ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਆਏ ਦਿਨ ਹੀ ਦੁਖਦਾਈ ਘਟਨਾਵਾਂ ਦਾ ਆਉਣਾ ਜਾਰੀ ਹੈ। ਜਿੱਥੇ ਦੀਵਾਲੀ ਵਰਗੇ ਖੁਸ਼ੀ ਦੇ ਮੌਕੇ ਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿਸ ਨਾਲ ਬਹੁਤ ਸਾਰੇ ਪਰਵਾਰਾਂ ਦੀਆਂ ਦਿਵਾਲੀ ਦੀਆ ਖੁਸ਼ੀਆ ਫਿੱਕੀਆਂ ਪੈ ਗਈਆਂ ਹਨ ਅਤੇ ਬਹੁਤ ਸਾਰੇ ਪਰਵਾਰਾਂ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹੁਣ ਇਸ ਮੰਤਰੀ ਨੂੰ ਦਿੱਲ ਦਾ ਦੌਰਾ ਪੈਣ ਨਾਲ ਹੋਈ ਅਚਾਨਕ ਮੌਤ ਕਾਰਨ ਸੋਗ ਦੀ ਲਹਿਰ, ਜਿਸ ਬਾਰੇ ਆਈ ਤਾਜਾ ਵੱਡੀ ਖਬਰ ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਦੀਵਾਲੀ ਦੇ ਮੌਕੇ ਤੇ ਪੱਛਮੀ ਬੰਗਾਲ ਦੇ ਮੰਤਰੀ ਸੁਬਰਤ ਮੁਖਰਜੀ ਦਾ ਦਿਹਾਂਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਉਪਰੰਤ ਗੰਭੀਰ ਹਾਲਤ ਦੇ ਚਲਦੇ ਹੋਏ ਕੋਲਕਾਤਾ ਦੇ ਐਸ ਐਸ ਪੀ ਐਮ ਹਸਪਤਾਲ ਵਿੱਚ ਇਲਾਜ ਵਾਸਤੇ ਲਿਜਾਇਆ ਗਿਆ ਸੀ, ਜਿੱਥੇ ਉਹ ਜੇਰੇ ਇਲਾਜ ਸਨ। ਉਥੇ ਹੀ 75 ਸਾਲਾ ਮੰਤਰੀ ਸੁਬਰਤ ਮੁਖਰਜੀ ਦਾ ਦੇਹਾਂਤ ਹੋ ਗਿਆ।

ਜਿੱਥੇ ਸੁਬਰਤ ਮੁਖਰਜੀ ਪੱਛਮੀ ਬੰਗਾਲ ਸਰਕਾਰ ਦੇ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਨੇਤਾ ਸਨ ਉਥੇ ਹੀ ਉਹ ਇਕ ਬਹੁਤ ਵਧੀਆ ਇਨਸਾਨ ਸਨ। ਉਨ੍ਹਾਂ ਦੀ ਹਾਲਤ ਦੀ ਜਾਣਕਾਰੀ ਮਿਲਦੇ ਹੀ ਪੱਛਮੀ ਬੰਗਾਲ ਦੀ ਮੌਜੂਦਾ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਉਨ੍ਹਾਂ ਦਾ ਹਾਲ ਚਾਲ ਜਾਨਣ ਲਈ ਹਸਪਤਾਲ ਪਹੁੰਚੇ ਸਨ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਸਾਥੀ ਅਤੇ ਮੰਤਰੀ ਸੁਬਰਤ ਮੁਖਰਜੀ ਦਾ ਦਿਹਾਂਤ ਹੋਣ ਦੀ ਖਬਰ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸੁਬਰਤ ਮੁਖਰਜੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਤੇ ਉਨ੍ਹਾਂ ਨੇ ਕੋਲਕਾਤਾ ਦੇ ਹਸਪਤਾਲ ਵਿੱਚ ਹੀ ਆਪਣੇ ਆਖਰੀ ਸਾਹ ਲਏ ਹਨ । ਉਨ੍ਹਾਂ ਦੇ ਦਿਹਾਂਤ ਨਾਲ ਪਾਰਟੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਪਰਿਵਾਰ ਨਾਲ ਵੀ ਗਹਿਰੀ ਹਮਦਰਦੀ ਪ੍ਰਗਟ ਕੀਤੀ ਗਈ ਹੈ। ਉਥੇ ਹੀ ਸਿਆਸਤ ਨਾਲ ਜੁੜਿਆ ਹੋਇਆ ਵੱਖ-ਵੱਖ ਸਖਸ਼ੀਅਤਾਂ ਵੱਲੋਂ ਸੁਬਰਤ ਮੁਖਰਜੀ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


                                       
                            
                                                                   
                                    Previous Postਆਖਰ ਨਵਜੋਤ ਸਿੱਧੂ ਦੇ ਅਸਤੀਫੇ ਬਾਰੇ ਆ ਗਈ ਓਹੀ ਖਬਰ ਜੋ ਸੋਚ ਰਹੇ ਸੀ
                                                                
                                
                                                                    
                                    Next Postਪੰਜਾਬ ਚ ਇਥੇ ਇਸ ਕਾਰਨ ਲਗਾਇਆ ਗਿਆ ਲੋਕਾਂ ਵਲੋਂ ਜਾਮ – ਵਾਪਰ ਗਈਆਂ ਇਹ ਵੱਡਾ ਕਾਂਡ
                                                                
                            
               
                            
                                                                            
                                                                                                                                            
                                    
                                    
                                    



