ਨਵੰਬਰ ਮਹੀਨੇ ਦੌਰਾਨ ਪੰਜਾਬ ਵਿੱਚ ਕਈ ਅਹਿਮ ਤਿਉਹਾਰਾਂ ਅਤੇ ਇਤਿਹਾਸਕ ਦਿਹਾੜਿਆਂ ਦੇ ਮੱਦੇਨਜ਼ਰ ਛੁੱਟੀਆਂ ਰਹਿਣ ਵਾਲੀਆਂ ਹਨ। ਇਸ ਮਹੀਨੇ ਦੀਵਾਲੀ, ਵਿਸ਼ਵਕਰਮਾ ਦਿਵਸ, ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।
ਇਸ ਵਾਰ ਦੀਵਾਲੀ ਦਾ ਤਿਉਹਾਰ 8 ਨਵੰਬਰ, ਐਤਵਾਰ ਨੂੰ ਮਨਾਇਆ ਜਾਵੇਗਾ। ਇਸ ਤੋਂ ਅਗਲੇ ਦਿਨ 9 ਨਵੰਬਰ, ਸੋਮਵਾਰ ਨੂੰ ਵਿਸ਼ਵਕਰਮਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ। ਵਿਸ਼ਵਕਰਮਾ ਦਿਵਸ ਦੇ ਮੱਦੇਨਜ਼ਰ ਕਈ ਨਿੱਜੀ ਅਦਾਰਿਆਂ ਵਿੱਚ ਵੀ ਛੁੱਟੀ ਰਹਿਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਅਤੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵੀ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਤਰ੍ਹਾਂ ਨਵੰਬਰ ਮਹੀਨੇ ਵਿੱਚ ਪੰਜਾਬ ਵਾਸੀਆਂ ਨੂੰ ਕਈ ਛੁੱਟੀਆਂ ਮਿਲਣ ਜਾ ਰਹੀਆਂ ਹਨ।







