ਪਟਿਆਲਾ ’ਚ ਤਿੰਨ ਨਾਬਾਲਗ ਵਿਦਿਆਰਥਣਾਂ ਦੇ ਲਾਪਤਾ ਹੋਣ ਨਾਲ ਹੜਕੰਪ

ਪਟਿਆਲਾ, 16 ਅਗਸਤ 2026: ਪਟਿਆਲਾ ਦੇ ਇੱਕ ਨਿੱਜੀ ਸਕੂਲ ਵਿੱਚ 9ਵੀਂ ਜਮਾਤ ਵਿੱਚ ਪੜ੍ਹ ਰਹੀਆਂ ਤਿੰਨ ਵਿਦਿਆਰਥਣਾਂ ਦੇ ਬੀਤੀ ਸ਼ਾਮ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤਿੰਨਾਂ ਨੇ ਆਜ਼ਾਦੀ ਦਿਹਾੜੇ ਮੌਕੇ ਸਕੂਲ ਵਿੱਚ ਕਰਵਾਏ ਸਮਾਗਮ ਵਿੱਚ ਹਿੱਸਾ ਲਿਆ ਸੀ। ਸਮਾਗਮ ਖ਼ਤਮ ਹੋਣ ਤੋਂ ਬਾਅਦ ਉਹ ਘਰ ਨਹੀਂ ਪਹੁੰਚੀਆਂ, ਜਿਸ ਮਗਰੋਂ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਗਈ।

ਮਾਮਲੇ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਲਾਪਤਾ ਵਿਦਿਆਰਥਣਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।