ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਚਲਦੇ ਹੋਏ ਜਿਥੇ ਬੀਤੇ 2 ਸਾਲਾਂ ਦੌਰਾਨ ਬਹੁਤ ਸਾਰੇ ਦੇਸ਼ਾਂ ਨੂੰ ਕਈ ਤਰ੍ਹਾਂ ਦੀਆਂ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਦੇਸ਼ ਆਰਥਿਕ ਤੌਰ ਤੇ ਕਮਜ਼ੋਰ ਵੀ ਹੋ ਚੁੱਕੇ ਹਨ। ਕਿਉਂਕਿ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੇ ਨਾਲ ਜਿੱਥੇ ਹਵਾਈ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ। ਉੱਥੇ ਹੀ ਬਹੁਤ ਸਾਰੇ ਯਾਤਰੀਆਂ ਨੂੰ ਵਿਦੇਸ਼ਾਂ ਵਿੱਚ ਜਾਣ ਲਈ ਲੰਮੇ ਸਮੇਂ ਤਕ ਇੰਤਜ਼ਾਰ ਕਰਨਾ ਪਿਆ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਅਤੇ ਟੀਕਾਕਰਨ ਨੂੰ ਲਾਗੂ ਕੀਤੇ ਜਾਣ ਦੇ ਨਾਲ ਅਤੇ ਕਰੋਨਾ ਪਾਬੰਦੀਆਂ ਦੇ ਚੱਲਦੇ ਹੋਏ ਸਾਰੇ ਦੇਸ਼ਾ ਵੱਲੋ ਮੁੜ ਤੋਂ ਹੁਣ ਹਵਾਈ ਯਾਤਰਾ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਆਪਣੀਆਂ ਸਰਹੱਦਾਂ ਨੂੰ ਖੋਲ੍ਹਿਆ ਜਾ ਰਿਹਾ ਹੈ।

ਹੁਣ ਖੇਤਾਂ ਵਿਚ ਕੰਮ ਕਰਨ ਵਾਲਿਆਂ ਲਈ ਆਸਟ੍ਰੇਲੀਆ ਵੱਲੋਂ ਵੀਜ਼ੇ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਧੜਾ-ਧੜ ਲੋਕ ਜਾ ਸਕਣਗੇ ਜਿਸ ਨੂੰ ਸੁਣ ਕੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਆਸਟਰੇਲੀਆ ਸਰਕਾਰ ਵੱਲੋਂ ਜਿੱਥੇ ਵਿਦਿਆਰਥੀਆਂ ਲਈ ਆਪਣੀਆਂ ਸਰਹੱਦਾਂ ਨੂੰ ਖੋਲ੍ਹਿਆ ਗਿਆ ਸੀ ਉਥੇ ਵੀ ਸੈਲਾਨੀਆਂ ਵਾਸਤੇ ਵੀ ਸਰਹੱਦਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਹੁਣ ਆਸਟ੍ਰੇਲੀਆ ਸਰਕਾਰ ਵੱਲੋਂ ਦੇਸ਼ ਅੰਦਰ ਆਰਥਿਕ ਢਾਂਚੇ ਨੂੰ ਮਜਬੂਤ ਕਰਨ ਵਾਸਤੇ ਖੇਤੀਬਾੜੀ ਵੀਜ਼ਾ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਯੋਜਨਾ ਦੇ ਤਹਿਤ ਹੁਣ ਅਕਤੂਬਰ ਵਿੱਚ ਖੇਤੀਬਾੜੀ ਵੀਜਾ ਪੇਸ਼ ਕੀਤਾ ਜਾ ਸਕਦਾ ਹੈ। ਜਿੱਥੇ ਖੇਤਾਂ ਵਿਚ ਕੰਮ ਕਰਨ ਵਾਲਿਆਂ ਨੂੰ ਇਸ ਵੀਜ਼ੇ ਦੇ ਤਹਿਤ ਸੱਦਿਆ ਜਾਵੇਗਾ। ਆਸ ਪ੍ਰਗਟਾਈ ਜਾ ਰਹੀ ਹੈ ਤੇ ਵਿਦੇਸ਼ ਮੰਤਰੀ ਇਸ ਨੂੰ ਜਲਦੀ ਹੀ ਆਪਣੀ ਸਹਿਮਤੀ ਦੇ ਦੇਣਗੇ ਅਤੇ ਇਸ ਉਪਰ ਕੰਮ ਜੂਨ ਤੋਂ ਕੀਤਾ ਜਾਣਾ ਸ਼ੁਰੂ ਹੋ ਜਾਵੇਗਾ।

ਸ਼ਨੀਵਾਰ ਨੂੰ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੁਣ ਵੈਕਸੀਨੇਸ਼ਨ ਕਰਵਾਉਣ ਵਾਲੇ ਸੈਲਾਨੀਆਂ ਲਈ ਆਸਟ੍ਰੇਲੀਆ ਸਰਕਾਰ ਵੱਲੋਂ ਦੁਬਾਰਾ ਆਪਣੀਆਂ ਸਰਹੱਦਾਂ ਖੋਲ੍ਹ ਦਿੱਤਾ ਗਿਆ ਹੈ। ਉੱਥੇ ਹੀ ਅਸਟ੍ਰੇਲੀਆ ਵੱਲੋਂ ਲਾਗੂ ਕੀਤੀਆਂ ਗਈਆਂ ਪੜਾਅਵਾਰ ਨੀਤੀਆਂ ਦੇ ਅਨੁਸਾਰ ਨਵੰਬਰ ਤੋਂ ਹੀ ਅੰਤਰਰਾਸ਼ਟਰੀ ਕਾਮਿਆਂ ਅਤੇ ਵਿਦਿਆਰਥੀਆਂ ਨੂੰ ਆਉਣ ਦੀ ਆਗਿਆ ਦੇ ਦਿੱਤੀ ਸੀ। ਆਸਟਰੇਲੀਆ ਸਰਕਾਰ ਵੱਲੋਂ ਮਾਰਚ 2020 ਵਿੱਚ ਕਰੋਨਾ ਦੇ ਚਲਦੇ ਹੋਏ ਆਪਣੀਆਂ ਸਰਹੱਦਾਂ ਨੂੰ ਬੰਦ ਕਰ ਦਿੱਤਾ ਗਿਆ ਸੀ।

Home  ਤਾਜਾ ਖ਼ਬਰਾਂ  ਖੇਤਾਂ ਚ ਕੰਮ ਕਰਨ ਲਈ ਆਸਟ੍ਰੇਲੀਆ ਦੇਵੇਗਾ ਵੀਜੇ ,ਧੜਾ ਧੜ ਜਾਣਗੇ ਲੋਕ ਸੁਣ ਜਨਤਾ ਚ ਛਾਈ ਖੁਸ਼ੀ ਦੀ ਲਹਿਰ
                                                      
                                       
                            
                                                                   
                                    Previous Postਇਥੇ ਹੋਇਆ ਅਜਿਹਾ ਅਨੋਖਾ ਵਿਆਹ ਦੇਖ ਸਭ ਰਹਿ ਗਏ ਹੈਰਾਨ – ਸਾਰੇ ਪਾਸੇ ਹੋ ਗਈ ਚਰਚਾ
                                                                
                                
                                                                    
                                    Next Postਜੇਲ ਚੋ ਬਾਹਰ ਆਏ ਰਾਮ ਰਹੀਮ ਦੇ ਬਾਰੇ ਚ ਆਈ ਵੱਡੀ ਖਬਰ – ਅੱਜ ਹੋਣ ਜਾ ਰਿਹਾ ਇਹ ਕੰਮ
                                                                
                            
               
                            
                                                                            
                                                                                                                                            
                                    
                                    
                                    



