ਆਈ ਤਾਜਾ ਵੱਡੀ ਖਬਰ 

ਅਜੋਕੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਨੌਜਵਾਨ ਬੇਰੁਜਗਾਰੀ ਦੇ ਚਲਦੇ ਹੋਇਆ ਗ਼ਲਤ ਕਦਮ ਚੁੱਕ ਰਹੇ ਹਨ। ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਦੋਂ ਉਨ੍ਹਾਂ ਦੇ ਘਰ ਦੇ ਚਰਾਗ ਅਜਿਹੀਆਂ ਘਟਨਾਵਾਂ ਦੇ ਕਾਰਨ ਹਮੇਸ਼ਾਂ ਲਈ ਬੁਝ ਜਾਂਦੇ ਹਨ। ਕੁਝ ਨੌਜਵਾਨਾਂ ਵੱਲੋਂ ਜਿੱਥੇ ਬੇਰੁਜ਼ਗਾਰੀ ਕਾਰਨ ਅਜਿਹੇ ਹਾਲਾਤ ਪੈਦਾ ਹੋਣ ਤੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਉੱਥੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਮਾਨਸਿਕ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜ਼ਰਨਾ ਪੈਂਦਾ ਹੈ। ਜਿਥੇ ਕੁਝ ਕਰਮਚਾਰੀ ਆਪਣੇ ਵੱਡੇ ਅਫਸਰਾਂ ਦੇ ਕਾਰਨ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਅਤੇ ਕੁਝ ਪਰਵਾਰਕ ਵਿਵਾਦਾਂ ਦੇ ਚਲਦਿਆਂ ਹੋਇਆਂ ਇਸ ਤਰਾਂ ਦੀਆਂ ਗਲਤੀਆਂ ਕਰ ਲੈਂਦੇ ਹਨ। ਹੁਣ ਪੰਜਾਬ ਵਿੱਚ ਹੈੱਡ ਕਾਂਸਟੇਬਲ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ ਹੈ ਜਿੱਥੇ ਪਹਿਲਾ ਪ੍ਰਵਾਰ ਨਾਲ ਫੋਨ ਤੇ ਗੱਲ ਕੀਤੀ ਗਈ ਸੀ।’

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰੂਹਰਸਹਾਏ ਤੋਂ ਸਾਹਮਣੇ ਆਇਆ ਹੈ। ਜਿੱਥੇ ਐਕਸਾਈਜ਼ ਵਿਭਾਗ ਵਿੱਚ ਤਾਇਨਾਤ ਕਾਂਸਟੇਬਲ ਵੱਲੋਂ ਖੁਦਕੁਸ਼ੀ ਕੀਤੀ ਗਈ, ਜਿਸ ਨੇ ਕਿਰਾਏ ਦੇ ਕਮਰੇ ਦੇ ਬਾਥਰੂਮ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਜਿਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਆਪਣੇ ਪਰਿਵਾਰ ਨਾਲ ਫੋਨ ਉਪਰ ਗੱਲਬਾਤ ਕੀਤੀ ਸੀ। ਦੱਸ ਦਈਏ ਕਿ ਮ੍ਰਿਤਕ ਜਸਵੰਤ ਸਿੰਘ ਗਿੱਦੜਬਾਹਾ ਦਾ ਰਹਿਣ ਵਾਲਾ ਸੀ

ਉਥੇ ਉਹ ਇਸ ਸਮੇਂ ਆਪਣੀ ਡਿਊਟੀ ਦੇ ਚਲਦਿਆਂ ਹੋਇਆਂ ਫਰੀਦਕੋਟ ਰੋਡ ਦੇ ਉਪਰ ਬਣੀ ਇਕ ਦੁਕਾਨ ਤੇ ਉਪਰ ਬਣੇ ਹੋਏ ਕਮਰੇ ਵਿਚ ਰਹਿ ਰਿਹਾ ਸੀ। ਜਿਸ ਨੇ ਅਜਿਹਾ ਕਦਮ ਚੁੱਕਣ ਤੋਂ ਪਹਿਲਾਂ ਆਪਣੇ ਪਰਿਵਾਰ ਨਾਲ ਮੋਬਾਇਲ ਫੋਨ ਤੇ ਗੱਲ ਵੀ ਕੀਤੀ ਸੀ। ਉਥੇ ਹੀ ਮ੍ਰਿਤਕ ਜਸਵੰਤ ਸਿੰਘ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਪੁਲਿਸ ਵੱਲੋਂ ਜਿੱਥੇ ਘਟਨਾ ਸਥਾਨ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭੇਜਿਆ ਗਿਆ ਹੈ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਹੈੱਡ ਕਾਂਸਟੇਬਲ ਜਸਵੰਤ ਸਿੰਘ ਵੱਲੋਂ ਅਜਿਹਾ ਕਦਮ ਕਿਉਂ ਚੁਕਿਆ ਗਿਆ ਹੈ।

                                       
                            
                                                                   
                                    Previous Post3 ਸਾਲ ਔਰਤ ਨੇ ਕਰੋਨਾ ਦੇ ਖੌਫ ਤੋਂ ਪੁੱਤਰ ਨੂੰ ਰੱਖਿਆ ਘਰ ਚ ਕੈਦ, ਪਤੀ ਨੂੰ ਵੀ ਅੰਦਰ ਨਹੀਂ ਵੜਨ ਦਿੱਤਾ
                                                                
                                
                                                                    
                                    Next Postਆਨਲਾਈਨ ਗਹਿਣੇ ਮੰਗਵਾਏ ਸੀ ਵਿਆਹ ਲਈ, ਜਦ ਖੁਲਿਆ ਪਾਰਸਲ ਤਾਂ ਉੱਡੇ ਹੋਸ਼
                                                                
                            
               
                            
                                                                            
                                                                                                                                            
                                    
                                    
                                    



