ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਪੰਜਾਬ ਲਈ ਚਿਤਾਵਨੀ

ਚੰਡੀਗੜ੍ਹ : ਪੰਜਾਬ ਵਿੱਚ ਕੜੀ ਸਰਦੀ ਨੇ ਲੋਕਾਂ ਨੂੰ ਠਿਠੁਰਨ ਲਈ ਮਜਬੂਰ ਕਰ ਦਿੱਤਾ ਹੈ। ਇਸ ਦਰਮਿਆਨ ਮੌਸਮ ਵਿਭਾਗ ਵੱਲੋਂ ਠੰਡ ਅਤੇ ਸੰਘਣੀ ਧੁੰਦ ਦੇ ਨਾਲ ਮੀਂਹ ਪੈਣ ਦੀ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 18 ਤੋਂ 20 ਦਸੰਬਰ ਤੱਕ ਸੂਬੇ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਵਿਭਾਗ ਮੁਤਾਬਕ 18 ਦਸੰਬਰ ਨੂੰ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ, ਜਦਕਿ 19 ਅਤੇ 20 ਦਸੰਬਰ ਨੂੰ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਪੈਣ ਦੇ ਆਸਾਰ ਹਨ। ਇਸਦੇ ਨਾਲ ਹੀ 20 ਦਸੰਬਰ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਪੈਣ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਨਵੇਂ ਪੱਛਮੀ ਵਿਗੜਾਅ ਦੇ ਪ੍ਰਭਾਵ ਕਾਰਨ ਪੰਜਾਬ ਦੇ ਮੌਸਮ ਵਿੱਚ ਬਦਲਾਅ ਆਵੇਗਾ। ਇਸ ਕਾਰਨ 20 ਦਸੰਬਰ ਨੂੰ ਸਰਹੱਦੀ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।

ਵਿਭਾਗ ਮੁਤਾਬਕ ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ।