ਆਈ ਤਾਜਾ ਵੱਡੀ ਖਬਰ 

ਕੁਦਰਤੀ ਆਫਤਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਦੁਖਦਾਈ ਖ਼ਬਰਾਂ ਦੇ ਸਾਹਮਣੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ ਉੱਥੇ ਹੀ ਆਏ ਦਿਨ ਵਾਪਰਨ ਵਾਲੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੇ ਹਨ ਅਤੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਇਕ ਤੋਂ ਬਾਅਦ ਇਕ ਸਮੇਂ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਇਨ੍ਹਾਂ ਹਾਦਸਿਆਂ ਤੋਂ ਬਚਾਅ ਵਾਸਤੇ ਹੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲਾਲਾਬਾਦ ਹਲਕੇ ਅਧੀਨ ਆਉਂਦੇ ਪਿੰਡ ਹੋਜਖਾਸ ਦੇ ਕੋਲ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਦੇ ਨਜ਼ਦੀਕ ਪੈਂਦੇ ਹੋਏ ਇੱਕ ਸੇਮ ਨਾਲੇ ਕੋਲ਼ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਮੋਟਰਸਾਈਕਲ ਵਿਅਕਤੀ ਹਰਭਜਨ ਸਿੰਘ ਕਿਸੇ ਕੰਮ ਲਈ ਜਾ ਰਿਹਾ ਸੀ। ਉਸ ਸਮੇਂ ਵਾਪਰੇ ਇਕ ਸੜਕ ਹਾਦਸੇ ਦੀ ਚਪੇਟ ਵਿਚ ਆ ਗਿਆ। ਇਸ ਵਾਪਰੇ ਭਿਆਨਕ ਸੜਕ ਹਾਦਸੇ ਦੇ ਕਾਰਨ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਮ੍ਰਿਤਕ ਵਿਅਕਤੀ ਹਰਭਜਨ ਸਿੰਘ ਜੋ ਕਿ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ ਸੀ। ਉਥੇ ਹੀ ਉਸ ਨਾਲ ਵਾਪਰੇ ਇਸ ਹਾਦਸੇ ਦੀ ਖਬਰ ਪੁਲਿਸ ਨੂੰ ਮਿਲਣ ਦੇ ਤੁਰੰਤ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ,ਜਿੱਥੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਸਵੇਰੇ 6 ਵਜੇ ਦੇ ਕਰੀਬ ਵਾਪਰੀ ਹੈ।


                                       
                            
                                                                   
                                    Previous Postਪੰਜਾਬ ਚ ਮੀਂਹ ਪੈਣ ਬਾਰੇ ਹੁਣੇ ਹੁਣੇ ਜਾਰੀ ਹੋਇਆ ਇਹ ਵੱਡਾ ਅਲਰਟ
                                                                
                                
                                                                    
                                    Next Postਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਲਾੜੇ ਲਾੜੀ ਨੇ ਇਸ ਤਰਾਂ ਦਿੱਤਾ ਵਿਸ਼ੇਸ਼ ਸਨਮਾਨ – ਵੀਡੀਓ ਹੋਈ ਵਾਇਰਲ
                                                                
                            
               
                            
                                                                            
                                                                                                                                            
                                    
                                    
                                    



