ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਸਾਹਿਤ ਦੇ ਵੱਖ ਵੱਖ ਖੇਤਰਾਂ ਦੇ ਵਿੱਚ ਬਹੁਤ ਸਾਰੀਆਂ ਹਸਤੀਆਂ ਵੱਲੋਂ ਅਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਵੱਖ-ਵੱਖ ਖੇਤਰਾਂ ਦੇ ਵਿੱਚ ਅਜਿਹੀਆਂ ਹਸਤੀਆਂ ਬਹੁਤ ਸਾਰੇ ਲੋਕਾਂ ਲਈ ਇਕ ਪ੍ਰੇਰਨਾ ਸਰੋਤ ਵੀ ਬਣ ਜਾਂਦੀਆਂ ਹਨ। ਜਿਨ੍ਹਾਂ ਤੋਂ ਪ੍ਰੇਰਿਤ ਹੋ ਕੇ ਬਹੁਤ ਸਾਰੇ ਲੋਕ ਵੀ ਉਹਨਾਂ ਦੀ ਰਾਹ ਤੇ ਚਲਣਾ ਲੋਚਦੇ ਹਨ। ਦੇਸ਼ ਵਿੱਚ ਫੈਲੀ ਦੋ ਸਾਲਾਂ ਤੋਂ ਕਰੋਨਾ ਦੇ ਚੱਲਦੇ ਹੋਏ ਇੱਥੇ ਬਹੁਤ ਸਾਰੀਆਂ ਹਸਤੀਆਂ ਤੇ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਣ ਦੀਆਂ ਦੁਖਦਾਈ ਖਬਰਾਂ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਇਕ ਤੋਂ ਬਾਅਦ ਇਕ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਰਹੀਆਂ ਹਨ ਜਿਨ੍ਹਾਂ ਵਿੱਚ ਬਹੁਤ ਸਾਰੀਆਂ ਹਸਤੀਆਂ ਦੀ ਮੌਤ ਸੜਕ ਹਾਦਸਿਆ ਦੇ ਕਾਰਨ ਵੀ ਹੋ ਰਹੀ ਹੈ।

ਇਸ ਸੰਸਾਰ ਤੋਂ ਜਾਣ ਵਾਲੀਆਂ ਹਸਤੀਆਂ ਦੀ ਕਮੀ ਉਹਨਾਂ ਦੇ ਵੱਖ-ਵੱਖ ਖੇਤਰਾਂ ਦੇ ਪਰਿਵਾਰਾਂ ਵਿੱਚ ਪੂਰੀ ਨਹੀਂ ਹੋ ਸਕਦੀ। ਹੁਣ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਮੌਤ ਹੋਣ ਤੇ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪ੍ਰਸਿੱਧ ਲੇਖਿਕਾ ਦਰਸ਼ਨ ਕੌਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਉਥੇ ਹੀ ਡਾਕਟਰ ਮਨਮੋਹਨ ਸਿੰਘ ਆਈਪੀਐਸ ਬਿਹਾਰ ਕੈਂਟਰ ਤੇ ਚੰਡੀਗੜ੍ਹ ਖੇਤਰ ਦੇ ਇੰਟੈਲੀਜੈਂਸ ਬਿਉਰੋ ਦੇ ਮੁਖੀ ਨੂੰ ਵੀ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਜੀ ਦਰਸ਼ਨ ਕੌਰ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ।

ਇਸ 85 ਸਾਲਾਂ ਦੀ ਲੇਖਿਕਾ ਵੱਲੋਂ ਜਿਥੇ ਪੰਜਾਬੀ ਸਾਹਿਤ ਦੀ ਝੋਲੀ ਵਿਚ ਬਹੁਤ ਸਾਰੀਆਂ ਕਵਿਤਾਵਾਂ ਤੇ ਵਾਰਤਕ ਦੀਆਂ ਕਿਤਾਬਾਂ ਪਾਈਆਂ ਗਈਆ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਬੇਟੇ ਨੂੰ ਵੀ ਸਾਹਿਤ ਦੇ ਖੇਤਰ ਵਿੱਚ ਅੱਗੇ ਆਉਣ ਵਾਸਤੇ ਕਲਮ ਦੀ ਤਾਕਤ ਦਿੱਤੀ ਹੈ। ਸਾਹਿਤ ਜਗਤ ਵਿਚ ਉਨ੍ਹਾਂ ਦੀ ਅਣਮੁਲੀ ਦੇਣ ਦੇ ਕਾਰਨ ਡਾਕਟਰ ਮਨਮੋਹਨ ਸਿੰਘ ਹੋਰਾਂ ਨੇ ਵੀ ਕਈ ਕਿਤਾਬਾਂ ਲਿਖੀਆਂ।

ਅਤੇ ਭਾਰਤੀ ਸਾਹਿਤ ਅਕਾਦਮੀ ਦਾ ਐਵਾਰਡ ਵੀ ਹਾਸਲ ਕੀਤਾ ਗਿਆ ਹੈ। ਲੇਖ਼ਿਕਾ ਦਰਸ਼ਨ ਕੌਰ ਦਾ ਜਿੱਥੇ ਲੰਮੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਉਥੇ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਦੇ ਸੈਕਟਰ-25 ਦੇ ਸਮਸ਼ਾਨ ਘਾਟ ਵਿਖੇ ਸ਼ਾਮ 5 ਵਜੇ ਕੀਤਾ ਜਾ ਰਿਹਾ ਹੈ। ਸਾਹਿਤ ਜਗਤ ਨਾਲ ਜੁੜੀਆਂ ਹੋਈਆਂ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨਾਂ ਦੇ ਦਿਹਾਂਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


                                       
                            
                                                                   
                                    Previous Postਪੰਜਾਬ ਚ ਘਰ ਅੰਦਰੋਂ ਮਿਲੀਆਂ ਏਨੀਆਂ ਜਿਆਦਾ ਲਾਸ਼ਾਂ, ਲੋਕਾਂ ਚ ਸਹਿਮ ਦਾ ਮਾਹੌਲ, ਮੌਕੇ ਤੇ ਪਹੁੰਚੀ ਪੁਲਿਸ ਟੀਮ
                                                                
                                
                                                                    
                                    Next Postਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਬਾਰੇ ਹਸਪਤਾਲ ਤੋਂ ਆਈ ਵੱਡੀ ਖਬਰ, ਖੁਦ ਦਿੱਤੀ ਇਹ ਜਾਣਕਾਰੀ
                                                                
                            
               
                            
                                                                            
                                                                                                                                            
                                    
                                    
                                    



