ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਕੁੱਝ ਸਮਾਂ ਬਾਕੀ ਬਚਿਆ ਹੈ ਉਥੇ ਇਨ੍ਹਾਂ ਦਿਨਾਂ ਵਿਚ ਸਭ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਆਪਣੀ ਪਾਰਟੀ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਜਿੱਥੇ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਇਸ ਵਾਰ ਬਹੁਤ ਸਾਰੇ ਨਵੇਂ ਚਿਹਰੇ ਵੀ ਸਿਆਸਤ ਵਿੱਚ ਸ਼ਾਮਲ ਹੋਏ ਹਨ। ਉੱਥੇ ਹੀ ਕਈ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਪਾਰਟੀ ਵਿੱਚ ਨਜ਼ਰਅੰਦਾਜ਼ ਕੀਤੇ ਜਾਣ ਅਤੇ ਸੀਟਾ ਨਾ ਮਿਲਣ ਦੇ ਚਲਦੇ ਹੋਏ ਵੀ ਪਾਰਟੀ ਦਾ ਸਾਥ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉਥੇ ਹੀ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ।

ਅੱਜ ਪੰਜਾਬ ਵਿਚ ਇਥੇ ਕਾਂਗਰਸ ਅਤੇ ਇਸ ਪਾਰਟੀ ਦੇ ਵਰਕਰਾਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਹੈ ਅਤੇ ਗੱਡੀਆਂ ਵੀ ਭੰਨੀਆ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਲੋਕ ਇਨਸਾਫ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਕਾਰ ਆਤਮ ਨਗਰ ਹਲਕੇ ਵਿੱਚ ਝੜਪ ਹੋ ਗਈ। ਦੋਹਾਂ ਵਿਚਕਾਰ ਗੱਲ ਇਸ ਹੱਦ ਤੱਕ ਵਧ ਗਈ ਕਿ ਦੋਹਾਂ ਵੱਲੋਂ ਇਕ-ਦੂਜੇ ਉੱਪਰ ਇੱਟਾਂ ਰੋੜਿਆਂ ਦੀ ਮਾਰ ਕੀਤੀ ਗਈ।

ਇਸ ਦੌਰਾਨ ਦੋਹਾਂ ਧਿਰਾਂ ਦੇ ਵਿਚਕਾਰ ਕਈ ਗੱਡੀਆਂ ਦੀ ਵੀ ਭੰਨਤੋੜ ਕੀਤੀ ਗਈ ਅਤੇ ਇਸ ਦੌਰਾਨ ਗੋਲੀ ਚੱਲਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਜਿਸ ਸਮੇਂ ਇਹ ਸਭ ਕੁਝ ਹੋਇਆ ਉਸ ਸਮੇਂ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਅਤੇ ਕਾਂਗਰਸੀ ਉਮੀਦਵਾਰ ਵੀ ਉਸ ਜਗ੍ਹਾ ਉਪਰ ਮੌਜੂਦ ਸਨ।

ਅੱਜ ਵਾਪਰੀ ਇਸ ਘਟਨਾ ਤੋਂ ਬਾਅਦ ਆਤਮ ਨਗਰ ਹਲਕੇ ਵਿੱਚ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਅਤੇ ਇਸ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਪੁਲੀਸ ਵੱਲੋਂ ਸਖਤੀ ਵਰਤੀ ਗਈ। ਉਥੇ ਹੀ ਇਲਾਕੇ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ ਅਤੇ ਜਿਸ ਦੀ ਮਦਦ ਲੈ ਕੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਦੋਹਾਂ ਧਿਰਾਂ ਦੇ ਬਿਆਨ ਦਰਜ ਕੀਤੇ ਗਏ ਹਨ।

Home  ਤਾਜਾ ਖ਼ਬਰਾਂ  ਪੰਜਾਬ ਚ ਇਥੇ ਕਾਂਗਰਸ ਅਤੇ ਇਸ ਪਾਰਟੀ ਦੇ ਵਰਕਰਾਂ ਵਿਚਕਾਰ ਹੋ ਗਈ ਜਬਰਦਸਤ ਟੱਕਰ ਭੰਨੀਆਂ ਗੱਡੀਆਂ ਮਚਿਆ ਹੜਕੰਪ
                                                      
                              ਤਾਜਾ ਖ਼ਬਰਾਂ                               
                              ਪੰਜਾਬ ਚ ਇਥੇ ਕਾਂਗਰਸ ਅਤੇ ਇਸ ਪਾਰਟੀ ਦੇ ਵਰਕਰਾਂ ਵਿਚਕਾਰ ਹੋ ਗਈ ਜਬਰਦਸਤ ਟੱਕਰ ਭੰਨੀਆਂ ਗੱਡੀਆਂ ਮਚਿਆ ਹੜਕੰਪ
                                       
                            
                                                                   
                                    Previous Postਕਾਂਗਰਸ ਵਲੋਂ ਮੁੱਖ ਮੰਤਰੀ ਦਾ ਚਿਹਰਾ ਨਾ ਬਣਾਉਣ ਤੋਂ ਬਾਅਦ ਸਿੱਧੂ ਦਾ ਆਇਆ ਇਹ ਵੱਡਾ ਬਿਆਨ
                                                                
                                
                                                                    
                                    Next Postਵਾਪਰਿਆ ਕਹਿਰ ਸੀਨੀਅਰ ਨੇਤਾ ਸਮੇਤ 9 ਲੋਕਾਂ ਦੀ ਹੋਈ ਭਿਆਨਕ ਹਾਦਸੇ ਚ ਮੌਤ , ਪ੍ਰਧਾਨ ਮੰਤਰੀ ਨੇ ਵੀ ਕੀਤਾ ਅਫਸੋਸ ਜਾਹਰ
                                                                
                            
               
                            
                                                                            
                                                                                                                                            
                                    
                                    
                                    



