ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪਰਿਵਾਰ ਜਿੱਥੇ ਖ਼ੁਸ਼ੀ ਖ਼ੁਸ਼ੀ ਆਪਣੇ ਘਰ ਤੋਂ ਆਪਣੇ ਕੰਮ ਜਾ ਕਿਤੇ ਆਉਣ ਜਾਣ ਲਈ ਜਾਂ ਕਿਸੇ ਹੋਰ ਜ਼ਰੂਰੀ ਕੰਮ ਲਈ ਬਾਹਰ ਜਾਂਦੇ ਹਨ। ਪਰ ਉਥੇ ਹੀ ਮੌਤ ਦਾ ਕਾਲ ਉਨ੍ਹਾਂ ਨੂੰ ਇਸ ਤਰ੍ਹਾਂ ਘੇਰ ਲੈਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਵੀ ਸੋਚਿਆ ਨਹੀਂ ਗਿਆ ਹੁੰਦਾ, ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਤੇਜ਼ ਰਫਤਾਰ ਨਾਲ ਆਪਣੇ ਵਾਹਨ ਚਲਾਏ ਜਾਂਦੇ ਹਨ ਅਤੇ ਅਣਗਹਿਲੀ ਵਰਤੀ ਜਾਂਦੀ ਹੈ ਉਥੇ ਹੀ ਅਜਿਹੇ ਵਾਹਨਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਬੇਕਸੂਰਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਉਨ੍ਹਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜੋ ਲੋਕ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੁੰਦੇ ਹਨ। ਵਾਪਰਨ ਵਾਲੇ ਇਹ ਸੜਕ ਹਾਦਸੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਅੱਜ ਹਰ ਅਖ਼ਬਾਰ ਅਤੇ ਨਿਊਜ਼ ਚੈਨਲ ਇਨ੍ਹਾਂ ਖਬਰਾਂ ਨੂੰ ਵਧੇਰੇ ਪ੍ਰਸਾਰਿਤ ਕਰਦੇ ਹਨ ਪਰ ਫਿਰ ਵੀ ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਉਪਰ ਅਮਲ ਨਹੀ ਕੀਤਾ ਜਾਂਦਾ। ਹੁਣ ਪਤੀ ਦੇ ਸਾਹਮਣੇ ਚਾਰ ਸਾਲਾ ਪੁੱਤਰ ਅਤੇ ਪਤਨੀ ਦੀ ਦਰਦਨਾਕ ਮੌਤ ਹੋ ਗਈ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੁਨਾਮ ਜਾਖਲ ਬਾਈਪਾਸ ਤੋਂ ਸਾਹਮਣੇ ਆਇਆ ਹੈ। ਜਿੱਥੇ ਭੱਠਲ ਕਾਲਜ ਦੇ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਪੁੱਤਰ ਦੀ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਤੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੁਨਾਮ ਦੀ ਇੰਦਰਾ ਬਸਤੀ ਦੇ ਰਹਿਣ ਵਾਲੇ ਪਵਨ ਕੁਮਾਰ ਪੁੱਤਰ ਦਲਵੀਰ ਸਿੰਘ, ਆਪਣੀ ਪਤਨੀ ਰਿੰਪੀ ਰਾਣੀ ਅਤੇ ਚਾਰ ਸਾਲਾਂ ਦੇ ਮਾਸੂਮ ਬੇਟੇ ਦਿਵਾਂਸ਼ੂ ਦੇ ਨਾਲ ਆਪਣੀ ਇੱਕ ਰਿਸ਼ਤੇਦਾਰੀ ਵਿੱਚ ਆਪਣੇ ਘਰ ਤੋਂ ਜਾਖਲ ਜਾ ਰਹੇ ਸਨ। ਪਰ ਉਸ ਰਿਸ਼ਤੇਦਾਰੀ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਉਹ ਇਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਜਿੱਥੇ ਇਕ ਤੇਜ਼ ਰਫਤਾਰ ਬੇਕਾਬੂ ਟਰੱਕ ਵੱਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਦੀ ਚਪੇਟ ਵਿੱਚ ਆਉਣ ਕਾਰਨ ਰਿੰਪੀ ਅਤੇ ਉਸ ਦੇ 4 ਸਾਲਾ ਮਾਸੂਮ ਬੇਟੇ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਜਦ ਕਿ ਪਵਨ ਕੁਮਾਰ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਅਤੇ ਇਸ ਸਮੇਂ ਲਹਿਰਾਗਾਗਾ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ,ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਉਡਦੇ ਹੋਏ 2 ਹਵਾਈ ਜਹਾਜ ਆਪਸ ਚ ਟਕਰਾਏ ਹੋਈਆਂ ਏਨੀਆਂ ਮੌਤਾਂ – ਤਾਜਾ ਵੱਡੀ ਖਬਰ
                                                                
                                
                                                                    
                                    Next Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ, ਇਹਨਾਂ ਵਲੋਂ ਅਣਮਿਥੇ ਸਮੇ ਲਈ ਕੀਤਾ ਗਿਆ ਚੱਕਾ ਜਾਮ
                                                                
                            
               
                            
                                                                            
                                                                                                                                            
                                    
                                    
                                    



