ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਵੱਖ-ਵੱਖ ਧਰਮਾਂ ਵਿਚ ਆਪਣੀ ਸ਼ਰਧਾ ਰੱਖੀ ਜਾਂਦੀ ਹੈ। ਇਸ ਦੇ ਚਲਦਿਆਂ ਹੋਇਆਂ ਜਿੱਥੇ ਲੋਕਾਂ ਵੱਲੋਂ ਮਾਨਤਾ ਦੇ ਅਨੁਸਾਰ ਵੱਖ-ਵੱਖ ਧਾਰਮਿਕ ਸਥਾਨਾਂ ਤੇ ਜਾ ਕੇ ਨਤਮਸਤਕ ਹੋਇਆ ਜਾਂਦਾ ਹੈ। ਪਰ ਬਹੁਤ ਸਾਰੀਆਂ ਧਾਰਮਿਕ ਸੰਸਥਾਵਾਂ ਕਈ ਕਾਰਨਾ ਦੇ ਚਲਦਿਆਂ ਹੋਇਆਂ ਅਕਸਰ ਹੀ ਚਰਚਾ ਵਿਚ ਆ ਜਾਂਦੀਆਂ ਹਨ। ਜਿੱਥੇ ਬਹੁਤ ਸਾਰੀਆਂ ਸੰਸਥਾਵਾਂ ਦੇ ਆਗੂਆਂ ਵੱਲੋਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਸ ਨਾਲ ਅਜਿਹੀਆਂ ਚਰਚਾਵਾਂ ਨੂੰ ਬਹੁਤ ਸਾਰੇ ਵਿਵਾਦਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਅਕਸਰ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਉਹਨਾਂ ਸੰਸਥਾਵਾਂ ਦੇ ਉਪਰ ਵੀ ਬਹੁਤ ਗਹਿਰਾ ਅਸਰ ਪੈਂਦਾ ਹੈ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

ਪਰ ਕਈ ਜਗ੍ਹਾ ਤੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਵੀ ਅਜਿਹਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਨਾਲ ਫਿਰਕੂ ਫਸਾਦ ਕੀਤਾ ਜਾ ਸਕੇ। ਪਰ ਕੁਝ ਧਾਰਮਿਕ ਸੰਸਥਾਵਾਂ ਦੇ ਅੰਦਰ ਹੀ ਵਾਪਰਨ ਵਾਲੀਆਂ ਘਟਨਾਵਾ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ। ਹੁਣ ਇੱਥੇ ਚਰਚ ਵਿੱਚ ਇਲਾਜ ਕਰਵਾਉਣ ਆਏ ਵਿਅਕਤੀ ਨਾਲ ਜੱਗੋ-ਤੇਰ੍ਹਵੀਂ ਹੋਈ ਹੈ ਜਿਥੇ ਸ਼ੱਕੀ ਹਾਲਾਤ ਵਿਚ ਵਿਅਕਤੀ ਗਾਇਬ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਅਧੀਨ ਆਉਣ ਵਾਲੇ ਲਾਬੜਾਂ ਦੇ ਪਿੰਡ ਤਾਜਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਤਾਜਪੁਰ ਵਿੱਚ ਸਥਿਤ ਚਰਚ ਵਿਚ ਜਿੱਥੇ ਬਹੁਤ ਸਾਰੇ ਲੋਕ ਸ਼ਨੀਵਾਰ ਅਤੇ ਐਤਵਾਰ ਹੋਣ ਵਾਲੀ ਖਾਸ ਪ੍ਰਾਰਥਨਾ ਵਿੱਚ ਸ਼ਾਮਲ ਹੋਣ ਲਈ ਆਉਂਦੇ ਹਨ।

ਇਸ ਤਰ੍ਹਾਂ ਹੀ ਸੋਸ਼ਲ ਮੀਡੀਆ ਤੇ ਹੋ ਰਹੀ ਇਸ਼ਤਿਹਾਰਬਾਜ਼ੀ ਦੇ ਚਲਦਿਆਂ ਹੋਇਆਂ ਉੱਤਰ ਪ੍ਰਦੇਸ਼ ਦੇ ਹਾਥਰਸ ਤੋਂ ਇਕ 50 ਸਾਲਾ ਵਿਅਕਤੀ ਇਸ ਚਰਚਾ ਵਿੱਚ ਆਪਣੇ ਜਵਾਈ ਦੇ ਨਾਲ ਆਇਆ ਸੀ। ਜੋ ਪ੍ਰਾਰਥਨਾ ਦੇ ਦੌਰਾਨ ਬਾਥਰੂਮ ਕਰਨ ਵਾਸਤੇ ਗਿਆ ਸੀ ਅਤੇ ਵਾਪਸ ਨਹੀਂ ਆਇਆ ਜਿੱਥੇ 50 ਸਾਲਾ ਮੁੰਨਾ ਲਾਲ ਦੇ ਜਵਾਈ ਅਸ਼ੀਸ਼ ਵੱਲੋਂ ਉਸ ਦੀ ਭਾਲ ਕੀਤੀ ਗਈ।

ਜਿਸ ਤੋਂ ਬਾਅਦ ਪ੍ਰਬੰਧਕਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਉਸ ਦਾ ਮੋਬਾਇਲ ਫ਼ੋਨ ਫੜ੍ਹ ਲਿਆ ਗਿਆ ਅਤੇ ਉਸ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਪੁਲਿਸ ਵੱਲੋਂ ਵੀ ਇਸ ਮਾਮਲੇ ਤੇ ਕੋਈ ਸੁਣਵਾਈ ਨਹੀਂ ਕੀਤੀ ਇਸਦਾ ਸਾਥ ਨਹੀਂ ਦਿੱਤਾ ਗਿਆ। ਉਥੇ ਹੀ ਇਸ ਘਟਨਾ ਦੇ ਕਾਰਨ ਇਹ ਚਰਚ ਇੱਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਆ ਗਿਆ ਹੈ ਇਸ ਤੋਂ ਪਹਿਲਾਂ ਵੀ ਇਕ ਬੱਚੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਸੀ।


                                       
                            
                                                                   
                                    Previous Postਦੋਸਤਾਂ ਨਾਲ ਜਨਮਦਿਨ ਮਨਾ ਰਹੇ ਅਚਾਨਕ ਦਰਿਆ ਚ ਡੁੱਬੇ, ਖੁਸ਼ੀਆਂ ਬਦਲੀਆਂ ਮਾਤਮ ਵਿਚ
                                                                
                                
                                                                    
                                    Next Postਪੰਜਾਬ: ਮਾਪਿਆਂ ਦੇ ਇਕਲੋਤੇ ਪੁੱਤ ਦੀ ਹੋਈ ਨਸ਼ੇ ਕਾਰਨ ਹੋਈ ਮੌਤ, ਅਗਲੇ ਮਹੀਨੇ ਜਾਣਾ ਸੀ ਵਿਦੇਸ਼
                                                                
                            
               
                            
                                                                            
                                                                                                                                            
                                    
                                    
                                    



