ਪੰਜਾਬ ‘ਚ ਸਕੂਲਾਂ ਦਾ ਬਦਲਿਆ ਸਮਾਂ

ਮੌਸਮ ਵਿੱਚ ਆ ਰਹੇ ਬਦਲਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਨਵੀਂ ਸਮਾਂ-ਸਾਰਣੀ ਮੁਤਾਬਕ 1 ਅਕਤੂਬਰ 2026 ਤੋਂ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ।

ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਨਿਰਧਾਰਤ ਸੀ। ਸਰਕਾਰ ਵੱਲੋਂ ਜਾਰੀ ਸੋਧੀ ਸਮਾਂ-ਸਾਰਣੀ ਅਨੁਸਾਰ ਇਹ ਨਵਾਂ ਸਮਾਂ 1 ਅਕਤੂਬਰ ਤੋਂ ਲਾਗੂ ਹੋ ਕੇ 31 ਅਕਤੂਬਰ 2026 ਤੱਕ ਜਾਰੀ ਰਹੇਗਾ।