ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲੀ ਸਟਾਫ ਦੀ ਸਿਹਤ ਤੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ। ਇਸ ਤੋਂ ਬਾਅਦ 8 ਜਨਵਰੀ ਤੋਂ ਸਾਰੇ ਸਕੂਲ ਆਮ ਤੌਰ ‘ਤੇ ਮੁੜ ਖੁੱਲ੍ਹਣਗੇ।





