ਆਈ ਤਾਜ਼ਾ ਵੱਡੀ ਖਬਰ

ਪੰਜਾਬ ਅੰਦਰ ਜਿੱਥੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਤ ਹਾਸਲ ਹੋਈ ਹੈ ਉਥੇ ਹੀ ਰਿਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਕਾਂਗਰਸ ਪਾਰਟੀ ਦੇ ਪਤਨ ਦਾ ਕਾਰਨ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਲੇਸ਼ ਵੀ ਸਾਬਤ ਹੋਇਆ ਹੈ। ਕਿਉਂਕਿ ਕਾਂਗਰਸ ਪਾਰਟੀ ਦੇ ਵਿੱਚ ਜਿੱਥੇ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਤੋਂ ਵੱਖ ਹੋਣ ਦੀ ਖਬਰ ਸਾਹਮਣੇ ਆਈ ਉਸ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਪਾਰਟੀ ਨੂੰ ਛੱਡ ਕੇ ਚਲੇ ਗਏ।

ਆਏ ਦਿਨ ਹੀ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਕਾਂਗਰਸੀ ਆਗੂ ਰਾਹੁਲ ਗਾਂਧੀ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਸਦੇ ਦਫਤਰ ਤੇ ਹੋਰ ਲੋਕਾਂ ਵੱਲੋਂ ਹਮਲਾ ਕਰਕੇ ਭੰਨਤੋੜ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੇ ਕੇਰਲ ਦੇ ਵਾਇਨਾਡ ਵਿੱਚ ਸਥਿਤ ਦਫ਼ਤਰ ਉਪਰ ਸੌ ਦੇ ਕਰੀਬ ਲੋਕਾਂ ਵੱਲੋਂ ਜਿਥੇ ਦਫ਼ਤਰ ਦੀ ਭੰਨਤੋੜ ਕੀਤੀ ਗਈ ਹੈ। ਕਾਫ਼ੀ ਨੁਕਸਾਨ ਵੀ ਪਹੁੰਚਾਇਆ ਗਿਆ ਹੈ। ਇਸ ਘਟਨਾ ਨੂੰ ਅੰਜਾਮ ਜਿੱਥੇ 80 ਤੋਂ 100 ਦੇ ਕਰੀਬ ਕਰਮਚਾਰੀਆਂ ਵੱਲੋਂ ਦਿੱਤਾ ਗਿਆ ਹੈ ਉਥੇ ਹੀ ਇਸ ਘਟਨਾ ਦੇ ਕਾਰਨ ਅੱਠ ਲੋਕਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਵੀ ਲਿਆ ਗਿਆ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਹਿੰਸਕ ਹੋਈ ਭੀੜ ਵੱਲੋਂ ਰਾਹੁਲ ਗਾਂਧੀ ਦੇ ਦਫ਼ਤਰ ਦੀ ਭੰਨ ਤੋੜ ਪ੍ਰਦਰਸ਼ਨ ਕਰਦੇ ਹੋਏ ਕੀਤੀ ਗਈ ਹੈ ਉੱਥੇ ਹੀ ਦਫਤਰ ਦੇ ਵਿੱਚ ਮੌਜੂਦ ਲੋਕਾਂ ਨਾਲ ਕੁੱਟਮਾਰ ਕੀਤੀ ਗਈ ਹੈ। ਇਸ ਘਟਨਾ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀ ਹੋਇਆ ਹੈ ਕਿ ਇਹ ਹਮਲਾ ਕਿਉਂ ਕੀਤਾ ਗਿਆ ਹੈ। ਇਹ ਘਟਨਾ ਸ਼ੁੱਕਰਵਾਰ ਦੁਪਹਿਰ ਨੂੰ ਤਿੰਨ ਵਜੇ ਦੇ ਕਰੀਬ ਵਾਪਰੀ ਹੈ ।

ਕੇਰਲ ਦੇ ਮੁੱਖ ਮੰਤਰੀ ਵੱਲੋਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਵੱਲੋਂ ਇਹ ਗੁੰਡਾ-ਗਰਦੀ ਇਸ ਲਈ ਕੀਤੀ ਗਈ ਹੈ ਕਿਉਂਕਿ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਦੋਸ਼ ਲਗਾਇਆ ਗਿਆ ਸੀ ਕਿ ਰਾਹੁਲ ਗਾਂਧੀ ਵੱਲੋਂ ਕੇਰਲ ਦੇ ਪਹਾੜੀ ਇਲਾਕਿਆਂ ਵਿੱਚ ਜੰਗਲਾ ਦੇ ਆਲੇ-ਦੁਆਲੇ ਲਗਾਏ ਜਾਣ ਵਾਲੇ ਬਰਫ ਜ਼ੋਨ ਬਣਾਏ ਜਾਣ ਦੇ ਮੁੱਦੇ ਉੱਪਰ ਕੋਈ ਵੀ ਦਖਲ-ਅੰਦਾਜ਼ੀ ਨਹੀਂ ਕੀਤੀ ਗਈ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਮਾਪਿਆਂ ਵਲੋਂ ਚਾਵਾਂ ਲਾਡਾਂ ਨਾਲ ਪਾਲੀ ਵਿਆਹੁਤਾ ਧੀ ਨੇ ਇਸ ਕਾਰਨ ਖੌਫਨਾਕ ਤਰੀਕੇ ਨਾਲ ਖੁਦ ਚੁਣੀ ਮੌਤ
                                                                
                                
                                                                    
                                    Next Postਪੰਜਾਬ ਚ ਏਨੀ ਤਰੀਕ ਤੋਂ ਖੁੱਲਣ ਜਾ ਰਹੇ ਮੁਹੱਲਾ ਕਲੀਨਿਕ, ਖੁਦ CM ਮਾਨ ਨੇ ਦਿੱਤੀ ਜਾਣਕਾਰੀ
                                                                
                            
               
                            
                                                                            
                                                                                                                                            
                                    
                                    
                                    



