ਆਈ ਤਾਜਾ ਵੱਡੀ ਖਬਰ
 
ਕਰੋਨਾ ਦੇ ਚਲਦੇ ਹੋਏ ਜਿਥੇ ਬਹੁਤ ਸਾਰੇ ਪਰਿਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਸੀ। ਉਥੇ ਹੀ ਬਹੁਤ ਸਾਰੇ ਪਰਿਵਾਰਾਂ ਦੇ ਰੁਜ਼ਗਾਰ ਠੱਪ ਹੋ ਜਾਣ ਕਾਰਨ ਬੇਰੁਜਗਾਰੀ ਦੇ ਚਲਦੇ ਹੋਏ ਕਈ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਪਰਿਵਾਰਕ ਵਿਵਾਦਾਂ ਦੇ ਚੱਲਦਿਆਂ ਹੋਇਆਂ ਅਤੇ ਕਈ ਕਿਸਾਨਾਂ ਵੱਲੋਂ ਕਰਜ਼ੇ ਦੀ ਮਾਰ ਹੇਠ ਆਉਣ ਕਾਰਨ ਵੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਉਥੇ ਵੀ ਬਹੁਤ ਸਾਰੇ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਚੱਲਦੇ ਹੋਏ ਬਹੁਤ ਸਾਰੀਆਂ ਲੜਕੀਆਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਰਹੀਆਂ ਹਨ।

ਹੁਣ ਕੁੜੀ ਨੇ ਇਸ ਕਾਰਨ ਆਪਣੇ ਨਾਨਕਿਆਂ ਦੇ ਘਰ ਵਿੱਚ ਆਪਣੀ ਜਾਨ ਦੇ ਦਿੱਤੀ ਹੈ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਡੇਰਾਬੱਸੀ ਤੋਂ ਸਾਹਮਣੇ ਆਈ ਹੈ ਜਿੱਥੇ ਇਕ 32 ਸਾਲਾ ਵਿਧਵਾ ਔਰਤ ਵੱਲੋਂ ਸਹੁਰਿਆਂ ਤੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਕਾਰਨ ਮਾਨਸਿਕ ਤਣਾਅ ਦੇ ਚਲਦੇ ਹੋਏ ਆਪਣੇ ਨਾਨਕੇ ਪਰਵਾਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਸਿਮਰਨ ਦੇ ਭਰਾ ਗਗਨਦੀਪ ਸਿੰਘ ਨੇ ਦੱਸਿਆ ਹੈ ਕਿ ਉਸ ਦੀ ਭੈਣ ਦਾ ਵਿਆਹ 2006 ਬਲਜੀਤ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਜਗਾਧਰੀ ਨਾਲ ਹੋਇਆ ਸੀ।

ਜਿੱਥੇ ਉਸ ਦੇ ਪਤੀ ਦੀ 2013 ਵਿੱਚ ਮੌਤ ਹੋ ਗਈ ਸੀ ਅਤੇ ਉਹ ਆਪਣੇ ਦੋ ਬੱਚਿਆਂ ਨਾਲ ਸਹੁਰੇ ਪਰਿਵਾਰ ਵਿੱਚ ਰਹਿ ਰਹੀ ਸੀ। ਜਿੱਥੇ ਉਸਦੇ ਸੱਸ-ਸਹੁਰਾ ਤੇ ਦਿਓਰ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਇਸੇ ਮਾਨਸਿਕ ਤਣਾਅ ਦੇ ਚਲਦੇ ਹੋਏ ਸਿਮਰਨ 28 ਜਨਵਰੀ ਨੂੰ ਆਪਣੀ ਮਾਂ ਦੇ ਘਰ ਆਈ ਸੀ।

ਜਿੱਥੇ ਸਿਮਰਨ ਦੀਆਂ ਦੋ ਧੀਆਂ ਹਨ ਉਥੇ ਹੀ ਉਸ ਵੱਲੋਂ ਮਾਨਸਿਕ ਤਣਾਅ ਦੇ ਚਲਦੇ ਹੋਇਆ ਫਾਹਾ ਲੈ ਲਿਆ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਸਹੁਰੇ ਪਰਿਵਾਰ ਦੇ ਖਿਲਾਫ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।


                                       
                            
                                                                   
                                    Previous Postਵਾਪਰਿਆ ਕੁਦਰਤ ਦਾ ਕਹਿਰ – 14 ਲੋਕਾਂ ਦੀ ਹੋਈ ਇਸ ਤਰਾਂ ਦਰਦਨਾਕ ਮੌਤ , ਤਾਜਾ ਵੱਡੀ ਖਬਰ
                                                                
                                
                                                                    
                                    Next Postਇੱਟ ਨਾਲ ਪੰਜਾਬ ਦੇ ਇਸ ਪਿੰਡ ਚ ਹੋ ਗਿਆ ਇਹ ਵੱਡਾ ਕਾਂਡ – ਮਚਿਆ ਹੜਕੰਪ ਛਾਇਆ ਸੋਗ
                                                                
                            
               
                            
                                                                            
                                                                                                                                            
                                    
                                    
                                    




