ਆਈ ਤਾਜ਼ਾ ਵੱਡੀ ਖਬਰ 

ਜਿੱਥੇ ਯੂਕਰੇਨ ਅਤੇ ਰੂਸ ਦੀ ਜੰਗ ਉਪਰ ਲੋਕਾਂ ਦੀ ਨਜ਼ਰ ਲੱਗੀ ਹੋਈ ਹੈ। ਜਿੱਥੇ ਕੀਤੇ ਜਾ ਰਹੇ ਇਨਾਂ ਹਵਾਈ ਹਮਲਿਆਂ ਦੇ ਵਿਚ ਯੂਕਰੇਨ ਵਿਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਦੇਸ਼ ਨੂੰ ਛੱਡ ਕੇ ਹੋਰ ਦੇਸ਼ ਵਿੱਚ ਸ਼ਰਨ ਲਈ ਜਾ ਰਹੀ ਹੈ। ਉਥੇ ਹੀ ਹੋਰ ਵੀ ਦੇਸ਼ਾਂ ਵਿੱਚ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਜਾਂਦੀਆਂ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਧਰਮ ਦੇ ਨਾਂ ਉਪਰ ਲੋਕਾਂ ਨਾਲ ਗਲਤ ਵਿਵਹਾਰ ਕੀਤਾ ਜਾਂਦਾ ਹੈ ਅਤੇ ਕਈ ਲੋਕਾਂ ਨੂੰ ਜਾਤ ਪਾਤ ਦੇ ਫ਼ਰਕ ਕਾਰਨ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੇ ਵਿਚ ਵੀ ਅਜਿਹੀਆਂ ਘਟਨਾਵਾਂ ਆਮ ਹੀ ਸਾਹਮਣੇ ਆ ਜਾਂਦੀਆਂ ਹਨ।

ਹੁਣ ਅਗਵਾ ਕਰਨ ਦੀ ਕੋਸ਼ਿਸ਼ ਵਿਚ ਫੇਲ੍ਹ ਹੋਏ ਵਿਅਕਤੀ ਵੱਲੋਂ ਸ਼ਰੇਆਮ ਕੁੜੀ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਹੈ ਜਿਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਾਕਿਸਤਾਨ ਦੇ ਸਿੰਧ ਸੂਬੇ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ 18 ਸਾਲਾ ਪੂਜਾ ਓਡ ਨਾਮ ਦੀ ਹਿੰਦੂ ਲੜਕੀ ਨੂੰ ਚੌਰਾਹੇ ਦੇ ਵਿਚਕਾਰ ਹੀ ਨਿਡਰ ਬਦਮਾਸ਼ ਵੱਲੋਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਚੁਰਾਹੇ ਵਿੱਚ ਸ਼ਰੇਆਮ ਇੱਕ ਵਿਅਕਤੀ ਵੱਲੋਂ ਨਿਡਰ ਹੋ ਕੇ ਹਿੰਦੂ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਉੱਥੇ ਹੀ ਲੜਕੀ ਵੱਲੋਂ ਇਸ ਦਾ ਵਿਰੋਧ ਕੀਤੇ ਜਾਣ ਤੇ ਦੋਸ਼ੀ ਵੱਲੋਂ ਉਸ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਗਿਆ। ਇਸ ਤੋਂ ਪਹਿਲਾਂ ਵੀ ਹੋਰ ਬਹੁਤ ਸਾਰੀਆਂ ਅਜਿਹੀਆਂ ਘਟਨਾ ਪਾਕਿਸਤਾਨ ਤੋਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜਿੱਥੇ ਘੱਟ-ਗਿਣਤੀ ਦੀਆਂ ਹਿੰਦੂ ਲੜਕੀਆਂ ਨਾਲ ਧਰਮ ਤਬਦੀਲ ਕਰਕੇ ਜ਼ਬਰਦਸਤੀ ਵਿਆਹ ਕੀਤਾ ਜਾਂਦਾ ਹੈ।

ਇਸ ਤਰਾਂ ਦੇ ਮਾਮਲਿਆਂ ਨੂੰ ਰੋਕਣ ਵਾਸਤੇ ਸਿੰਧ ਦੀ ਸੂਬਾਈ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ। ਉੱਥੇ ਹੀ ਇਸ ਬਿਲ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ ਕਿ ਕੁੜੀਆਂ ਨੂੰ ਪਿਆਰ ਕਰਨ ਤੋਂ ਬਾਅਦ ਹੀ ਧਰਮ ਤਬਦੀਲ ਕਰਨ ਦੀ ਇਜਾਜ਼ਤ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਬਾਕੀ ਪਰਿਵਾਰਾਂ ਵਿੱਚ ਵੀ ਡਰ ਦੇਖਿਆ ਜਾ ਰਿਹਾ ਹੈ।

Home  ਤਾਜਾ ਖ਼ਬਰਾਂ  ਅਗਵਾਹ ਕਰਨ ਕੋਸ਼ਿਸ਼ ਹੋਈ ਫੇਲ ਤਾਂ ਚੋਰਾਹੇ ਚ ਸ਼ਰੇਆਮ ਕੁੜੀ ਨੂੰ  ਗੋਲੀਆਂ ਮਾਰ ਦਿੱਤੀ ਮੌਤ –  ਤਾਜਾ ਵੱਡੀ ਖਬਰ
                                                      
                                       
                            
                                                                   
                                    Previous Postਪੰਜਾਬ ਚ ਇਥੇ ਸ਼ਰੇਆਮ ਹੋਇਆ ਗੁੰਡਾ ਗਰਦੀ ਦਾ ਤਾਂਡਵ – ਨੌਜਵਾਨ ਨੂੰ ਦਿੱਤੀ ਗਈ ਇਸ ਤਰਾਂ ਨਾਲ ਮੌਤ
                                                                
                                
                                                                    
                                    Next Postਚੀਨ ਨੇ ਵਲੋਂ ਪੰਜਾਬ ਸਣੇ ਇੰਡੀਆ ਦੇ 8 ਸੂਬਿਆਂ ਤੇ ਹੋਇਆ ਤਰੀਕੇ ਨਾਲ ਇਹ ਵੱਡਾ ਹਮਲਾ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



