ਆਈ ਤਾਜ਼ਾ ਵੱਡੀ ਖਬਰ 

ਇਸ ਵਾਰ ਪੈਣ ਵਾਲੀ ਗਰਮੀ ਨੇ ਜਿਥੇ ਬੀਤੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਉੱਥੇ ਹੀ ਇਸ ਗਰਮੀ ਦੇ ਮੌਸਮ ਵਿੱਚ ਬਹੁਤ ਸਾਰੇ ਕਾਰੋਬਾਰ ਵੀ ਲਗਾਤਾਰ ਪ੍ਰਭਾਵਿਤ ਹੋਏ ਹਨ। ਇਸ ਸਮੇਂ ਬਿਜਲੀ ਦੀ ਮੰਗ ਵਿੱਚ ਵੀ ਲਗਾਤਾਰ ਵਧ ਰਹੀ ਹੈ ਉਥੇ ਹੀ ਗਰਮੀ ਤੋਂ ਬਚਣ ਵਾਸਤੇ ਲੋਕਾਂ ਵੱਲੋਂ ਵੱਖ ਵੱਖ ਤਰੀਕੇ ਵੀ ਅਪਣਾਏ ਜਾ ਰਹੇ ਹਨ ਅਤੇ ਦੁਪਹਿਰ ਦੇ ਸਮੇਂ ਤਾਂ ਲੋਕਾਂ ਵੱਲੋਂ ਘਰ ਤੋਂ ਬਾਹਰ ਜਾਣਾ ਵੀ ਮੁਸ਼ਕਿਲ ਹੋ ਗਿਆ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦੁਪਹਿਰ ਦੇ ਸਮੇਂ ਜ਼ਰੂਰੀ ਕੰਮ ਦੇ ਚਲਦਿਆਂ ਹੋਇਆਂ ਹੀ ਆਪਣੇ ਘਰ ਤੋਂ ਬਾਹਰ ਜਾਣ ਦੀ ਸਲਾਹ ਦਿੱਤੀ ਗਈ ਹੈ। ਬੀਤੇ ਦਿਨੀਂ ਹੋਈ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਕੁਝ ਰਾਹਤ ਮਿਲੀ ,ਉਸ ਤੋਂ ਬਾਅਦ ਫਿਰ ਤਾਪਮਾਨ ਵਿਚ ਪਹਿਲਾਂ ਵਾਂਗ ਹੀ ਵਾਧਾ ਦਰਜ ਕੀਤਾ ਗਿਆ ਅਤੇ ਇਸ ਗਰਮੀ ਨੇ ਫ਼ਿਰ ਤੋਂ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ।

ਹੁਣ ਪੰਜਾਬ ਵਿੱਚ ਮੌਨਸੂਨ ਜਲਦ ਦਸਤਕ ਦੇਵੇਗੀ ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬੀਤੇ ਕਈ ਦਿਨਾਂ ਤੋਂ ਜਿੱਥੇ ਲੋਕ ਗਰਮੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਮਾਨਸੂਨ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ ਉਥੇ ਹੀ ਹੁਣ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਬਰਸਾਤ ਹੋਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਜਾਵੇਗੀ।

ਇਸ ਦੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਡਾਕਟਰ ਮਨਮੋਹਨ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਇਸ ਵਾਰ ਆਉਣ ਵਾਲੀ ਮੌਨਸੂਨ ਜਿੱਥੇ ਆਮ ਵਾਂਗ ਰਹਿਣ ਦੀ ਉਮੀਦ ਹੈ ਉਥੇ ਹੀ ਇਹ ਜੁਲਾਈ ਦੇ ਪਹਿਲੇ ਹਫਤੇ ਪੰਜਾਬ ਵਿੱਚ ਦਸਤਕ ਦੇਵੇਗੀ।

ਜਿਸ ਨਾਲ ਲੱਗਣ ਵਾਲੇ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਵੀ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਜਲੀ ਸੰਕਟ ਵੀ ਖਤਮ ਹੋ ਜਾਵੇਗਾ। ਕਿਉਂਕਿ ਬਰਸਾਤ ਹੋਣ ਦੇ ਨਾਲ ਪਾਵਰਕਾਮ ਵੱਲੋਂ ਵੀ ਰਾਹਤ ਦੀ ਸਾਹ ਲਈ ਜਾਂਦੀ ਹੈ ਜਿੱਥੇ ਇਸ ਬਰਸਾਤ ਦੇ ਉਪਰ ਪਾਵਰਕਾਮ ਨਿਰਭਰ ਕਰਦਾ ਹੈ।। ਉਥੇ ਹੀ ਦੱਸਿਆ ਗਿਆ ਹੈ ਕਿ ਪੰਜਾਬ ਦੇ ਕੁਝ ਹਿੱਸਿਆਂ ਦੇ ਵਿੱਚ 28 ਜੂਨ ਨੂੰ ਬਰਸਾਤ ਹੋਵੇਗੀ। ਜਿਸ ਨਾਲ ਪੈਣ ਵਾਲੀ ਇਸ ਲੂ ਤੋਂ ਰਾਹਤ ਮਿਲੇਗੀ।


                                       
                            
                                                                   
                                    Previous PostPM ਮੋਦੀ ਵਲੋਂ ਹਸਪਤਾਲ ਚ ਦਾਖਿਲ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਗੱਲਬਾਤ, ਪੁੱਛਿਆ ਹਾਲ ਚਾਲ
                                                                
                                
                                                                    
                                    Next Postਗਾਇਕ ਸਿੱਧੂ ਮੂਸੇ ਵਾਲਾ ਦਾ ਗੀਤ SYL ਯੂਟਿਊਬ ਤੋਂ ਹਟਾਇਆ ਗਿਆ, ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



