ਇਸ ਦਿਨ ਹੋਵੇਗੀ ਸਰਕਾਰੀ ਛੁੱਟੀ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 31 ਜੁਲਾਈ 2025 (ਵੀਰਵਾਰ) ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਦਿੱਤੀ ਜਾ ਰਹੀ ਹੈ। ਸਰਕਾਰੀ ਕੈਲੰਡਰ ਵਿੱਚ ਸਾਲ 2025-26 ਲਈ ਕੁੱਲ 28 ਰਾਖਵੀਆਂ ਛੁੱਟੀਆਂ ਦਰਜ ਹਨ, ਜਿਨ੍ਹਾਂ ਵਿੱਚ 31 ਜੁਲਾਈ ਦੀ ਤਾਰੀਖ ਵੀ ਸ਼ਾਮਲ ਕੀਤੀ ਗਈ ਹੈ। ਇਹ ਦਿਨ ਸ਼ਹੀਦ ਊਧਮ ਸਿੰਘ ਦੀ ਯਾਦ ਨੂੰ ਸਮਰਪਿਤ ਕਰਦਿਆਂ, ਸੂਬੇ ਭਰ ਵਿਚ ਛੁੱਟੀ ਰਹੇਗੀ।