ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਹੋਣ ਵਾਲੇ ਬਹੁਤ ਸਾਰੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਚੌਕਸੀ ਵਰਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੀਆਂ ਅਪਰਾਧਕ ਘਟਨਾਵਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿਸ ਕਾਰਨ ਕਈ ਲੋਕਾਂ ਦੀ ਜਾਨ ਜਾ ਰਹੀ ਹੈ। ਪੁਲੀਸ ਵੱਲੋਂ ਜਿੱਥੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਂਦਾ ਹੈ। ਉਥੇ ਹੀ ਕੇਵਲ ਪੁਲਿਸ ਦੇ ਮੁਲਾਜ਼ਮ ਖੁਦ ਆਪ ਕਿਸੇ ਨਾ ਕਿਸੇ ਘਟਨਾ ਦੇ ਸ਼ਿਕਾਰ ਹੋ ਜਾਂਦੇ ਹਨ।

ਜਿੱਥੇ ਕਈ ਵਾਰ ਪੁਲਿਸ ਮੁਲਾਜ਼ਮਾਂ ਨਾਲ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਵਿੱਚ ਸੜਕ ਹਾਦਸੇ, ਲੁੱਟ-ਖੋਹ, ਕੋਈ ਬਿਮਾਰੀ ਜਾਂ ਅਚਾਨਕ ਵਾਪਰਨ ਵਾਲਾ ਕੋਈ ਨਾ ਕੋਈ ਹਾਦਸਾ ਸ਼ਾਮਲ ਹੁੰਦਾ ਹੈ। ਉਥੇ ਹੀ ਕੇਵਲ ਪੁਲਿਸ ਮੁਲਾਜਮ ਆਪਣੀ ਗਲਤੀ ਕਾਰਨ ਵੀ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਦੇ ਹਨ। ਉਥੇ ਹੀ ਉਨ੍ਹਾਂ ਦੀ ਪੁਲਿਸ ਦੀ ਨੌਕਰੀ ਹੀ ਉਨ੍ਹਾਂ ਦੀ ਜ਼ਿੰਦਗੀ ਦੇ ਖਤਮ ਹੋਣ ਦੀ ਵਜਾ ਬਣ ਜਾਂਦੀ ਹੈ। ਹੁਣ ਆਪਣੀ ਹੀ ਗਲਤੀ ਕਾਰਨ ਪੰਜਾਬ ਪੁਲਿਸ ਦੇ ਏ ਐੱਸ ਆਈ ਦੀ ਜਾਨ ਚਲੇ ਗਈ ਹੈ, ਜਿਸ ਬਾਰੇ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਆਉਣ ਵਾਲੇ ਪਿੰਡ ਚਿਤੌੜ ਦਾ ਰਹਿਣ ਵਾਲਾ ਗੁਰਮੀਤ ਸਿੰਘ ਪੁਲੀਸ ਲਾਈਨ ਵਿੱਚ ਤੈਨਾਤ ਸੀ। ਉੱਥੇ ਹੀ ਏਐੱਸਆਈ ਗੁਰਮੇਲ ਸਿੰਘ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਉਸ ਵੱਲੋਂ ਆਪਣੀ ਰਿਵਾਲਵਰ ਦੀ ਸਫਾਈ ਕੀਤੀ ਜਾ ਰਹੀ ਸੀ।

ਤਾਂ ਅਚਾਨਕ ਹੀ ਰਿਵਾਲਵਰ ਦੀ ਸਰਵਿਸ ਕਰਦੇ ਸਮੇਂ ਉਸ ਦੀ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ ਜਿਸ ਕਾਰਨ ਗੁਰਮੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਦੱਸਿਆ ਹੈ ਕਿ ਏ ਐੱਸ ਆਈ ਗਗਨ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਭੇਜ ਦਿਤਾ ਗਿਆ ਹੈ।


                                       
                            
                                                                   
                                    Previous Postਹੁਣੇ ਹੁਣੇ ਹੋਇਆ ਹਵਾਈ ਜਹਾਜ ਕਰੈਸ਼ ਹੋਈ ਚੋਟੀ ਦੀ ਇਸ ਮਸ਼ਹੂਰ ਕਲਾਕਾਰ ਦੀ ਮੌਤ – ਤਾਜਾ ਵੱਡੀ ਖਬਰ
                                                                
                                
                                                                    
                                    Next Postਪੰਜਾਬ ਚ ਇਥੇ ਇਸ ਕਾਰਨ 4 ਬੱਚਿਆਂ ਅਤੇ ਅਤੇ ਇਕ ਔਰਤ ਦੀ ਹੋਈ ਮੌਤ – ਇਲਾਕੇ ਚ ਮਚੀ ਹਾਹਾਕਾਰ
                                                                
                            
               
                            
                                                                            
                                                                                                                                            
                                    
                                    
                                    



