ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਥੇ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਉਹ ਲੋਕਾਂ ਦਾ ਆਪਸੀ ਪਿਆਰ ਅਤੇ ਮਿਲਵਰਤਨ ਵੀ ਖਤਰੇ ਵਿਚ ਪੈ ਰਿਹਾ ਹੈ। ਪੰਜਾਬ ਅੰਦਰ ਬਹੁਤ ਸਾਰੇ ਲੋਕ ਬਿਨਾਂ ਕਿਸੇ ਵਿਤਕਰੇ ਦੇ, ਜਿਥੇ ਉਹ ਸਾਰੇ ਜਾਤਾਂ ਦੇ ਲੋਕ ਆਪਸੀ ਪਿਆਰ ਨਾਲ ਰਹਿੰਦੇ ਹਨ। ਉਥੇ ਹੀ ਕੁਝ ਘਟਨਾਵਾਂ ਵਾਪਰਦੀਆਂ ਹਨ ਅਤੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵਲੋਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਪਿਛਲੇ ਕੁਝ ਸਾਲਾਂ ਤੋਂ ਜਿਥੇ ਲਗਾਤਾਰ ਬੇਅਦਬੀ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਜੇ ਤੱਕ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੇ ਜਾਣ ਦੇ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਹੁਣ ਪੰਜਾਬ ਵਿਚ ਇੱਥੇ ਗੁਰਦੁਆਰਾ ਸਾਹਿਬ ਚ ਵਾਪਰੀ ਮੰਦਭਾਗੀ ਘਟਨਾ , ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼ਾਹਕੋਟ ਤਹਿਸੀਲ ਅਧੀਨ ਆਉਂਦੇ ਪਿੰਡ ਸੰਗਤਪੁਰਾ ਸਥਿਤ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿਥੇ ਵਾਪਰੀ ਇਕ ਘਟਨਾ ਦੇ ਵਿਚ 1 ਸਰੂਪ ਦੇ ਅਗਨ ਭੇਟ ਅਤੇ ਚਾਰ ਸਰੂਪਾਂ ਦੇ ਪਾਣੀ ਨਾਲ ਗਿੱਲੇ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਉੱਥੇ ਹੀ ਇਹ ਦੱਸਿਆ ਗਿਆ ਹੈ ਕਿ ਇਹ ਸਾਰੀ ਘਟਨਾ ਉਸ ਸਮੇਂ ਵਾਪਰੀ ਜਦੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੇ ਨੇੜੇ ਜਗ ਰਹੀ ਜੋਤ ਗੱਦੇ ਦੇ ਉੱਪਰ ਡਿਗਣ ਕਾਰਨ ਇਹ ਘਟਨਾ ਵਾਪਰ ਗਈ।

ਇਸ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਪਿੰਡ ਦੇ ਇਕ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਤੋਂ ਧੂੰਆਂ ਨਿਕਲਦਾ ਹੋਇਆ ਵੇਖਿਆ ਗਿਆ ਅਤੇ ਇਸ ਦੀ ਜਾਣਕਾਰੀ ਤੁਰੰਤ ਹੀ ਹੋਰ ਪਿੰਡ ਵਾਸੀਆਂ ਨੂੰ ਦਿੱਤੀ ਗਈ ਹੈ ,ਫਿਰ ਸੱਭ ਵੱਲੋਂ ਇਸ ਅੱਗ ਉਪਰ ਕਾਬੂ ਪਾਇਆ ਗਿਆ। ਦਸਿਆ ਗਿਆ ਹੈ ਕਿ ਜਿਥੇ ਗ੍ਰੰਥੀ ਜੋਤ ਜਗਦੀ ਛੱਡ ਕੇ ਦਰਬਾਰ ਸਾਹਿਬ ਨੂੰ ਤਾਲਾ ਲਗਾ ਕੇ ਕਿਸੇ ਹੋਰ ਪਿੰਡ ਚਲਾ ਗਿਆ ਸੀ।

ਉਥੇ ਹੀ ਇਸ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਪਾਲਕੀ ਸਾਹਿਬ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਹ ਪਾਵਨ ਸਰੂਪ ਅਤੇ ਤਿੰਨ ਪੋਥੀਆਂ ਅਗਨ ਭੇਟ ਹੋ ਗਈਆਂ ਹਨ। ਜਦ ਕਿ ਅੱਗ ਬੁਝਾਉਂਦੇ ਹੋਏ ਬਾਕੀ 3 ਸਰੂਪ ਵੀ ਪਾਣੀ ਨਾਲ ਗਿੱਲੇ ਹੋ ਗਏ ਹਨ। ਜਿਨ੍ਹਾਂ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭੇਜ ਦਿੱਤਾ ਗਿਆ ਹੈ। ਪੁਲੀਸ ਵੱਲੋਂ ਸੀਸੀਟੀਵੀ ਕੈਮਰੇ ਦੇ ਅਧਾਰ ਤੇ ਸਾਰੀ ਘਟਨਾ ਦੀ ਜਾਂਚ ਕੀਤੀ ਗਈ ਹੈ।

Home  ਤਾਜਾ ਖ਼ਬਰਾਂ  ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ ਵਾਪਰੀ ਮੰਦਭਾਗੀ ਘਟਨਾ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਹੋੋਇਆ ਅਗਨ ਭੇਟ
                                                      
                              ਤਾਜਾ ਖ਼ਬਰਾਂ                               
                              ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ ਵਾਪਰੀ ਮੰਦਭਾਗੀ ਘਟਨਾ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਹੋੋਇਆ ਅਗਨ ਭੇਟ
                                       
                            
                                                                   
                                    Previous Postਜੇਲ ਚ ਬੰਦ ਸਰਸਾ ਡੇਰਾ ਮੁਖੀ ਰਾਮ ਰਹੀਮ ਬਾਰੇ ਕੋਰਟ ਚੋ ਆਈ ਇਹ ਵੱਡੀ ਤਾਜਾ ਖਬਰ
                                                                
                                
                                                                    
                                    Next Postਪੰਜਾਬ ਚ 70 ਮੱਝਾਂ ਦੀ ਹੋਈ ਇਸ ਤਰਾਂ ਦਰਦਨਾਕ ਮੌਤ, ਘਟਨਾ ਨੂੰ ਲੈਕੇ ਇਲਾਕੇ ਚ ਛਾਇਆ ਸੋਗ- ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



