ਆਈ ਤਾਜਾ ਵੱਡੀ ਖਬਰ 

ਹਰ ਪਾਸੇ ਕਰੋਨਾ ਦੇ ਪਸਾਰ ਨੇ ਹਾਹਾਕਾਰ ਮਚਾਈ ਸੀ, ਜਿੱਥੇ ਸਾਰੇ ਦੇਸ਼ਾਂ ਵੱਲੋਂ ਕਰੋਨਾ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ ਅਤੇ ਸਾਰੇ ਦੇਸ਼ਾਂ ਵਿੱਚ 18 ਸਾਲ ਤੋ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਸ਼ੁਰੂ ਕੀਤਾ ਗਿਆ ਸੀ। ਜਿਸ ਨਾਲ ਕਰੋਨਾ ਕੇਸਾਂ ਵਿੱਚ ਕਮੀ ਆਈ ਅਤੇ ਨਵੇਂ ਵਾਇਰਸ ਦੀ ਉਤਪਤੀ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵਿੱਚ ਹੁਣ ਬੱਚਿਆਂ ਦਾ ਟੀਕਾਕਰਨ ਵੀ ਆਰੰਭ ਕਰ ਦਿੱਤਾ ਗਿਆ ਹੈ। ਕੈਨੇਡਾ ਵਿੱਚ ਜਿੱਥੇ ਅਮਰੀਕਾ ਕੈਨੇਡਾ ਸਰਹੱਦ ਪਾਰ ਜਾਣ ਵਾਲੇ ਕੈਨੇਡਾ ਸਰਕਾਰ ਵੱਲੋਂ ਟੀਕਾਕਰਨ ਲਾਜ਼ਮੀ ਕੀਤਾ ਗਿਆ ਸੀ। ਜਿਸ ਤੋਂ ਪਿਛਲੇ ਕਈ ਦਿਨਾਂ ਤੋਂ ਬਹੁਤ ਸਾਰੇ ਟਰੱਕ ਡਰਾਈਵਰਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਪਾਬੰਦੀਆਂ ਨੂੰ ਹਟਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਪ੍ਰਦਰਸ਼ਨ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ। ਹੁਣ ਅੱਕੀ ਹੋਈ ਟਰੂਡੋ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ ਜਿੱਥੇ ਧੜਾਧੜ ਗ੍ਰਿਫਤਾਰੀਆਂ ਹੋਈਆਂ ਹਨ। ਸਰਕਾਰੀ ਅਨੁਸਾਰ ਕੈਨੇਡਾ ਵਿੱਚ ਜਿੱਥੇ ਟਰੱਕ ਡਰਾਈਵਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਟਰੂਡੋ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਰਾਜਧਾਨੀ ਓਟਵਾ ਅਤੇ ਹੋਰ ਬਹੁਤ ਸਾਰੇ ਸ਼ਹਿਰਾਂ ਦੇ ਵਿਚ ਇਹ ਰੋਸ ਪ੍ਰਦਰਸ਼ਨ ਜਿੱਥੇ ਭਿਆਨਕ ਰੂਪ ਅਖਤਿਆਰ ਕਰ ਰਹੇ ਸਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਜਨਜੀਵਨ ਪ੍ਰਭਾਵਤ ਹੋਇਆ।

ਸਥਿਤੀ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਐਮਰਜੈਂਸੀ ਲਾਏ ਜਾਣ ਦਾ ਐਲਾਨ ਕੀਤਾ ਗਿਆ। ਉੱਥੇ ਹੀ ਹੁਣ ਡਾਊਨਟਾਊਨ ਓਟਾਵਾ ਵਿਚ ਪੁਲਿਸ ਵੱਲੋਂ ਟਰੱਕ ਡਰਾਈਵਰਾਂ ਦੇ ਕਾਫਲੇ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਈ ਥਾਵਾਂ ਉਪਰ ਜਿੱਥੇ ਇਨ੍ਹਾਂ ਪ੍ਰਦਸ਼ਨਕਾਰੀਆਂ ਨੂੰ ਪੁਲਿਸ ਵੱਲੋਂ ਹਥਕੜੀਆਂ ਲਗਾ ਕੇ ਗ੍ਰਿਫਤਾਰ ਕੀਤਾ ਗਿਆ ਹੈ ਉਥੇ ਹੀ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਆਪਣੇ ਆਪ ਪੁਲਿਸ ਨੂੰ ਆਪਣੀ ਗ੍ਰਿਫਤਾਰੀ ਦੇ ਦਿੱਤੀ ਹੈ।

ਸਰਕਾਰ ਦੇ ਇਸ ਸਖ਼ਤ ਰੁਖ਼ ਨੂੰ ਵੇਖਦੇ ਹੋਏ ਹੁਣ ਅੰਦੋਲਨਕਾਰੀਆਂ ਵੱਲੋਂ ਆਖ਼ਰ ਆਪਣਾ ਅੰਦੋਲਨ ਖਤਮ ਕਰਨ ਦਾ ਫੈਸਲਾ ਕਰ ਦਿੱਤਾ ਗਿਆ ਹੈ। ਪਿਛਲੇ 3 ਹਫ਼ਤਿਆਂ ਤੋਂ ਲਗਾਤਾਰ ਟਰੱਕ ਡਰਾਈਵਰ ਕੈਨੇਡਾ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ।

Home  ਤਾਜਾ ਖ਼ਬਰਾਂ  ਆਖਰ ਅੱਕੀ ਹੋਈ ਟਰੂਡੋ ਸਰਕਾਰ ਨੇ ਕਨੇਡਾ ਚ ਕਰਤੀ ਇਹ ਵੱਡੀ ਕਾਰਵਾਈ – ਧੜਾ ਧੜ ਹੋ ਰਹੀਆਂ ਗਿਰਫਤਾਰੀਆਂ
                                                      
                                       
                            
                                                                   
                                    Previous Postਕਨੇਡਾ ਚ ਇਥੇ ਪਈ ਕੁਦਰਤੀ ਆਫ਼ਤ ਸੈਕੜੇ ਪ੍ਰੀਵਾਰਾਂ ਨੂੰ ਬਚਾਇਆ ਗਿਆ
                                                                
                                
                                                                    
                                    Next Postਅਚਾਨਕ ਮੁੱਖ ਮੰਤਰੀ ਨੂੰ ਹਸਪਤਾਲ ਕਰਾਇਆ ਗਿਆ ਦਾਖਲ , ਪ੍ਰਸੰਸਕ ਕਰ ਰਹੇ ਦੁਆਵਾਂ
                                                                
                            
               
                            
                                                                            
                                                                                                                                            
                                    
                                    
                                    




