ਆਈ ਤਾਜਾ ਵੱਡੀ ਖਬਰ 

ਕੇਂਦਰ ਦੀ ਮੋਦੀ ਸਰਕਾਰ ਇਸ ਸਮੇਂ ਕਸੂਤੀ ਘਿਰੀ ਹੋਈ ਨਜ਼ਰ ਆ ਰਹੀ ਹੈ। ਇਕ ਤਾਂ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਲਾਕਡਾਊਨ ਕਰਕੇ ਦੇਸ਼ ਦੀ ਆਰਥਿਕ ਸਥਿਤੀ ਪਹਿਲਾਂ ਹੀ ਡਗਮਗਾ ਚੁੱਕੀ ਹੈ। ਜਿਸ ਨੂੰ ਮੁੜ ਪੈਰਾਂ-ਸਿਰ ਕਰਨ ਵਾਸਤੇ ਕੇਂਦਰ ਸਰਕਾਰ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉੱਥੇ ਹੀ ਦੇਸ਼ ਦੀ ਅਰਥ-ਵਿਵਸਥਾ ਵਿਚ ਵੱਡਾ ਯੋਗਦਾਨ ਖੇਤੀਬਾੜੀ ਦਾ ਹੁੰਦਾ ਹੈ ਅਤੇ ਖੇਤੀਬਾੜੀ ਨਾਲ ਸਬੰਧਤ ਕਾਨੂੰਨਾਂ ਨੂੰ ਸੋਧ ਕਰ ਲਾਗੂ ਕੀਤੇ ਜਾਣ ਕਾਰਨ ਕੇਂਦਰ ਸਰਕਾਰ ਦਾ ਕਿਸਾਨਾਂ ਦੇ ਨਾਲ ਵਿਵਾਦ ਛਿੜ ਗਿਆ ਹੈ।

ਇਹ ਵਿਵਾਦ ਤਕਰੀਬਨ ਪਿਛਲੇ 45 ਦਿਨਾਂ ਦੇ ਵੱਧ ਸਮੇਂ ਤੋਂ ਚੱਲਦਾ ਆ ਰਿਹਾ ਹੈ ਜੋ ਹੁਣ ਕਾਫੀ ਗੰ-ਭੀ-ਰ ਹੋ ਚੁੱਕਾ ਹੈ। ਹੁਣ ਤੱਕ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਦੀਆਂ ਆਪਸ ਵਿਚ ਕਈ ਵਾਰ ਬੈਠਕਾਂ ਹੋ ਚੁੱਕੀਆਂ ਹਨ ਜੋ ਕਿਸੇ ਵੀ ਨਤੀਜੇ ਉਪਰ ਪਹੁੰਚਣ ਤੋਂ ਅਸਮਰਥ ਰਹੀਆਂ ਹਨ। ਮੋਦੀ ਸਰਕਾਰ ਦੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਅੜੀਅਲ ਰਵੱਈਏ ਨੇ ਹੁਣ ਕੇਂਦਰ ਸਰਕਾਰ ਦੀਆਂ ਹੋਰ ਮੁ-ਸ਼-ਕ-ਲਾਂ ਵਧਾ ਦਿੱਤੀਆਂ ਹਨ। ਪੰਜਾਬ ਸੂਬੇ ਤੋਂ ਖਬਰ ਆ ਰਹੀ ਹੈ ਕਿ ਇੱਥੋਂ ਦੇ ਇੱਕ ਹੋਰ ਭਾਜਪਾ ਪਾਰਟੀ ਦੇ ਉਘੇ ਆਗੂ ਭਾਜਪਾ ਨੂੰ ਛੱਡਦੇ ਹੋਏ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਉਨ੍ਹਾਂ ਵੱਲੋਂ ਇਹ ਕਦਮ ਭਾਜਪਾ ਸਰਕਾਰ ਦੇ ਕਿਸਾਨਾਂ ਪ੍ਰਤੀ ਅੜੀਅਲ ਵਤੀਰੇ ਕਾਰਨ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਬੰਗਾ ਬਲਾਕ ਦੇ ਸਾਬਕਾ ਪ੍ਰਧਾਨ ਪਰਮਜੀਤ ਰਾਏ ਜੋ ਕਿ ਕੌਂਸਲਰ ਵੀ ਹਨ ਉਹਨਾਂ ਨੇ ਭਾਜਪਾ ਪਾਰਟੀ ਤੋਂ ਆਪਣਾ ਪੱਲਾ ਛੁਡਾ ਲਿਆ ਹੈ। ਉਹ ਹੁਣ ਭਾਜਪਾ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਦੇ ਵਿਚ ਸ਼ਾਮਲ ਹੋ ਗਏ ਹਨ। ਪਰਮਜੀਤ ਰਾਏ ਨੇ ਗੱਲ ਬਾਤ ਕਰਦੇ ਹੋਏ ਆਖਿਆ ਕਿ ਉਨ੍ਹਾਂ ਨੂੰ ਬੇਹੱਦ ਅਫ਼ਸੋਸ ਹੋ ਰਿਹਾ ਹੈ ਕਿ ਉਹ ਉਸ ਪਾਰਟੀ ਦੇ ਨਾਲ ਜੁੜੇ ਸਨ ਜੋ ਕਿਸਾਨ ਵਿਰੋਧੀ ਪਾਰਟੀ ਬਣ ਚੁੱਕੀ ਹੈ।

ਮੋਦੀ ਸਰਕਾਰ ਵੱਲੋਂ ਲਗਾਤਾਰ ਦਿੱਲੀ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਹ ਭਾਜਪਾ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਪਰਮਜੀਤ ਰਾਏ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਉਨ੍ਹਾਂ ਦਾ ਭਰਵਾਂ ਸਵਾਗਤ ਕਾਂਗਰਸ ਪਾਰਟੀ ਦੇ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਤੇ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੀਤਾ ਗਿਆ।


                                       
                            
                                                                   
                                    Previous Postਮਸ਼ਹੂਰ ਐਕਟਰ ਧਰਮਿੰਦਰ ਦੀ ਧੀ ਈਸ਼ਾ  ਦਿਓਲ ਬਾਰੇ ਆਈ ਵੱਡੀ ਖਬਰ – ਲੋਕਾਂ ਨੂੰ ਕੀਤੀ ਇਹ ਅਪੀਲ
                                                                
                                
                                                                    
                                    Next Postਪੰਜਾਬ ਚ ਇਸ ਕਾਰਨ ਇਥੇ ਹੋਇਆ ਰੈਡ ਅਲਰਟ ਜਾਰੀ – ਆਈ ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



