ਆਈ ਤਾਜ਼ਾ ਵੱਡੀ ਖਬਰ 

ਪਰਿਵਾਰਕ ਮਜਬੂਰੀਆਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਸਖਤ ਮਿਹਨਤ ਮੁਸ਼ੱਕਤ ਕਰਦੇ ਹਨ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਕਈ ਸਾਲਾਂ ਦੀ ਹੱਡ ਭੰਨਵੀਂ ਮਿਹਨਤ ਤੋਂ ਬਾਅਦ ਜਿੱਥੇ ਉਹ ਪੈਰਾਂ ਸਿਰ ਹੁੰਦੇ ਹਨ ਉਥੇ ਹੀ ਉਨ੍ਹਾਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿਥੇ ਵਿਦੇਸ਼ਾਂ ਦੀ ਧਰਤੀ ਤੇ ਵੱਸਦੇ ਇਹਨਾਂ ਨੌਜਵਾਨਾਂ ਨਾਲ ਕਈ ਦਰਦਨਾਕ ਹਾਦਸੇ ਵਾਪਰ ਜਾਂਦੇ ਹਨ। ਹੁਣ ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਇਸ ਤਰਾਂ ਮੌਤ, ਫਰਵਰੀ ਚ ਹੋਇਆ ਸੀ ਵਿਆਹ ।

ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਪੰਜਾਬ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਣ ਵਾਲੇ ਪਿੰਡ ਮਾਨੋਚਾਹਲ ਦੇ ਨੌਜਵਾਨ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਇਸ ਪਿੰਡ ਦਾ ਨੋਜਵਾਨ ਮ੍ਰਿਤਕ ਜਤਿੰਦਰ ਸਿੰਘ ਗੋਲਾ ਪਹਿਲਵਾਨ 2015 ਦੇ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਮਰੀਕਾ ਗਿਆ ਸੀ ਅਤੇ ਉਥੇ ਪੀ ਆਰ ਮਿਲਣ ਤੋਂ ਬਾਅਦ ਪਰਿਵਾਰ ਵੱਲੋਂ ਉਸ ਦੇ ਵਿਆਹ ਨੂੰ ਲੈ ਕੇ ਅਨੇਕਾਂ ਸੁਪਨੇ ਦੇਖੇ ਗਏ ਅਤੇ ਉਸ ਦੀ ਮੰਗਣੀ ਕੀਤੀ ਗਈ ਤੇ ਇਸੇ ਹੀ ਸਾਲ ਫਰਵਰੀ ਵਿਚ ਉਸ ਦਾ ਵਿਆਹ ਕੀਤਾ ਗਿਆ। ਪਰਿਵਾਰ ਦੀਆਂ ਖੁਸ਼ੀਆਂ ਉਸ ਸਮੇਂ ਦੁਖ ਵਿੱਚ ਤਬਦੀਲ ਹੋ ਗਈਆਂ ਜਦੋਂ ਉਨ੍ਹਾਂ ਨੂੰ ਇਹ ਖ਼ਬਰ ਮਿਲੀ ਹੈ ਅਮਰੀਕਾ ਵਿਚ ਉਨ੍ਹਾਂ ਦੇ ਪੁੱਤਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ।

ਜਿੱਥੇ ਪਰਿਵਾਰ ਵੱਲੋਂ ਆਪਣੇ ਪੁੱਤਰ ਦੇ ਜਨਵਰੀ ਵਿੱਚ ਆਉਣ ਦੀ ਉਡੀਕ ਕੀਤੀ ਜਾ ਰਹੀ ਸੀ ਉਥੇ ਹੀ ਕਿਸਮਤ ਨੂੰ ਕੁਝ ਹੋਰ ਮਨਜ਼ੂਰ ਸੀ ਜਿੱਥੇ ਜਨਵਰੀ ਵਿੱਚ ਜਤਿੰਦਰ ਦੇ ਪਿੰਡ ਆਉਣ ਤੋਂ ਪਹਿਲਾਂ ਹੀ ਇਹ ਭਾਣਾ ਵਾਪਰ ਗਿਆ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।


                                       
                            
                                                                   
                                    Previous Postਸੋਸ਼ਲ ਮੀਡੀਆ ਤੇ ਗੀਤ ਗਾ ਹੋਈ ਸੀ ਮਸ਼ਹੂਰ, ਪਰ ਪਰਿਵਾਰ ਦੀ ਇਸ ਕਰਤੂਤ ਕਾਰਨ ਕਰੀਅਰ ਪਿਆ ਖਤਰੇ ਚ
                                                                
                                
                                                                    
                                    Next Postਕੈਨੇਡਾ ਚ ਪੰਜਾਬੀਆਂ ਦੀ ਬੱਲੇ ਬੱਲੇ, ਕਰਨਲ ਦਾ ਪੁੱਤ ਬਣਿਆ ਮੇਅਰ
                                                                
                            
               
                            
                                                                            
                                                                                                                                            
                                    
                                    
                                    




