ਪੰਜਾਬ ‘ਚ ਇਨ੍ਹਾਂ ਇਲਾਕਿਆਂ ‘ਚ ਅਣਮਿੱਥੇ ਸਮੇਂ ਲਈ ਬੰਦ ਰਹੇਗੀ ਬਿਜਲੀ!

ਮੌਸਮ ਵਿਭਾਗ ਦੀਆਂ ਭਵਿੱਖਬਾਣੀਆਂ ਅਤੇ ਲਗਾਤਾਰ ਬਾਰਿਸ਼ ਨੂੰ ਦੇਖਦੇ ਹੋਏ, ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀ ਬਰਤਣ ਲਈ ਅਪੀਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਘੱਗਰ, ਟਾਂਗਰੀ, ਮਾਰਕੰਡਾ ਸਮੇਤ ਕੁਝ ਹੋਰ ਬਰਸਾਤੀ ਨਾਲਿਆਂ ਵਿੱਚ ਵਧੇਰੇ ਪਾਣੀ ਦੇ ਆਉਣ ਨਾਲ ਚੜ੍ਹਾਈ ਆ ਗਈ ਹੈ। ਇਸ ਕਰਕੇ ਲੋਕਾਂ ਨੂੰ ਕੱਚੇ ਜਾਂ ਅਸਥਾਈ ਰਸਤੇ, ਖ਼ਾਸ ਕਰਕੇ ਨਦੀਆਂ ਤੇ ਹੋਰ ਜਲ ਸਰੋਤਾਂ ਦੇ ਨੇੜੇ ਜਾਣ ਤੋਂ ਬਚਣ ਅਤੇ ਬਿਨਾ ਲੋੜ ਯਾਤਰਾ ਕਰਨ ਤੋਂ ਰੋਕਿਆ ਗਿਆ ਹੈ।

ਡਾ. ਯਾਦਵ ਨੇ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਨਦੀਆਂ ਤੇ ਨਾਲਿਆਂ ਦੀ ਸਥਿਤੀ ‘ਤੇ ਨਿਗਰਾਨੀ ਕਰ ਰਹੀਆਂ ਹਨ ਅਤੇ ਕਮਜ਼ੋਰ ਕੰਢਿਆਂ ਤੇ ਬੰਨ੍ਹਾਂ ਉੱਪਰ ਪਹਿਰੇਦਾਰੀ ਵੀ ਲਾਈ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ, ਪਰ ਸੁਰੱਖਿਆ ਦੇ ਉਪਾਅ ਅਪਣਾਉਣਾ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਅਲਰਟ ਅਤੇ ਜਾਣਕਾਰੀਆਂ ਜਾਰੀ ਕੀਤੀਆਂ ਜਾਂਦੀਆਂ ਰਹਿਣਗੀਆਂ।