ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਉੱਥੇ ਹੀ ਕਾਂਗਰਸ ਦੇ ਵਿਧਾਇਕਾਂ ਦੇ ਆਪਸੀ ਸਹਿਮਤੀ ਦੇ ਨਾਲ ਹਾਈ ਕਮਾਂਡ ਵੱਲੋਂ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਨਵੇਂ ਮੰਤਰੀ ਮੰਡਲ ਦਾ ਗਠਨ ਤੋਂ ਨਰਾਜ਼ ਹੋਏ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਸੀ। ਜਿਸ ਨੂੰ ਹਾਈਕਮਾਂਡ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਸੀ।

ਹੁਣ ਕੈਪਟਨ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜੋ ਸਾਰੇ ਸੋਚ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਉਨ੍ਹਾਂ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਅਤੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੀ ਅਪੀਲ ਕੀਤੀ ਸੀ। ਇਸੇ ਮਕਸਦ ਦੇ ਨਾਲ ਉਹਨਾਂ ਵੱਲੋਂ ਤਿੰਨ ਚਾਰ ਵਾਰ ਦਿੱਲੀ ਦੀ ਫੇਰੀ ਵੀ ਲਗਾਈ ਜਾ ਚੁੱਕੀ ਹੈ।

ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਨਾਲ ਵੱਖ ਹੋਣ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਗਈ ਹੈ। ਕਿਉਂਕਿ ਕੁਝ ਲੋਕ ਅਜੇ ਵੀ ਇਸੇ ਕਸ਼ਮਕਸ਼ ਵਿਚ ਸਨ ਕਿ ਉਹ ਮੁੜ ਕਾਂਗਰਸ ਪਾਰਟੀ ਵਿੱਚ ਆ ਸਕਦੇ ਹਨ। ਇਸ ਬਾਰੇ ਜਾਣਕਾਰੀ ਉਨ੍ਹਾਂ ਦੇ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਦਿੱਤੀ ਗਈ ਹੈ। ਜਿਸ ਵਿਚ ਉਨ੍ਹਾਂ ਦੱਸਿਆ ਹੈ ਕਿ ਕਾਂਗਰਸ ਪਾਰਟੀ ਨਾਲ ਤਾਲਮੇਲ ਦੀਆਂ ਸਾਰੀਆਂ ਖਬਰਾਂ ਗਲਤ ਹਨ, ਉਸ ਦਾ ਸਮਾਂ ਹੁਣ ਖ਼ਤਮ ਹੋ ਚੁੱਕਾ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਨਵੀਂ ਪਾਰਟੀ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਹੈ, ਉਥੇ ਹੀ ਅਗਲੀਆਂ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਧੜਿਆਂ ਨੂੰ ਮਾਤ ਦਿੱਤੀ ਜਾਵੇਗੀ। ਉਥੇ ਹੀ ਉਨ੍ਹਾਂ ਵੱਲੋਂ ਸੋਨੀਆ ਗਾਂਧੀ ਦਾ ਵੀ ਧੰਨਵਾਦ ਕੀਤਾ ਗਿਆ ਹੈ। ਇਹ ਵੀ ਸਾਫ਼ ਕੀਤਾ ਗਿਆ ਹੈ ਕਿ ਮੈਂ ਹੁਣ ਕਾਂਗਰਸ ਪਾਰਟੀ ਵਿੱਚ ਨਹੀਂ ਰਹਾਂਗਾ, ਪਰ ਲੰਮੇ ਸਮੇਂ ਲਈ ਸੋਨੀਆ ਗਾਂਧੀ ਵੱਲੋਂ ਸਮਰਥਨ ਪ੍ਰਾਪਤ ਹੋਇਆ ਹੈ ਇਸ ਲਈ ਮੈਂ ਸ਼ੁਕਰਗੁਜ਼ਾਰ ਹਾਂ।


                                       
                            
                                                                   
                                    Previous Postਅਚਾਨਕ ਹੋਈ ਇਸ ਚੋਟੀ ਦੇ ਮਸ਼ਹੂਰ ਧਾਕੜ ਕ੍ਰਿਕੇਟ ਖਿਡਾਰੀ ਦੀ ਮੌਤ – ਖੇਡ ਜਗਤ ਚ ਪਿਆ ਮਾਤਮ
                                                                
                                
                                                                    
                                    Next Postਹੋ ਗਿਆ ਇਹ ਵੱਡਾ ਐਲਾਨ ਪੰਜਾਬ ਦੇ ਕਿਸਾਨਾਂ ਲਈ ਆਈ ਖੁਸ਼ਖਬਰੀ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



