲਗਾਤਾਰ...

ਪੰਜਾਬ : ਸਵੇਰੇ 5 ਵਜੇ ਜਦੋਂ ਘਰ ਦਾ ਗੇਟ ਖੋਲਿਆ ਉਡੇ ਹੋਸ਼ – ਇਲਾਕੇ ਚ ਫੈਲੀ ਸਨਸਨੀ

ਆਈ ਤਾਜ਼ਾ ਵੱਡੀ ਖਬਰ  ਦੇਸ਼ ਦੇ ਵਿੱਚ ਦੋਸ਼ੀਆਂ ਦੇ ਹੌਸਲੇ ਇੰਨੇ ਜ਼ਿਆਦਾ ਬੁਲੰਦ ਹੋ...

ਸਾਵਧਾਨ ਓਮੀਕਰੋਨ ਦਾ ਕਰਕੇ ਸਰਕਾਰ ਹੋ ਗਈ ਸਖਤ – ਏਥੇ 2 ਦਿਨਾਂ ਚ ਕਰਤੀਆਂ 163 FIR

ਆਈ ਤਾਜ਼ਾ ਵੱਡੀ ਖਬਰ  ਭਾਰਤ ਵਿੱਚ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਵਧ ਰਹੇ...

ਕੁੜੀ ਭਰ ਜਵਾਨੀ ਚ ਹੋਈ ਇਸ ਤਰਾਂ ਮੌਤ – ਦੇਖ ਸਭ ਰਹਿ ਗਏ ਹੈਰਾਨ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ  ਘਰੇਲੂ ਕਲੇਸ਼ ਨਾਂ ਦਾ ਦੈਂਤ ਹੱਸਦੇ ਵਸਦੇ ਪਰਿਵਾਰਾਂ ਨੂੰ...

ਜ਼ਮੀਨ ਦੇ ਅੰਦਰੋਂ ਆ ਰਹੀਆਂ ਸੀ ਅਵਾਜਾਂ ਜਦੋਂ ਲਾਗੇ ਜਾ ਕੇ ਦੇਖਿਆ ਉਡੇ ਸਭ ਦੇ ਹੋਸ਼ – ਫਿਰ ਵਾਪਰਿਆ ਇਹ

ਆਈ ਤਾਜ਼ਾ ਵੱਡੀ ਖਬਰ  ਅਕਸਰ ਇਹ ਕਹਿੰਦੇ ਸੁਣਿਆਂ ਗਿਆ ਹੈ ਕੇ ਜਾ ਕੋ ਰਾਖੇ ਸਾਈਆਂ...

ਮਸ਼ਹੂਰ ਟੀ ਵੀ ਸ਼ੋਅ ‘ਮੈਨ ਵਰਸਿਜ਼ ਵਾਈਲਡ’ ਦੇ ਹੋਸਟ ਬੇਅਰ ਗ੍ਰਿਲਸ ਬਾਰੇ ਆਈ ਵੱਡੀ ਖਬਰ – ਕੀਤਾ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ  ਦੁਨੀਆਂ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ ਜਿਹਨਾਂ...

‘ਨਿੰਬੂਆਂ’ ਚ 1 ਅਰਬ ਰੁਪਏ ਦੀ ਇਹ ਖਤਰਨਾਕ ਚੀਜ ਏਦਾਂ ਲੁਕੋ ਕੇ ਲਿਜਾ ਰਹੇ ਸੀ

ਆਈ ਤਾਜ਼ਾ ਵੱਡੀ ਖਬਰ  ਜਦੋਂ ਵੀ ਕੋਈ ਦੇਸ਼ ਤਰੱਕੀ ਕਰਦਾ ਹੈ ਤਾਂ ਤਰੱਕੀ ਦੇ ਵਿੱਚ...

ਅਮਰੀਕਾ ਚ ਰਾਸ਼ਟਰਪਤੀ ਜੋਅ ਬਾਈਡੇਨ ਨੇ ਕੀਤਾ ਇਹ ਕੰਮ – ਭਾਰਤੀ ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ  ਕਰੋਨਾ ਕਾਰਨ ਜਿਥੇ ਬਹੁਤ ਸਾਰੇ ਲੋਕਾਂ ਦੇ ਕਈ ਤਰ੍ਹਾਂ ਦੇ...

ਸ੍ਰੀ ਅੰਮ੍ਰਿਤਸਰ ਬੇਅਦਬੀ ਦੇ ਦੋਸ਼ੀ ਨੂੰ ਲੈ ਕੇ ਆਈ ਇਹ ਤਾਜਾ ਵੱਡੀ ਖਬਰ – ਸ਼੍ਰੋਮਣੀ ਕਮੇਟੀ ਵੱਲੋਂ

ਆਈ ਤਾਜ਼ਾ ਵੱਡੀ ਖਬਰ  ਇਕ ਪਾਸੇ ਪੰਜਾਬ ਦੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ...