ਆਈ ਤਾਜਾ ਵੱਡੀ ਖਬਰ 

ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਅੱਜ ਪੰਜਾਬ ਦੇ ਵਿੱਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਖਬਰਾਂ ਸਾਹਮਣੇ ਆ ਰਹੀਆਂ ਸੀ । ਵੱਖ ਵੱਖ ਕਾਂਗਰਸੀ ਵਿਧਾਇਕਾਂ ਦੇ ਨਾਮ ਮੁੱਖ ਮੰਤਰੀ  ਦੇ ਚਿਹਰੇ ਵਜੋਂ ਅੱਗੇ ਆ ਰਹੇ ਸੀ । ਸਵੇਰ ਦੀ ਇਸਨੂੰ ਲੈ ਕੇ ਕਾਫ਼ੀ ਹਲਚਲ ਮਚੀ ਹੋਈ ਸੀ । ਪਰ ਇਸੇ ਦੇ ਚੱਲਦੇ ਹੁਣ ਪੰਜਾਬ  ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਹਾਈਕਮਾਨ ਦੇ ਵੱਲੋਂ  ਐਲਾਨ ਕਰ ਦਿੱਤਾ ਗਿਆ ਹੈ  । ਜਿਸ ਦੀ ਚਰਚਾ ਹੁਣ ਹਰ ਪਾਸੇ ਛਿੜੀ ਹੋਈ ਹੈ ਤੇ ਇਸੇ ਵਿਚਕਾਰ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਨੂੰ ਲੈ ਕੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ  ।

ਜ਼ਿਕਰਯੋਗ  ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਆਖ਼ਰਕਾਰ ਕਸ਼ਮਕਸ਼ ਖਤਮ ਹੋ ਗਈ । ਹਾਈ ਕਮਾਨ ਦੇ ਵੱਲੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਕਰ ਦਿੱਤਾ ਗਿਆ ਹੈ  । ਇਸੇ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵੀ ਚਰਨਜੀਤ ਸਿੰਘ ਚੰਨੀ ਨੂੰ ਸ਼ੁਭ ਕਾਮਨਾਵਾਂ  ਦਿੱਤੀਆਂ ਗਈਆਂ ਹਨ  ਹਨ । ਇਸ ਦੀ ਜਾਣਕਾਰੀ ਕੈਪਟਨ ਦੇ ਮੀਡੀਆ ਸਲਾਹਕਾਰ ਦੇ ਵੱਲੋਂ ਆਪਣੇ ਟਵਿੱਟਰ ਅਕਾਊਂਟ ਦੇ ਜ਼ਰੀਏ ਦਿੱਤੀ ਗਈ ਹੈ ।

ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ  ਰਵਨੀਤ ਠੁਕਰਾਲ ਨੇ  ਆਪਣੇ ਟਵਿੱਟਰ ਅਕਾਊਂਟ ਤੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਮੈਨੂੰ ਉਮੀਦ ਹੈ ਕਿ ਉਹ ਪੰਜਾਬ ਦੇ ਸਰਹੱਦੀ ਸੂਬੇ ਨੂੰ ਸੁਰੱਖਿਅਤ ਰੱਖਣ ਅਤੇ ਸਰਹੱਦ ਪਾਰ ਤੋਂ ਵਧਦੇ ਖ-ਤ-ਰੇ  ਤੋਂ ਬਚਾਉਣ ਦੇ ਯੋਗ ਹੋਣਗੇ  । ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਨਾਮ ਨੂੰ ਹਾਈ ਕਮਾਨ ਦੇ ਵੱਲੋਂ ਐਲਾਨੇ ਜਾਣ ਤੋਂ ਪਹਿਲਾਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਸਭ ਤੋਂ ਅੱਗੇ ਚੱਲ ਰਿਹਾ ਸੀ

। ਅਜਿਹੇ ਖ਼ਦਸ਼ੇ ਵੀ ਜਤਾਈ ਜਾ ਰਹੀ ਸੀ ਕਿ ਪੰਜਾਬ ਤਾਂ ਅਗਲਾ ਮੁੱਖ ਮੰਤਰੀ ਦਾ ਚਿਹਰਾ ਸੁਖਜਿੰਦਰ ਸਿੰਘ ਰੰਧਾਵਾ ਦਾ ਹੀ ਹੋਵੇਗਾ । ਪਰ ਇਸੇ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਨੂੰ ਹਾਈਕਮਾਨ ਦੇ ਵੱਲੋਂ ਨਵਾਂ ਮੁੱਖ ਮੰਤਰੀ ਦਾ ਚਿਹਰਾ ਐਲਾਨ  ਦਿੱਤਾ ਗਿਆ ਹੈ  । ਹੁਣ ਇਹ ਵੇਖਣਾ ਕਾਫ਼ੀ ਦਿਲਚਸਪ ਹੋਵੇਗਾ ਕਿ ਸਾਢੇ ਤਿੰਨ ਮਹੀਨਿਆਂ ਦੇ ਵਿੱਚ ਚਰਨਜੀਤ ਸਿੰਘ ਚੰਨੀ ਪੰਚਾਇਤ ਲਈ ਕਿਹੋ ਜਿਹੇ ਕਾਰਜ ਕਰਨਗੇ  ।


                                       
                            
                                                                   
                                    Previous Postਪੰਜਾਬ ਚ ਇਥੇ ਵਾਪਰੀ ਬੇਅਦਬੀ ਦੀ ਇਹ ਵੱਡੀ ਮਾੜੀ ਘਟਨਾ – ਇਲਾਕੇ ਚ ਗੁੱਸੇ ਦੀ ਲਹਿਰ
                                                                
                                
                                                                    
                                    Next Postਅਚਾਨਕ ਹੋਈ ਇਸ ਮਸ਼ਹੂਰ ਹਸਤੀ ਦੀ ਮੌਤ , ਪ੍ਰਧਾਨ ਮੰਤਰੀ ਮੋਦੀ ਨੇ ਵੀ ਕੀਤਾ ਅਫਸੋਸ ਜਾਹਰ
                                                                
                            
               
                            
                                                                            
                                                                                                                                            
                                    
                                    
                                    



