ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਕਰਵਟ ਲੈਣ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ ਤਾਪਮਾਨ ਵਿੱਚ ਖਾਸਾ ਵਾਧਾ ਦਰਜ ਕੀਤਾ ਗਿਆ ਹੈ, ਪਰ ਹੁਣ ਮੌਸਮ ਵਿੱਚ ਤਬਦੀਲੀ ਆਉਣ ਦੇ ਸੰਕੇਤ ਮਿਲ ਰਹੇ ਹਨ ਅਤੇ ਪਾਰੇ ਵਿੱਚ ਹਲਕੀ ਗਿਰਾਵਟ ਵੇਖੀ ਜਾ ਸਕਦੀ ਹੈ।
ਮੌਸਮ ਵਿਭਾਗ ਦੇ ਅਨੁਸਾਰ 16 ਫਰਵਰੀ ਦੀ ਰਾਤ ਤੋਂ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਹੋਵੇਗੀ। ਇਸ ਦੇ ਪ੍ਰਭਾਵ ਹੇਠ 17 ਫਰਵਰੀ ਤੋਂ ਸੂਬੇ ਵਿੱਚ ਬਾਰਿਸ਼ ਦੀ ਸ਼ੁਰੂਆਤ ਹੋ ਸਕਦੀ ਹੈ, ਜਦਕਿ 18 ਫਰਵਰੀ ਲਈ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਵਿਭਾਗ ਨੇ ਖਾਸ ਤੌਰ ‘ਤੇ 17 ਅਤੇ 18 ਫਰਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਮੌਸਮੀ ਬਦਲਾਅ ਨਾਲ ਤਾਪਮਾਨ ਵਿੱਚ ਕੁਝ ਕਮੀ ਆ ਸਕਦੀ ਹੈ।






