BREAKING NEWS
Search

WHO ਵਲੋਂ ਆਈ ਅਜਿਹੀ ਵੱਡੀ ਖਬਰ – ਸੁਣ ਉੱਡੀ ਸਰਕਾਰਾਂ ਦੀ ਫਿਰ ਨੀਂਦ , ਪਈ ਚਿੰਤਾ

ਆਈ ਤਾਜਾ ਵੱਡੀ ਖਬਰ  

ਦੁਨੀਆ ਵਿਚ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਅਤੇ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਦੁਨੀਆਂ ਤੋਂ ਤੁਰ ਗਏ। ਇਨ੍ਹਾਂ ਦੋ ਸਾਲਾਂ ਦੇ ਦੌਰਾਨ ਜਿੱਥੇ ਕਰੋਨਾ ਦੇ ਚਲਦੇ ਹੋਏ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ। ਉੱਥੇ ਹੀ ਸਾਰੇ ਦੇਸ਼ਾਂ ਨੂੰ ਮੁੜ ਪੈਰਾਂ ਸਿਰ ਹੋਣ ਲਈ ਭਾਰੀ ਕੋਸ਼ਿਸ਼ਾਂ ਕਰਨੀਆਂ ਪੈ ਰਹੀਆਂ ਹਨ। ਜਿੱਥੇ ਟੀਕਾਕਰਨ ਦੇ ਜ਼ਰੀਏ ਕੋਰੋਨਾ ਕੇਸਾਂ ਨੂੰ ਠੱਲ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਥੇ ਹੀ ਫਿਰ ਤੋਂ ਦੱਖਣੀ ਅਫਰੀਕਾ ਵਿੱਚ ਪੈਦਾ ਹੋਏ ਕਰੋਨਾ ਦੇ ਰੂਪ ਨੇ ਸਾਰੀ ਦੁਨੀਆਂ ਵਿੱਚ ਫਿਰ ਤੋਂ ਡਰ ਪੈਦਾ ਕਰ ਦਿੱਤਾ।

ਹੁਣ ਵਿਸ਼ਵ ਸਿਹਤ ਸੰਗਠਨ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸਰਕਾਰ ਦੀ ਨੀਂਦ ਉੱਡ ਗਈ ਹੈ ਅਤੇ ਚਿੰਤਾ ਪੈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵਿਸ਼ਵ ਸਿਹਤ ਸੰਗਠਨ ਦੀ ਚੀਫ ਸਾਇੰਟਿਸਟ ਸੁਆਮੀਨਾਥਨ ਵੱਲੋਂ ਕਰੋਨਾ ਨੂੰ ਲੈ ਕੇ ਨਵੀਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿੱਥੇ ਉਨ੍ਹਾਂ ਕਰੋਨਾ ਨੂੰ ਲੈ ਕੇ ਇਕ ਵੱਡੀ ਚੇਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜਿੱਥੇ ਸਭ ਲੋਕਾਂ ਵੱਲੋਂ ਇਸ ਕਰੋਨਾ ਦੇ ਖਾਤਮੇ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਇਸ ਮਹਾਮਾਰੀ ਦਾ ਨਵਾਂ ਰੂਪ ਕਿਤੇ ਵੀ ਪੈਦਾ ਹੋ ਸਕਦਾ ਹੈ।

ਜਿਸ ਨਾਲ ਸਥਿਤੀ ਫਿਰ ਤੋਂ ਪਹਿਲਾਂ ਵਾਲੀ ਹੋ ਸਕਦੀ ਹੈ। ਜੇਕਰ ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸਭ ਦੇਸ਼ਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਤੋਂ ਬਚਣ ਵਾਸਤੇ 194 ਮੈਂਬਰ ਦੇਸ਼ ਵਿਸ਼ਵ ਸਿਹਤ ਸੰਗਠਨ ਨਾਲ ਮਿਲ ਕੇ ਇਸ ਮਾਮਲੇ ਉਪਰ ਕੰਮ ਕਰ ਰਹੇ ਹਨ।

ਉਥੇ ਹੀ ਸਾਰੇ ਲੋਕਾਂ ਨੂੰ ਲਾਗੂ ਕੀਤੇ ਗਏ ਕਰੋਨਾ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਹਨ ਤਾਂ ਜੋ ਭਵਿੱਖ ਵਿੱਚ ਅਜਿਹੇ ਖਤਰੇ ਨੂੰ ਆਉਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਹੈ ਕਿ 2022 ਦੇ ਅੰਤ ਤੱਕ ਸਾਰੀ ਦੁਨੀਆਂ ਫਿਰ ਤੋਂ ਪਹਿਲਾਂ ਵਾਲੀ ਸਥਿਤੀ ਵਿੱਚ ਆ ਜਾਵੇਗੀ। ਇਸ ਲਈ ਸਾਰੇ ਲੋਕਾਂ ਨੂੰ ਸਾਵਧਾਨੀ ਵਰਤਣੀ ਹੋਵੇਗੀ ਤਾਂ ਜੋ ਹਲਾਤ ਮੁੜ ਤੋਂ ਪਹਿਲਾਂ ਵਾਲੀ ਸਥਿਤੀ ਵਿੱਚ ਆ ਸਕਣ।