ਆਈ ਤਾਜਾ ਵੱਡੀ ਖਬਰ 

ਜਿੱਥੇ ਅੱਜ ਪੰਜਾਬ ਵਿੱਚ ਮਾਘੀ ਦਾ ਤਿਉਹਾਰ ਮਨਾਇਆ ਜਾ ਰਿਹਾ। ਮੁਕਤਸਰ ਦੀ ਮਾਘੀ ਹਰ ਪਾਸੇ ਮਸ਼ਹੂਰ ਹੈ। ਉਥੇ ਹੀ ਦੁੱਖ ਭਰੀਆਂ ਖਬਰਾਂ ਦਾ ਆਉਣਾ ਨਿਰੰਤਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ਤੇ ਕੜਾਕੇ ਦੀ ਠੰਢ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਤਾਨਾਸ਼ਾਹ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ
ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਆਏ ਦਿਨ ਹੀ ਇਸ ਕਿਸਾਨੀ ਸੰਘਰਸ਼ ਤੋਂ ਕੋਈ ਨਾ ਕੋਈ ਮੰਦਭਾਗੀ ਘਟਨਾ ਸਾਹਮਣੇ ਆ ਜਾਂਦੀ ਹੈ। ਹੁਣ ਸ੍ਰੀ ਮੁਕਤਸਰ ਸਾਹਿਬ ਜੋ ਕਿ ਇੱਕ ਪਵਿੱਤਰ ਧਰਤੀ ਹੈ, ਉਸ ਦੇ ਨਜ਼ਦੀਕ ਪੈਂਦੇ ਇੱਕ ਪਿੰਡ ਗੰਧੜ ਦੇ ਕਿਸਾਨ ਦੀ ਇਸ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਟਿਕਰੀ ਬਾਰਡਰ ਤੇ ਇਕਬਾਲ ਸਿੰਘ ਪਿਛਲੇ 15 ਦਿਨਾਂ ਤੋਂ ਇਸ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਇਆ ਸੀ । ਜਿਸ ਨੂੰ ਕੁਝ ਤਕਲੀਫ਼ ਮਹਿਸੂਸ ਹੋਣ ਤੇ ਤੁਰੰਤ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਲਿਆ ਕੇ ਦਾਖਲ ਕਰਵਾਇਆ ਗਿਆ। ਜਿੱਥੇ ਹਸਪਤਾਲ ਦੇ ਵਿਚ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਇਕਬਾਲ ਸਿੰਘ 45 ਵਰ੍ਹਿਆਂ ਦਾ ਸੀ। ਇਕਬਾਲ ਸਿੰਘ ਪੁੱਤਰ ਕਰਤਾਰ ਸਿੰਘ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ, ਪੁਲਸ ਥਾਣਾ ਮੰਡੀ ਲੱਖੇਵਾਲੀ ਅਧੀਨ ਆਉਂਦਾ ਹੈ,

ਦਾ ਰਹਿਣ ਵਾਲਾ ਸੀ। ਉਸ ਦੀ ਮੌਤ ਦੀ ਖਬਰ ਮਿਲਦੇ ਸਾਰ ਹੀ ਉਸਦੇ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਇਕਬਾਲ ਸਿੰਘ ਦਾ ਅੰਤਿਮ ਸੰਸਕਾਰ ਪੋਸਟਮਾਰਟਮ ਤੋਂ ਬਾਅਦ ਕੀਤਾ ਜਾਵੇਗਾ। ਸਭ ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

                                                                            
                                                                                                                                            
                                    
                                    
                                    




