ਤਾਜਾ ਵੱਡੀ ਖਬਰ 

ਵਿਸ਼ਵ ਭਰ ਵਿੱਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਸਭ ਦੇਸ਼ਾਂ ਵੱਲੋਂ ਇਸ ਦੀ ਵੈਕਸੀਨ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਭ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ  ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਣ ਤੇ ਲੋਕਾਂ ਨੂੰ ਕੋਰੋਨਾ ਸੰਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਜਾਂਦੀ ਹੈ। ਕੈਨੇਡਾ ਸਰਕਾਰ ਵੱਲੋਂ ਵੀ ਇਸ ਮਹਾਮਾਰੀ ਦੇ ਦੌਰਾਨ ਲੋਕਾਂ ਦੀ ਆਰਥਿਕ ਮਦਦ ਕੀਤੀ ਗਈ ਸੀ।

 ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਕੰਮ ਠੱਪ ਹੋ ਗਏ ਸਨ ਤੇ ਲੋਕਾਂ ਦੀ ਨੌਕਰੀ ਵੀ ਚਲੀ ਗਈ ਸੀ। ਸਭ ਲੋਕਾਂ ਨੂੰ ਆਰਥਿਕ ਤੌਰ ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ। ਜਿਸਦੇ ਚਲਦੇ ਹੋਏ ਸਰਕਾਰ ਨੇ ਲੋਕਾਂ ਦੀ ਆਰਥਿਕ ਮੱਦਦ ਕਰਨ ਲਈ ਐਮਰਜੈਂਸੀ ਬੇਨੇਫਿਟਸ ਦਿਤੇ ਸਨ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਕ ਹੋਰ ਐਲਾਨ ਕੀਤਾ ਗਿਆ ਹੈ ।

ਜਿਸ ਨਾਲ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲੋਕਾਂ ਲਈ ਇਕ ਐਲਾਨ ਕੀਤਾ ਗਿਆ ਹੈ ,ਜਿਸ ਵਿੱਚ ਦਿੱਤੀ ਜਾ ਰਹੀ ਆਰਥਿਕ ਮਦਦ ਕੁਝ ਸਮੇਂ ਲਈ ਜਾਰੀ ਰੱਖੀ ਜਾ ਸਕਦੀ ਹੈ। ਫੈਡਰਲ ਸਰਕਾਰ ਵੱਲੋਂ ਖੁੱਲ੍ਹੇ ਦਿਲ ਨਾਲ ਵੰਡੇ ਗਏ ਆਰਥਿਕ ਮਦਦ ਲਈ ਵੰਡੇ ਗਏ ਆਰਥਿਕ ਗੱਫਿਆ ਨੂੰ ਸਥਾਈ ਤੌਰ ਤੇ ਜਾਰੀ ਨਹੀਂ ਰੱਖਿਆ ਜਾ ਸਕਦਾ। ਇਸ ਲਈ ਕੈਨੇਡਾ ਸਰਕਾਰ ਵੱਲੋਂ ਸਥਿਤੀ ਉਪਰ ਨਜ਼ਰ ਰੱਖਦੇ ਹੋਏ ਅਗਲੇ ਕਦਮ ਚੁੱਕੇ ਜਾਣ ਦੀ ਰਣਨੀਤੀ ਬਣਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ , ਕਿ ਆਰਥਿਕ ਮਜਬੂਰੀ ਦੇ ਚਲਦੇ ਹੋਏ ਉਹਨਾਂ ਦੀ ਮਦਦ ਕੀਤੀ ਗਈ ਸੀ। ਜਿਸ ਨੂੰ ਨਿਰੰਤਰ ਜਾਰੀ ਨਹੀਂ ਰੱਖਿਆ ਜਾ ਸਕਦਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਪਸ਼ਟ ਕੀਤਾ ਹੈ ਕਿ ਮੌਜੂਦਾ ਸੰ-ਕ-ਟ ਦੇ ਖਤਮ ਹੋ ਜਾਣ ਤੇ ਆਰਥਿਕ ਮਦਦ ਦੇ ਪ੍ਰੋਗਰਾਮ ਵੀ ਬੰਦ ਹੋ ਜਾਣਗੇ। ਕੈਨੇਡੀਅਨ ਸਰਕਾਰ ਵੱਲੋਂ ਮਾਰਚ ਤੋਂ ਲੈ ਕੇ ਅਕਤੂਬਰ ਤੱਕ ਲੱਗਭੱਗ 89 ਲੱਖ ਲੋਕਾਂ ਨੂੰ 81.6 ਬਿਲੀਅਨ ਡਾਲਰ ਦੀ ਰਕਮ ਕੈਨੇਡਾ ਐਮਰਜੈਂਸੀ ਰਿਸਪੌਂਸ ਬੈਨੇਫਿਟ  ਤਹਿਤ ਦਿੱਤੀ ਜਾ ਚੁੱਕੀ ਹੈ।

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਨੂੰ ਸਮਝਣ ਅਤੇ ਆਰਥਿਕ ਤੌਰ ਤੇ ਆਪਣੇ ਆਪ ਨੂੰ ਕਮਜ਼ੋਰ ਨਾ ਹੋਣ ਦੇਣ, ਤੇ ਕੈਨੇਡਾ ਸਰਕਾਰ ਦੀ ਪੂਰੀ ਤਰ੍ਹਾਂ ਮਦਦ ਕਰਨ, ਤਾਂ ਜੋ ਇਸ ਔਖੀ ਘੜੀ ਵਿੱਚੋਂ ਬਾਹਰ ਨਿਕਲਿਆ ਜਾ ਸਕੇ।


                                       
                            
                                                                   
                                    Previous Postਦੀਵਾਲੀ ਤੇ ਪੰਜਾਬ ਚ ਇਥੇ ਲਗੀ ਭਿਆਨਕ ਅੱਗ , ਮਚੀ ਹਾਹਾਕਾਰ
                                                                
                                
                                                                    
                                    Next Postਦੀਵਾਲੀ ਤੇ ਪਿਆ ਮਾਤਮ ਇਸ ਚੋਟੀ  ਦੇ ਲੀਡਰ ਦੀ ਹੋਈ ਅਚਾਨਕ ਮੌਤ
                                                                
                            
               
                            
                                                                            
                                                                                                                                            
                                    
                                    
                                    



