ਪੰਜਾਬ ਦੀਆਂ ਔਰਤਾਂ ਲਈ ਖੁਸ਼ਖ਼ਬਰੀ! CM ਮਾਨ ਦਾ ਵੱਡਾ ਐਲਾਨ

ਪੰਜਾਬ ਦੀਆਂ ਮਹਿਲਾਵਾਂ ਲਈ ਚੱਲ ਰਹੀ ਵਿੱਤੀ ਸਹਾਇਤਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਐਲਾਨ ਕੀਤਾ ਹੈ।

ਇੱਕ ਪ੍ਰਚਾਰ ਪ੍ਰੋਗਰਾਮ ਦੌਰਾਨ CM ਮਾਨ ਨੇ ਜਾਣਕਾਰੀ ਦਿੱਤੀ ਕਿ 1 ਅਕਤੂਬਰ ਨੂੰ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਮੁੜ ਵਿੱਤੀ ਸਹਾਇਤਾ ਦੀ ਰਕਮ ਟਰਾਂਸਫਰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਲਾਭਪਾਤਰੀ ਮਹਿਲਾਵਾਂ ਨੂੰ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ।