
ਖਨੌਰੀ, 16 ਅਗਸਤ 2026: ਖਨੌਰੀ ਵਿਖੇ ਪੰਜਾਬ-ਹਰਿਆਣਾ ਸਰਹੱਦ ਨੂੰ ਇੱਕ ਵਾਰ ਫਿਰ ਬੰਦ ਕਰ ਦਿੱਤਾ ਗਿਆ ਹੈ। ਸਰਹੱਦ ’ਤੇ ਬੈਰੀਕੇਡਿੰਗ ਦੇ ਨਾਲ ਕੰਡਿਆਲੀ ਤਾਰ ਲਗਾ ਕੇ ਆਵਾਜਾਈ ਰੋਕਣ ਦੇ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਇਹ ਸੁਰੱਖਿਆ ਪ੍ਰਬੰਧ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੇ ਗਏ ‘ਦਿੱਲੀ ਚੱਲੋ’ ਮਾਰਚ ਦੇ ਐਲਾਨ ਤੋਂ ਬਾਅਦ ਕੀਤੇ ਗਏ ਹਨ। ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਉਹ ਅੱਜ ਦੁਪਹਿਰ 3 ਵਜੇ ਖਨੌਰੀ ਤੋਂ ਦਿੱਲੀ ਵੱਲ ਰਵਾਨਾ ਹੋਣਗੇ। ਉਨ੍ਹਾਂ ਮੁਤਾਬਕ 51 ਮੈਂਬਰਾਂ ਦਾ ਜਥਾ ਉਨ੍ਹਾਂ ਦੇ ਨਾਲ ਦਿੱਲੀ ਲਈ ਕੂਚ ਕਰੇਗਾ।
ਮਾਰਚ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਕਿਸੇ ਵੀ ਸੰਭਾਵਿਤ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।