ਆਈ ਤਾਜਾ ਵੱਡੀ ਖਬਰ 

ਮਸ਼ਹੂਰ ਕਲਾਕਾਰ ਮਿਥਨ ਚਕਰਵਤੀ ਕਿਸੇ ਪਛਾਣ ਦੀ ਮੁਹਤਾਜ ਨਹੀਂ l ਉਹਨਾਂ ਨੇ ਵੱਖ-ਵੱਖ ਫਿਲਮਾਂ ਦੇ ਵਿੱਚ ਆਪਣੀਆਂ ਅਦਾਕਾਰੀ ਦੇ ਨਾਲ ਆਪਣੇ ਫੈਨਸ ਦਾ ਦਿਲ ਜਿੱਤਿਆ ਤੇ ਦੁਨੀਆਂ ਭਰ ਦੇ ਵਿੱਚ ਇੱਕ ਵੱਖਰੀ ਪਛਾਣ ਹਾਸਿਲ ਕੀਤੀ। ਇਸੇ ਵਿਚਾਲੇ ਮਸ਼ਹੂਰ ਐਕਟਰ ਮਿਥੁਨ ਸ਼ਗਰਵਤੀ ਦੇ ਨਾਲ ਜੁੜੀ ਹੋਈ ਇੱਕ ਬੇਹਦ ਹੀ ਦੁੱਖਦਾਇਕ ਖਬਰ ਹੈ ਸਾਹਮਣੇ ਆਈ ਕਿ ਉਹਨਾਂ ਦੇ ਪਰਿਵਾਰਿਕ ਮੈਂਬਰ ਦੀ ਮੌਤ ਹੋ ਚੁੱਕੀ ਹੈ l ਜਿਸ ਕਾਰਨ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ ਮਿਥੁਨ ਚੱਕਰਵਰਤੀ ਦੀ ਪਹਿਲੀ ਪਤਨੀ ਅਦਾਕਾਰਾ ਹੇਲੇਨਾ ਲਿਊਕ ਨਹੀਂ ਰਹੇ, ਜਿਸ ਕਾਰਨ ਉਹਨਾਂ ਨੂੰ ਇੱਕ ਵੱਡਾ ਸਦਮਾ ਲੱਗਿਆ । ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਬੀਤੀ ਰਾਤ ਅਮਰੀਕਾ ਸਥਿਤ ਅਪਣੇ ਗ੍ਰਹਿ ਨਗਰ ਵਿਖੇ ਦਿਹਾਂਤ ਹੋ ਗਿਆ, ਕਾਫੀ ਲੰਬੇ ਸਮੇਂ ਤੋਂ ਉਹ ਬਿਮਾਰ ਚੱਲ ਰਹੇ ਸਨ । ਪਿਛਲੇ ਕਈ ਦਹਾਕਿਆ ਤੋਂ ਗੁੰਮਨਾਮੀ ਭਰੀ ਜ਼ਿੰਦਗੀ ਜਿਊਣ ਵਾਲੀ ਹੇਲੇਨਾ ਲਿਊਕ ਬਾਰੇ ਬਹੁਤ ਘੱਟ ਲੋਕ ਜਾਣਦੇ ਹੋਣਗੇ l ਪਰ ਯੋਗਿਤਾ ਬਾਲੀ ਨਾਲ ਵਿਆਹ ਕਰਨ ਤੋਂ ਪਹਿਲਾਂ ਮਿਥੁਨ ਨੇ ਹੇਲੇਨਾ ਲਿਊਕ ਨਾਲ ਹੀ ਸੱਤ ਫੇਰੇ ਲਏ ਸਨ, ਪਰ ਬਾਅਦ ਵਿੱਚ ਤਲਾਕ ਹੋ ਗਿਆ । ਇਹ ਵਿਆਹ ਸਿਰਫ਼ 4 ਮਹੀਨੇ ਹੀ ਚੱਲ ਸਕਿਆ ਸੀ। ਹੇਲੇਨਾ ਲਿਊਕ ਅਪਣੇ ਸਮੇਂ ਬੀ-ਟਾਊਨ ਦੀਆਂ ਪਾਰਟੀਆਂ ਦਾ ਵੀ ਖਾਸ ਆਕਰਸ਼ਨ ਰਹੀ ਹੈ, ਜਿਸ ਦੇ ਅਮਿਤਾਭ ਬੱਚਨ ਤੇ ਅਮਜ਼ਦ ਖ਼ਾਨ ਵਰਗੇ ਕਈ ਉੱਚ-ਕੋਟੀ ਸਿਨੇ ਸਟਾਰਜ ਨਾਲ ਦੋਸਤਾਨਾ ਸੰਬੰਧ ਰਹੇ। ਪਰ ਉਹਨਾਂ ਦੇ ਦਿਹਾਤ ਕਾਰਨ ਮਿਥੁਨ ਚੱਕਰਵਰਤੀ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਉੱਥੇ ਹੀ ਜੇਕਰ ਗੱਲ ਕੀਤੀ ਜਾਵੇ ਮਿਥੁਨ ਚੱਕਰਵਰਤੀ ਦੀ,  ਤਾਂ ਉਨਾਂ ਦੇ ਵੱਖਰੇ ਅੰਦਾਜ਼ ਕਾਰਨ ਲੋਕ ਅੱਜ ਵੀ ਉਹਨਾਂ ਦੀਆਂ ਬਹੁਤ ਜਿਆਦਾ ਤਾਰੀਫਾਂ ਕਰਦੇ ਹਨ। ਉਹਨਾਂ ਨੇ ਇੰਡਸਟਰੀ ਦੇ ਵਿੱਚ ਆਪਣੇ ਕੰਮ ਦੇ ਨਾਲ ਇੱਕ ਵੱਖਰੀ ਪਛਾਣ ਬਣਾਈ ਹੋਈ ਹੈ l ਪਰ ਉਨਾਂ ਦੀ ਪਹਿਲੀ ਪਤਨੀ ਦੀ ਮੌਤ ਦੀ ਖਬਰ ਨੇ ਉਹਨਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

                                       
                            
                                                                   
                                    Previous Postਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਵੱਧ ਰਹੀ ਪ੍ਰਸਿੱਧੀ ਵਿਚਾਲੇ ਸਤਾਉਣ ਲੱਗਾ ਇਹ ਡਰ
                                                                
                                
                                                                    
                                    Next Postਦੁਨੀਆ ਦੇ ਸਭ ਤੋਂ ਵੱਡੇ ਮਗਰਮੱਛ ਦੀ ਹੋਈ ਮੌਤ , ਏਨੇ ਫੁੱਟ ਸੀ ਲੰਬਾ
                                                                
                            
               
                            
                                                                            
                                                                                                                                            
                                    
                                    
                                    




