ਪਰਮਿੰਦਰ ਝੋਟਾ ਦੇ ਪਿਤਾ ਦੀ PM ਮੋਦੀ ਨੂੰ ਇਹ ਖਾਸ ਅਪੀਲ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਵੁਕ ਅਪੀਲ ਕਰਦਿਆਂ ਆਪਣੇ ਪੁੱਤਰ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਆਪਣਾ ਦੁੱਖ ਬਿਆਨ ਕਰਦਿਆਂ ਕਿਹਾ ਕਿ ਉਹ ਇੱਕ ਗ਼ਰੀਬ ਸਾਬਕਾ ਫ਼ੌਜੀ ਹਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇਸ਼ ਦੀ ਸੇਵਾ ਵਿੱਚ ਲਗਾਈ, ਪਰ ਅੱਜ ਆਪਣੇ ਹੀ ਪੁੱਤਰ ਲਈ ਇਨਸਾਫ਼ ਲੈਣ ਵਾਸਤੇ ਦਰ-ਦਰ ਭਟਕਣਾ ਪੈ ਰਿਹਾ ਹੈ।
ਝੋਟਾ ਦੇ ਪਿਤਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਉਨ੍ਹਾਂ ਦੇ ਪਰਿਵਾਰ ਦੇ ਦਰਦ ਨੂੰ ਸਮਝਣ ਵਿੱਚ ਨਾਕਾਮ ਰਹੇ ਹਨ ਅਤੇ ਸੂਬਾ ਸਰਕਾਰ ਹਰ ਮੋਰਚੇ ‘ਤੇ ਅਸਫ਼ਲ ਸਾਬਤ ਹੋ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।