ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਵਿਦੇਸ਼ਾ ਵਿੱਚ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਸਖਤ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਪਿਛਲੇ ਕੁਝ ਸਾਲਾਂ ਤੋਂ ਅਮਰੀਕਾ ਕੈਨੇਡਾ ਅਤੇ ਹੋਰ ਕਈ ਦੇਸ਼ਾਂ ਦੇ ਵਿਚ ਵਾਪਰਨ ਵਾਲੀਆਂ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਨਾਲ ਜਿਥੇ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫ਼ੈਲ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਸ ਬਾਰੇ ਕਿਸੇ ਵੱਲੋਂ ਉਮੀਦ ਵੀ ਨਹੀਂ ਕੀਤੀ ਗਈ ਹੁੰਦੀ। ਹੁਣ ਅਮਰੀਕਾ ਤੋਂ ਦਿਲ ਨੂੰ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜ ਬੱਚਿਆਂ ਸਮੇਤ 8 ਲਾਸ਼ਾਂ ਇੱਕ ਘਰ ਵਿਚੋਂ ਬਰਾਮਦ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿਥੇ ਉਤਰੀ ਅਮਰੀਕਾ ਦੇ ਉਟਾਹ ਤੋਂ ਇਸ ਮਾਮਲੇ ਦੇ ਸਾਹਮਣੇ ਆਉਂਦੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਜਿਥੇ ਇਕ ਘਰ ਵਿਚ ਅੱਠ ਲੋਕਾਂ ਦੀ ਅੰਨ੍ਹੇਵਾਹ ਗੋਲੀਬਾਰੀ ਨਾਲ ਦਰਦਨਾਕ ਮੌਤ ਹੋਈ ਹੈ।

ਦੱਸ ਦਈਏ ਕਿ ਜਿਥੇ ਇਹ ਘਟਨਾ ਉਟਾਹ ਦੇ ਇੱਕ ਪੇਂਡੂ ਇਲਾਕੇ ਵਿੱਚ ਵਾਪਰੀ ਹੈ। ਜਿੱਥੇ ਇੱਕ ਘਰ ਦੇ ਹੀ ਅੱਠ ਲੋਕਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ ਜਿਨ੍ਹਾਂ ਵਿਚ 5 ਬੱਚੇ ਵੀ ਸ਼ਾਮਲ ਹਨ। ਜਿਨ੍ਹਾਂ ਤੋਂ ਇਲਾਵਾ 3 ਬਾਲਗ ਵੀ ਸ਼ਾਮਲ ਹਨ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਜਿੱਥੇ ਪੁਲਸ ਅਧਿਕਾਰੀਆਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ, ਬੁੱਧਵਾਰ ਨੂੰ ਇਹ ਘਟਨਾ ਵਾਪਰੀ ਹੈ ਉਥੇ ਹੀ ਇਸ ਘਟਨਾ ਦੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਥਾਨਕ ਅਧਿਕਾਰੀਆਂ ਨੇ ਦਸਿਆ ਹੈ ਕਿ ਇੱਕ ਘਰ ਵਿੱਚੋਂ ਅੱਠ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਅਮਰੀਕਾ ਚ ਮਾਪਿਆਂ ਦੇ ਇਕਲੌਤੇ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਰਿਵਾਰ ਤੇ ਟੁਟਿਆ ਦੁੱਖਾਂ ਦਾ ਪਹਾੜ
                                                                
                                
                                                                    
                                    Next Post3 ਕਿਲੋਮੀਟਰ ਤਕ ਕੁੜੀ ਨੂੰ ਡੰਪਰ ਲੈ ਗਿਆ ਘੜੀਸ ਕੇ,  ਜਿਉਂਦੀ ਸੜੀ ਅੱਗ ਲੱਗਣ ਕਾਰਨ
                                                                
                            
               
                            
                                                                            
                                                                                                                                            
                                    
                                    
                                    



