ਪੰਜਾਬ ‘ਚ ਅੱਜ ਲੱਗੇਗਾ ਬਿਜਲੀ ਦਾ ਲੰਬਾ ਕੱਟ! ਇਹ ਇਲਾਕੇ ਹੋਣਗੇ ਪ੍ਰਭਾਵਿਤ

ਜਲੰਧਰ ਵਿੱਚ ਅੱਜ ਲੰਬੇ ਸਮੇਂ ਲਈ ਬਿਜਲੀ ਕੱਟ ਰਹੇਗਾ। ਪੰਜਾਬ ਬਿਜਲੀ ਵਿਭਾਗ ਵੱਲੋਂ ਗਰਮੀ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਰੂਰੀ ਮੁਰੰਮਤ ਅਤੇ ਮੇਨਟੀਨੈਂਸ ਕੰਮ ਕਰਨ ਕਰਕੇ ਕਈ ਇਲਾਕਿਆਂ ਦੀ ਬਿਜਲੀ ਬੰਦ ਕੀਤੀ ਜਾਵੇਗੀ। ਇਸ ਬਿਜਲੀ ਕੱਟ ਬਾਰੇ ਸ਼ਹਿਰ ਵਾਸੀਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਕਰਕੇ ਐਤਵਾਰ ਦੀ ਛੁੱਟੀ ਦਾ ਆਨੰਦ ਲੋਕਾਂ ਲਈ ਕੁਝ ਹੱਦ ਤੱਕ ਫਿੱਕਾ ਪੈ ਸਕਦਾ ਹੈ।

ਜਾਣਕਾਰੀ ਅਨੁਸਾਰ, ਫੀਡਰ ਬਾਈਫਰਕੇਸ਼ਨ ਕਾਰਨ 17 ਅਗਸਤ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ 11 ਕੇਵੀ ਗੁਪਤਾ, ਹੇਲਰਾਂ, ਵਰਿਆਣਾ-1, ਜੁਨੇਜਾ, ਕਰਤਾਰ, ਦੋਆਬਾ, ਕਪੂਰਥਲਾ ਰੋਡ ਅਤੇ ਜਲੰਧਰ ਕੁੰਜ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਨਾਲ ਕਪੂਰਥਲਾ ਰੋਡ, ਵਰਿਆਣਾ ਇੰਡਸਟਰੀਅਲ ਕੰਪਲੈਕਸ, ਜਲੰਧਰ ਕੁੰਜ ਅਤੇ ਨਜ਼ਦੀਕੀ ਇਲਾਕੇ ਪ੍ਰਭਾਵਿਤ ਹੋਣਗੇ।