ਆਈ ਤਾਜਾ ਵੱਡੀ ਖਬਰ

ਜਦੋ ਤੋਂ ਪੰਜਾਬ ‘ਚ ਮਾਨ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ , ਉਦੋਂ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਕਈ ਪ੍ਰਕਾਰ ਦੇ ਐਲਾਨ ਕੀਤੇ ਹਨ , ਇਸੇ ਵਿਚਾਲੇ ਇੱਕ ਹੋਰ ਵੱਡੀ ਖੁਸ਼ੀ ਵਾਲੀ ਖ਼ਬਰ ਸਾਂਝੀ ਕਰਾਂਗੇ ਕਿ ਹੁਣ ਪੰਜਾਬ ਦੇ CM ਭਗਵੰਤ ਮਾਨ ਨੇ ਪਿੰਡਾਂ ਚ ਰਹਿਣ ਵਾਲੇ ਲੋਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ l ਦੱਸਦਿਆਂ ਕਿ ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦਾ ਵੱਡਾ ਐਲਾਨ ਕੀਤਾ ।

ਆਪਣੇ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀ.ਐਮ ਮਾਨ ਨੇ ਇਹ ਐਲਾਨ ਕੀਤਾ l ਮੁੱਖ ਮੰਤਰੀ ਨੇ ਸੂਬੇ ‘ਚ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ਦੇ ਉੱਚ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ, ਤੇ ਉਹਨਾਂ ਅੱਗੇ ਕਿਹਾ ਕਿ ਇਹ ਤਕਨੀਕ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ‘ਚ ਕ੍ਰਾਂਤੀ ਲਿਆਵੇਗੀ, ਇਹ ਦਾਅਬਾ ਓਹਨਾ ਵਲੋਂ ਕੀਤਾ ਗਿਆ ।

ਸੂਬਾ ਸਰਕਾਰ ਨੇ ਸੂਬੇ ਭਰ ਦੀਆਂ ਪੇਂਡੂ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਸੰਪਰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਤੇ ਮੁੱਖ ਮੰਤਰੀ ਨੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹ ਫ਼ੈਸਲਾ ਲਿਆ ।

ਜਿਸਦੇ ਚਲਦੇ ਲੋਕਾਂ ਵਿੱਚ ਇੱਕ ਖੁਸ਼ੀ ਦੀ ਝੱਲਕ ਵੇਖਣ ਨੂੰ ਮਿਲਦੀ ਪਈ ਹੈ l ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਬੰਧਤ ਪ੍ਰਾਜੈਕਟ ਲਈ ਸੀ ਐਮ ਮਾਨ ਨੇ ਅਲਾਟ ਕੀਤੇ ਇਕ-ਇਕ ਪੈਸੇ ਨੂੰ ਢੁਕਵੇਂ ਤਰੀਕੇ ਨਾਲ ਖਰਚਣਾ ਯਕੀਨੀ ਬਣਾਉਣ ਦਾ ਐਲਾਨ ਕੀਤਾ ।

Home  ਤਾਜਾ ਖ਼ਬਰਾਂ  ਪੰਜਾਬ ਦੇ CM ਭਗਵੰਤ ਮਾਨ ਨੇ ਪਿੰਡਾਂ ਚ ਰਹਿਣ ਵਾਲੇ ਲੋਕਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ , ਲਿਆ ਇਹ ਫੈਸਲਾ
                                                      
                                       
                            
                                                                   
                                    Previous Postਪੰਜਾਬ : ਕਿਸਾਨ ਦੀ ਨਿਕਲੀ ਸੀ 1.5 ਕਰੋੜ ਦੀ ਲਾਟਰੀ , ਪਰ ਗੁੰਮ ਗਈ ਟਿਕਟ CM ਮਾਨ ਨੂੰ ਕਰ ਰਿਹਾ ਮਦਦ ਦੀ ਅਪੀਲ
                                                                
                                
                                                                    
                                    Next Postਇਸ ਮਸ਼ਹੂਰ ਬੋਲੀਵੁਡ ਐਕਟਰ ਦੀ ਹੋਈ ਅਚਾਨਕ ਮੌਤ, ਫਿਲਮ ਇੰਡਸਟਰੀ ਚ ਛਾਇਆ ਸੋਗ
                                                                
                            
               
                            
                                                                            
                                                                                                                                            
                                    
                                    
                                    



