ਆਈ ਤਾਜਾ ਵੱਡੀ ਖਬਰ 

ਦਿੱਲੀ ਦੀਆਂ ਸਰਹੱਦਾਂ ਉਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। 26 ਜਨਵਰੀ ਨੂੰ ਹੋਈ ਲਾਲ ਕਿਲੇ ਦੀ ਘਟਨਾ ਨੂੰ ਲੈ ਕੇ ਸਰਕਾਰ ਵੱਲੋਂ ਕਿਸਾਨਾਂ ਉਪਰ ਸ਼ਿਕੰਜਾ ਕੱਸਦੇ ਹੋਏ ਧਰਨੇ ਖ਼ਤਮ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਗਾਜੀਪੁਰ ਬਾਰਡਰ ਉਪਰ ਰਾਕੇਸ਼ ਟਿਕੈਤ ਵੱਲੋਂ ਦਿੱਤੇ ਗਏ ਜ਼-ਜ਼-ਬਾ-ਤੀ ਭਾਸ਼ਣ ਕਾਰਨ ਭਾਰੀ ਗਿਣਤੀ ਵਿੱਚ ਸੰਗਤ ਸਰਹੱਦ ਉਪਰ ਸਾਥ ਦੇਣ ਲਈ ਪਹੁੰਚ ਚੁੱਕੀ ਹੈ।

ਪੁਲਿਸ ਵੱਲੋਂ ਅੱਜ ਇੱਥੇ ਪਾਣੀ ਅਤੇ ਬਿਜਲੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਸੀ ਤਾਂ ਜੋ ਕਿਸਾਨ ਇਥੋਂ ਧਰਨਾ ਛੱਡ ਕੇ ਚਲੇ ਜਾਣ। ਪਰ ਅਜਿਹਾ ਨਾ ਹੋ ਸਕਿਆ ਸਗੋਂ ਸਾਰੀ ਖੇਡ ਹੀ ਪਲਟ ਗਈ ਹੈ। ਹੁਣ ਕੇਜਰੀਵਾਲ ਸਰਕਾਰ ਵੱਲੋਂ ਵੀ ਰਾਤੋ-ਰਾਤ ਕਿਸਾਨਾਂ ਲਈ ਕੀਤੇ ਗਏ ਕੰਮ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਜਿਸ ਸਮੇਂ ਤੋਂ ਇਹ ਸੰਘਰਸ਼ ਸ਼ੁਰੂ ਹੋਇਆ ਹੈ ਉਸ ਸਮੇਂ ਤੋਂ ਹੀ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਗਾਜ਼ੀਪੁਰ ਬਾਰਡਰ ਉਪਰ ਸਥਿਤੀ ਬੇਕਾਬੂ ਹੁੰਦੀ ਦੇਖ ਕੇ

 ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਫੋਨ ਤੇ ਗੱਲਬਾਤ ਕੀਤੀ ਗਈ। ਜਿੱਥੇ ਰਾਕੇਸ਼ ਟਿਕੈਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਇਹ ਸਾਰੀ ਘਟਨਾ ਦੱਸੀ ਗਿਆ ਕਿ ਕਿਸ ਤਰ੍ਹਾਂ ਪ੍ਰਸ਼ਾਸਨ ਵੱਲੋਂ ਪਾਣੀ ਦੀ ਸਪਲਾਈ ਬੰਦ ਕਰਦੇ ਹੋਏ ,ਬਾਥਰੂਮ ਨੂੰ ਧਰਨੇ ਵਾਲੀ ਥਾਂ ਤੋਂ ਹਟਾ ਦਿੱਤਾ ਗਿਆ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਹੀ ਅਰਵਿੰਦ ਕੇਜਰੀਵਾਲ ਨੂੰ ਪਾਣੀ ਅਤੇ ਬਾਥਰੂਮਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ।

ਉਨ੍ਹਾਂ ਵੱਲੋਂ ਤੁਰੰਤ ਇਸ ਗਲ ਤੇ ਅਮਲ ਕਰਦੇ ਹੋਏ ਪਾਰਟੀ ਦੇ ਵਿਧਾਇਕ ਕੁਲਦੀਪ ਕੁਮਾਰ ਵੱਲੋਂ ਰਾਤ 1 ਵਜੇ ਹੀ ਬਾਰਡਰ ਉਪਰ ਪਾਣੀ ਦਾ ਟੈਂਕਰ ਭੇਜਿਆ ਗਿਆ। ਆਪ ਦੇ ਸੰਸਦ ਮੈਂਬਰ ਸੰਜੈ ਸਿੰਘ ਵੱਲੋਂ  ਰਾਕੇਸ਼ ਟਿਕੈਤ ਨੂੰ ਭਰੋਸਾ ਦਿਵਾਇਆ ਗਿਆ ਕਿ ਆਪ ਵਲੋ ਹੁਣ ਤਾਨਾਸ਼ਾਹ ਸਰਕਾਰ ਦਾ ਮੁੱਦਾ ਸੰਸਦ ਵਿਚ ਚੁੱਕਿਆ ਜਾਵੇਗਾ। ਸਰਕਾਰ ਦੇ ਕਹਿਣ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਧੱਕੇਸ਼ਾਹੀ ਅਤੇ ਗਾਜੀਪੁਰ ਤੋਂ ਧਰਨਾ ਚੁਕਣ ਦਾ ਆਦੇਸ਼ ਦਿੱਤਾ ਜਾ ਰਿਹਾ ਹੈ। ਪਰ ਰਾਕੇਸ਼ ਟਿਕੈਤ ਨੇ ਐਲਾਨ ਕਰ ਦਿੱਤਾ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਧਰਨਾ ਖਤਮ ਨਹੀਂ ਕਰਨਗੇ। ਗਾਜ਼ੀਪੁਰ ਦੀ ਸਥਿਤੀ ਨੂੰ ਵੇਖਦੇ ਹੋਏ ਲੱਖਾਂ ਦੀ ਤਦਾਦ ਵਿੱਚ ਲੋਕ ਗਾਜ਼ੀਪੁਰ ਬਾਰਡਰ ਉਪਰ ਪਹੁੰਚ ਚੁੱਕੇ ਹਨ।


                                       
                            
                                                                   
                                    Previous Postਹੁਣੇ ਹੁਣੇ ਰਾਸ਼ਟਰਪਤੀ ਵਲੋਂ ਆਈ ਵੱਡੀ ਖਬਰ-ਖੇਤੀ ਕਨੂੰਨਾਂ ਤੇ ਕਹੀ ਇਹ ਗਲ੍ਹ
                                                                
                                
                                                                    
                                    Next Postਹੁਣੇ ਹੁਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਈ ਵੱਡੀ ਖਬਰ – ਆਖੀ ਇਹ ਗਲ੍ਹ
                                                                
                            
               
                            
                                                                            
                                                                                                                                            
                                    
                                    
                                    




