Punjab Senior Citizens: ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ ’ਤੇ ਸਰਕਾਰ ਦਾ ਜ਼ੋਰ
ਚੰਡੀਗੜ੍ਹ: ਕਿਸੇ ਵੀ ਸਮਾਜ ਦੀ ਤਰੱਕੀ ਅਤੇ ਮਜ਼ਬੂਤੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉੱਥੇ ਬਜ਼ੁਰਗਾਂ ਨੂੰ ਕਿੰਨਾ ਮਾਣ ਅਤੇ ਸਤਿਕਾਰ ਮਿਲਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦਾ ਉਦੇਸ਼ ਸੂਬੇ ਦੇ ਬਜ਼ੁਰਗਾਂ ਨੂੰ ਸੁਰੱਖਿਅਤ, ਸਨਮਾਨਜਨਕ, ਸਿਹਤਮੰਦ ਅਤੇ ਖੁਸ਼ਹਾਲ ਜੀਵਨ ਮੁਹੱਈਆ ਕਰਵਾਉਣਾ ਹੈ।
ਸਰਕਾਰ ਮੁਤਾਬਕ ਬਜ਼ੁਰਗਾਂ ਲਈ ਪ੍ਰਸ਼ਾਸਨਿਕ ਸੇਵਾਵਾਂ ਨੂੰ ਆਸਾਨ ਬਣਾਇਆ ਗਿਆ ਹੈ। ਹੁਣ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਲੋੜ ਨਹੀਂ ਰਹੀ। 1076 ਹੈਲਪਲਾਈਨ ਰਾਹੀਂ ਉਹ ਘਰ ਬੈਠੇ ਹੀ ਆਪਣੀਆਂ ਅਰਜ਼ੀਆਂ ਅਤੇ ਸਰਕਾਰੀ ਸੇਵਾਵਾਂ ਨਾਲ ਸਬੰਧਤ ਕੰਮ ਕਰਵਾ ਸਕਦੇ ਹਨ। ਇਸੇ ਤਰ੍ਹਾਂ ਬੁਢਾਪਾ ਪੈਨਸ਼ਨ ਦੀ ਰਕਮ ਵੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ।
ਕਾਨੂੰਨੀ ਸੁਰੱਖਿਆ ਲਈ ਵੀ ਕਦਮ
ਬਜ਼ੁਰਗਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ‘ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਸਾਂਭ-ਸੰਭਾਲ ਅਤੇ ਭਲਾਈ ਐਕਟ, 2007’ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਕਾਨੂੰਨ ਤਹਿਤ ਹੁਣ ਤੱਕ ਹਜ਼ਾਰਾਂ ਮਾਮਲਿਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਬਜ਼ੁਰਗਾਂ ਨਾਲ ਦੁਰਵਿਹਾਰ, ਅਣਦੇਖੀ ਜਾਂ ਸ਼ੋਸ਼ਣ ਨਾਲ ਜੁੜੀਆਂ ਸ਼ਿਕਾਇਤਾਂ ਲਈ ਐਲਡਰ ਹੈਲਪਲਾਈਨ 14567 ਵੀ 24 ਘੰਟੇ ਉਪਲਬਧ ਹੈ। ਇਸ ਰਾਹੀਂ ਬਜ਼ੁਰਗ ਆਪਣੀਆਂ ਸਮੱਸਿਆਵਾਂ ਜਾਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਸਿਹਤ ਸਹੂਲਤਾਂ ’ਤੇ ਵੀ ਧਿਆਨ
ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਸਿਹਤ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਅੱਖਾਂ ਦੀ ਜਾਂਚ, ਕੈਂਸਰ ਸਕ੍ਰੀਨਿੰਗ, ਹੱਡੀਆਂ ਦੀ ਜਾਂਚ ਅਤੇ ਫਿਜ਼ੀਓਥੈਰੇਪੀ ਵਰਗੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਅਨੁਸਾਰ ਇਨ੍ਹਾਂ ਸਿਹਤ ਕੈਂਪਾਂ ਦਾ ਲੱਖਾਂ ਬਜ਼ੁਰਗਾਂ ਨੂੰ ਲਾਭ ਮਿਲ ਚੁੱਕਾ ਹੈ।
ਇਸ ਤੋਂ ਇਲਾਵਾ ਬਿਰਧ ਘਰਾਂ ਦੀਆਂ ਸਹੂਲਤਾਂ ਵਿੱਚ ਸੁਧਾਰ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਨ੍ਹਾਂ ਸੰਸਥਾਵਾਂ ਵਿੱਚ ਰਹਿ ਰਹੇ ਬਜ਼ੁਰਗਾਂ ਨੂੰ ਪੌਸ਼ਟਿਕ ਭੋਜਨ, ਬਿਹਤਰ ਰਿਹਾਇਸ਼ ਅਤੇ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿਛਲੇ ਸਾਲਾਂ ਦੌਰਾਨ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।
ਪਿੰਡਾਂ ਅਤੇ ਸ਼ਹਿਰਾਂ ਵਿੱਚ ਸਥਾਨਕ ਪ੍ਰਸ਼ਾਸਨ, ਪੁਲੀਸ, ਪੰਚਾਇਤੀ ਰਾਜ ਸੰਸਥਾਵਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਵੀ ਕਰਵਾਏ ਜਾ ਰਹੇ ਹਨ। ਇਨ੍ਹਾਂ ਦਾ ਮਕਸਦ ਸਮਾਜ ਵਿੱਚ ਬਜ਼ੁਰਗਾਂ ਪ੍ਰਤੀ ਸੰਵੇਦਨਸ਼ੀਲਤਾ ਵਧਾਉਣਾ ਅਤੇ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।
ਸਰਕਾਰ ਦਾ ਕਹਿਣਾ ਹੈ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਸਿਰਫ਼ ਇੱਕ ਸਰਕਾਰੀ ਮੁਹਿੰਮ ਨਹੀਂ, ਸਗੋਂ ਬਜ਼ੁ







