ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਪਤੀ-ਪਤਨੀ ਦੇ ਪਵਿੱਤਰ ਰਿਸ਼ਤੇ ਉਸ ਸਮੇਂ ਤਾਰ ਤਾਰ ਹੋ ਜਾਂਦੇ ਹਨ ਜਦੋਂ ਪਤੀ-ਪਤਨੀ ਦੋਹਾਂ ਚੋਂ ਇੱਕ ਵੱਲੋਂ ਆਪਣੇ ਜੀਵਨ ਸਾਥੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਦਿਲ ਨੂੰ ਦਹਿਲਾ ਦੇਣ ਵਾਲੇ ਅਤੇ ਲੋਕਾਂ ਦੇ ਰੋਗਟੇਂ ਖੜ੍ਹੇ ਕਰਨ ਵਾਲੇ ਮਾਮਲੇ ਪੰਜਾਬ ਵਿੱਚ ਲਗਾਤਾਰ ਹੀ ਦਿਨ-ਬ-ਦਿਨ ਵਧਦੇ ਜਾ ਰਹੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਭਿਆਨਕ ਅਤੇ ਦੁਖਦਾਈ ਖਬਰਾਂ ਨੇ ਜਿੱਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਲੋਕਾਂ ਦਾ ਆਪਸੀ ਰਿਸ਼ਤਿਆਂ ਤੋਂ ਵਿਸ਼ਵਾਸ ਉਠਦਾ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਵਿਸਾਖੀ ਵਾਲੇ ਦਿਨ ਇਕ ਅਜਿਹੀ ਵੱਡੀ ਵਾਰਦਾਤ ਵਾਪਰੀ ਹੈ ਜਿਸ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ ਹਨ ਅਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਅਮ੍ਰਿਤਸਰ ਦੇ ਅਧੀਨ ਆਉਂਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਲਾਲ ਉਸਮਾਂ ਤੋਂ ਸਾਹਮਣੇ ਆਇਆ ਹੈ। ਉਸ ਵੱਲੋਂ ਸੂਚਨਾ ਮਿਲਣ ਤੇ ਦੋਸ਼ੀ ਪਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਪਿੰਡ ਦੇ ਰਹਿਣ ਵਾਲੇ ਕੈਪਟਨ ਸਿੰਘ ਨਾਮੀ ਵਿਅਕਤੀ ਵੱਲੋਂ ਜਿਥੇ ਆਪਣੀ ਪਤਨੀ ਮਨਦੀਪ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।

ਉੱਥੇ ਹੀ ਇਸ ਦੋਸ਼ੀ ਵੱਲੋਂ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਟਿਕਾਣੇ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਿੱਥੇ ਇਸ ਵਿਅਕਤੀ ਵੱਲੋਂ ਆਪਣੀ ਪਤਨੀ ਦੀ ਲਾਸ਼ ਨੂੰ ਗੋਹੇ ਦੇ ਵਿੱਚ ਲੁਕੋ ਕੇ ਘਰ ਤੋਂ ਬਾਹਰ ਸੁੱਟੇ ਜਾਣ ਦੀ ਤਿਆਰੀ ਕੀਤੀ ਗਈ ਸੀ।

ਉਸ ਸਮੇਂ ਹੀ ਇਸ ਸਾਰੀ ਘਟਨਾ ਦੀ ਜਾਣਕਾਰੀ ਥਾਣਾ ਮਹਿਤਾ ਦੀ ਪੁਲਿਸ ਨੂੰ ਇਕ ਵਿਅਕਤੀ ਵੱਲੋਂ ਦਿੱਤੀ ਗਈ। ਜਿਸ ਤੋਂ ਬਾਅਦ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰਕੇ ਲਾਸ਼ ਨੂੰ ਬਰਾਮਦ ਕੀਤਾ ਗਿਆ ਅਤੇ ਉਸ ਨੂੰ ਪੋਸਟਮਾਰਟਮ ਕਰਵਾਉਣ ਵਾਸਤੇ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਪਤਨੀ ਦਾ ਕਤਲ ਕਰਨ ਵਾਲੇ ਪਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਿਉਂ ਕੀਤਾ ਗਿਆ ਹੈ ਇਸ ਘਟਨਾ ਦੀ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਗਈ ਹੈ।

Home  ਤਾਜਾ ਖ਼ਬਰਾਂ  ਪੰਜਾਬ ਚ ਇਥੇ ਵਿਸਾਖੀ ਵਾਲੇ ਦਿਨ ਵਾਪਰੀ ਵੱਡੀ ਵਾਰਦਾਤ ,ਦੇਖ  ਉਡੇ ਲੋਕਾਂ ਦੇ ਹੋਸ਼- ਮੌਕੇ ਤੇ ਪਹੁੰਚੀ ਪੁਲਿਸ
                                                      
                              ਤਾਜਾ ਖ਼ਬਰਾਂ                               
                              ਪੰਜਾਬ ਚ ਇਥੇ ਵਿਸਾਖੀ ਵਾਲੇ ਦਿਨ ਵਾਪਰੀ ਵੱਡੀ ਵਾਰਦਾਤ ,ਦੇਖ ਉਡੇ ਲੋਕਾਂ ਦੇ ਹੋਸ਼- ਮੌਕੇ ਤੇ ਪਹੁੰਚੀ ਪੁਲਿਸ
                                       
                            
                                                                   
                                    Previous Postਆਸਟ੍ਰੇਲੀਆ ਤੋਂ ਆਈ ਵੱਡੀ ਮਾੜੀ ਖਬਰ, ਭਿਆਨਕ ਹਾਦਸੇ ਚ ਹੋਈਆਂ ਏਨੀਆਂ ਮੌਤਾਂ- ਵਾਹਨ ਦੇ ਉਡੇ ਚੀਥੜੇ
                                                                
                                
                                                                    
                                    Next Postਰੂਸ ਵਲੋਂ ਪਰਮਾਣੂ ਹਥਿਆਰ ਚਲਾਉਣ ਨੂੰ ਲੈ ਕੇ ਦਿੱਤੀ ਵੱਡੀ ਚਿਤਾਵਨੀ- ਦੁਨੀਆ ਚ ਛਾਈ ਚਿੰਤਾ
                                                                
                            
               
                            
                                                                            
                                                                                                                                            
                                    
                                    
                                    



