ਪੰਜਾਬ ‘ਚ ਵੱਡੀ ਵਾਰਦਾਤ! ਚੱਲੀਆਂ ਤਾੜ-ਤਾੜ ਗੋਲੀਆਂ

ਜਲੰਧਰ ਦੇ ਕਮਲ ਵਿਹਾਰ ਇਲਾਕੇ ‘ਚ ਇੱਕ ਗੰਭੀਰ ਹਾਦਸਾ ਵਾਪਰਿਆ ਹੈ। ਸ਼ਨੀਵਾਰ ਰਾਤ ਰੇਲਵੇ ਲਾਈਨਾਂ ਕੋਲ ਬੈਠੇ ਨੌਜਵਾਨ ਮਨੀਸ਼ ਕੁਮਾਰ ਪੁੱਤਰ ਵਿਜੇ ਕੁਮਾਰ, ਨਿਵਾਸੀ ਮਹੱਲਾ ਨਾਰਾਇਣ ਸਿੰਘ, ਕਮਲ ਵਿਹਾਰ, ਬਸ਼ੀਰਪੁਰਾ ਨੂੰ ਕੁਝ ਹੋਰ ਨੌਜਵਾਨਾਂ ਵੱਲੋਂ ਗੋਲ਼ੀ ਮਾਰ ਦਿੱਤੀ ਗਈ। ਗੋਲ਼ੀ ਮਨੀਸ਼ ਦੀ ਬੱਖੀ ‘ਚ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਨਾਜ਼ੁਕ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਨੀਸ਼ ਪੇਸ਼ੇ ਨਾਲ ਕੇਬਲ ਆਪਰੇਟਰ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰਾਮਾ ਮੰਡੀ ਦੇ ਇੰਚਾਰਜ ਮਨਜਿੰਦਰ ਸਿੰਘ ਬੱਸੀ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਮਨੀਸ਼ ਦੇ ਪਰਿਵਾਰਕ ਮੈਂਬਰਾਂ ਤੋਂ ਪੂਰੀ ਜਾਣਕਾਰੀ ਲਈ ਗਈ। ਪੁਲਿਸ ਦੱਸ ਰਹੀ ਹੈ ਕਿ ਇਹ ਇਲਾਕਾ ਰੇਲਵੇ ਪੁਲਸ ਦੇ ਅਧੀਨ ਆਉਂਦਾ ਹੈ, ਇਸ ਲਈ ਅੱਗੇ ਦੀ ਜਾਂਚ ਰੇਲਵੇ ਪੁਲਸ ਕਰੇਗੀ।, ਮਨੀਸ਼ ਨੂੰ ਗੋਲ਼ੀ ਮਾਰਨ ਵਾਲੇ ਦੋਸ਼ੀਆਂ ਦੀ ਪੁਲਿਸ ਵੱਲੋਂ ਪਛਾਣ ਕਰਨ ਅਤੇ ਉਹਨਾਂ ਦੀ ਗ੍ਰਿਫ਼ਤਾਰੀ ਲਈ ਭਾਲ ਜਾਰੀ ਹੈ।