ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਦੀ ਮਜਬੂਤੀ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਕਾਂਗਰਸ ਪਾਰਟੀ ਨੂੰ ਕਈ ਤਰਾਂ ਦੀਆਂ ਚਰਚਾਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕਾਂਗਰਸ ਦੇ ਵਿਚ ਕੁਝ ਬਾਗੀ ਆਗੂਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਕਾਰਨ ਕਾਂਗਰਸ ਪਾਰਟੀ ਦੀ ਸਥਿਤੀ ਕਾਫੀ ਖਿੱਚੋਤਾਣ ਵਾਲੀ ਬਣ ਗਈ ਸੀ ਤੇ ਜਿਸ ਦਾ ਅਸਰ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਉਪਰ ਵੀ ਵੇਖਿਆ ਜਾ ਸਕਦਾ ਹੈ। ਉਥੇ ਹੀ ਹਾਈਕਮਾਨ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਈ ਤਰ੍ਹਾਂ ਦੀਆਂ ਰਣਨੀਤੀਆਂ ਵੀ ਉਲੀਕੀਆ ਜਾ ਰਹੀਆਂ ਹਨ।

ਹਾਈਕਮਾਂਡ ਵੱਲੋਂ ਬਾਰ-ਬਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਬੁਲਾਏ ਜਾਣ ਦੇ ਕਾਰਨ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ। ਉੱਥੇ ਹੀ ਕਾਂਗਰਸ ਦੇ ਵਿਧਾਇਕਾਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਮੁੱਖ ਮੰਤਰੀ ਦੇ ਅਹੁਦੇ ਦੇ ਦਾਅਵੇਦਾਰ ਵਜੋਂ ਚੋਣ ਕੀਤੇ ਜਾਣ ਦਾ ਫੈਸਲਾ ਹਾਈਕਮਾਂਡ ਉਪਰ ਛੱਡ ਦਿੱਤਾ ਗਿਆ ਸੀ। ਜਿੱਥੇ ਕਈ ਵਿਧਾਇਕਾਂ ਨੂੰ ਲੈ ਕੇ ਖਬਰਾਂ ਸਾਹਮਣੇ ਆ ਰਹੀਆਂ ਸਨ। ਉਥੇ ਹੀ ਹਾਈ ਕਮਾਨ ਵੱਲੋਂ ਚਰਨਜੀਤ ਚੰਨੀ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਨਿਯੁਕਤ ਕਰ ਦਿਤਾ ਗਿਆ।

ਹੁਣ ਚੰਨੀ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਮੋਟੇ ਗੱਫੇ ਮਿਲਣਗੇ। ਜਿਸ ਨਾਲ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਦਿਆਂ ਹੀ ਚਰਨਜੀਤ ਚੰਨੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕਰ ਦਿੱਤੇ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਹ-ੜ-ਤਾ-ਲ ਖਤਮ ਕਰਕੇ ਆਪਣੇ ਕੰਮ ਤੇ ਜਾਣ ਦੀ ਅਪੀਲ ਕੀਤੀ ਗਈ ਸੀ ਉਥੇ ਹੀ ਉਨ੍ਹਾਂ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 15 ਫੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ।

ਜਿਸ ਨਾਲ ਸਰਕਾਰੀ ਮੁਲਾਜਮਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਜਿੱਥੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ 15 ਫ਼ੀਸਦੀ ਵਾਧਾ ਹੋ ਜਾਵੇਗਾ। ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਦੇ ਅਨੁਸਾਰ 31 ਦਸੰਬਰ 2015 ਤੋਂ ਬੇਸਿਕ ਪੇ +113% ਡੀ ਏ ਉੱਪਰ ਇਹ ਵਾਧਾ ਕੀਤਾ ਗਿਆ ਹੈ। ਜਿੱਥੇ ਚਰਨਜੀਤ ਚੰਨੀ ਵੱਲੋਂ ਅਗਲੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਗਿਆ ਹੈ ਉਥੇ ਹੀ ਸਾਰੇ ਸਰਕਾਰੀ ਮੁਲਾਜਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।


                                       
                            
                                                                   
                                    Previous Postਪੰਜਾਬ ਦੇ ਨਵੇਂ ਮੁਖ ਮੰਤਰੀ ਸਪੈਸ਼ਲ ਜਹਾਜ ਚ ਰਵਾਨਾ ਹੋ ਕੇ ਇਥੇ ਗਏ ਇਹ ਕੰਮ ਕਰਨ – ਤਾਜਾ ਵੱਡੀ ਖਬਰ
                                                                
                                
                                                                    
                                    Next Postਹੁਣੇ ਹੁਣੇ ਕਨੇਡਾ ਚੋਣਾ ਦਾ ਰਿਜਲਟ ਆ ਗਿਆ- ਟਰੂਡੋ ਬਾਰੇ ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ
                                                                
                            
               
                            
                                                                            
                                                                                                                                            
                                    
                                    
                                    



