PM ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਵੱਡਾ ਐਲਾਨ

ਗੁਰਦਾਸਪੁਰ ਤੋਂ ਖ਼ਬਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਵੱਡਾ ਰਾਹਤ ਪੈਕੇਜ ਘੋਸ਼ਿਤ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਕੁੱਲ 1600 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ, ਹੜ੍ਹ ਕਾਰਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।