ਆਈ ਤਾਜਾ ਵੱਡੀ ਖਬਰ
ਭਾਜਪਾ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਬਿਠਾਇਆ ਗਿਆ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਉਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆ ਹੁਣ ਤੱਕ ਦੀਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਦੇਸ਼ ਅੰਦਰ ਕਈ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਚਰਚਾ ਦਾ ਮੁੱਦਾ ਬਣੀਆਂ ਹੋਈਆਂ ਹਨ।
ਪਿਛਲੇ ਮਹੀਨੇ ਪੰਜਾਬ ਵਿੱਚ ਹੋਈਆਂ ਕਈ ਜਗ੍ਹਾ ਦੀਆਂ ਚੋਣਾਂ ਦੌਰਾਨ ਵੀ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਇਹਨੀ ਦਿਨੀਂ ਪਛਮੀ ਬੰਗਾਲ ਵਿਚ ਹੋਣ ਜਾ ਰਹੀਆਂ ਚੋਣਾਂ ਸਭ ਪਾਸੇ ਚਰਚਾ ਦਾ ਵਿਸ਼ਾ ਬਣੀਆ ਹੋਈਆ ਹਨ। ਹੁਣ ਸਾਹਮਣੇ ਆਈ ਖਬਰ ਅਨੁਸਾਰ ਭਾਜਪਾ ਨਾਲ ਜੱਗੋ ਤੇਰ੍ਹਵੀਂ ਹੋ ਗਈ ਹੈ। ਪੱਛਮੀ ਬੰਗਾਲ ਦੇ ਵਿੱਚ ਜਾ ਕੇ ਜਿਥੇ ਕਿਸਾਨਾਂ ਵੱਲੋਂ ਭਾਜਪਾ ਦੇ ਖਿਲਾਫ਼ ਮਹਾ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਨੂੰ ਭਾਜਪਾ ਨੂੰ ਵੋਟ ਨਾ ਪਾਉਣ ਲਈ ਵੀ ਆਖਿਆ ਜਾ ਰਿਹਾ ਹੈ।
ਭਾਜਪਾ ਵੱਲੋਂ ਜਿੱਥੇ ਪੱਛਮੀ ਬੰਗਾਲ ਦੇ ਵਿਚ ਜਿੱਤ ਪ੍ਰਾਪਤ ਕਰਨ ਦਾ ਭਰੋਸਾ ਦਵਾਇਆ ਜਾ ਰਿਹਾ ਹੈ। ਭਾਜਪਾ ਵੱਲੋਂ ਇਸ ਸੂਬੇ ਵਿੱਚ ਹੋਣ ਵਾਲੀਆਂ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਨਾਮ ਵਾਲੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਨੂੰ ਜਾਰੀ ਕਰਨ ਤੋਂ ਬਾਅਦ ਸਾਰੇ ਲੋਕ ਉਸ ਸਮੇਂ ਹੈਰਾਨ ਰਹਿ ਗਏ, ਜਦੋਂ ਸੂਚੀ ਵਿੱਚ ਸ਼ਾਮਲ ਨਾ ਦੀ ਉਮੀਦਵਾਰ ਸ਼ਿਖਾ ਮਿੱਤਰਾਂ ਨੇ ਭਾਜਪਾ ਵੱਲੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਇਹ ਭਾਜਪਾ ਦੇ ਕਾਂਗਰਸੀ ਨੇਤਾ ਸਵਰਗ ਵਾਸੀ ਸੋਮੈਨ ਮਿੱਤਰਾਂ ਦੀ ਪਤਨੀ ਸ਼ਿਖਾ ਮਿੱਤਰਾ ਹੈ।
ਉਨ੍ਹਾਂ ਕਿਹਾ ਕਿ ਇਹ ਬੇ-ਇ-ਨ-ਸਾ-ਫੀ ਹੈ ਤੇ ਮੇਰਾ ਨਾਮ ਮੈਨੂੰ ਬਿਨਾਂ ਦੱਸੇ ਹੀ ਭਾਜਪਾ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਉਸ ਨੇ ਆਪਣੇ ਨਾਂ ਨੂੰ ਲੈ ਕੇ ਆ ਰਹੀਆਂ ਅ-ਟ-ਕ-ਲਾਂ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਦੇ ਵੀ ਭਾਜਪਾ ਵੱਲੋਂ ਚੋਣ ਨਹੀਂ ਲੜੇਗੀ। ਪੱਛਮੀ ਬੰਗਾਲ ਦੀਆਂ ਚੋਣਾਂ ਦੇ ਵਿੱਚ ਭਾਜਪਾ ਅਤੇ ਉਸ ਦੇ ਵਰਕਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਵਰਕਰਾਂ ਨੂੰ ਟਿਕਟ ਨਾ ਮਿਲਣ ਕਾਰਨ ਭਾਜਪਾ ਵਰਕਰ ਹੀ ਭਾਜਪਾ ਦੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪੱਛਮੀ ਬੰਗਾਲ ਵਿੱਚ 294 ਵਿਧਾਨਸਭਾ ਸੀਟਾਂ ਤੇ 27 ਮਾਰਚ ਤੋਂ 29 ਅਪ੍ਰੈਲ ਤੱਕ 8 ਪੜਾਵਾਂ ਵਿੱਚ ਵੋਟਾਂ ਪਾਈਆਂ ਜਾਣਗੀਆਂ। ਭਾਜਪਾ ਵੱਲੋਂ ਪੱਛਮੀ ਬੰਗਾਲ ਵਿੱਚ ਜਿੱਤ ਪ੍ਰਾਪਤ ਕਰਨ ਲਈ ਸਾਰੀ ਤਾਕਤ ਲਗਾਈ ਜਾ ਰਹੀ ਹੈ।
Previous Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੱਕ ਬਾਰੇ ਹੁਣ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ