ਆਈ ਤਾਜਾ ਵੱਡੀ ਖਬਰ

ਪੰਜਾਬ ਭਰ ਵਿਚ ਬਿਜਲੀ ਸੰਕਟ ਦੇ ਚਲਦਿਆਂ ਪਿਛਲੇ ਕਾਫੀ ਦਿਨਾਂ ਤੋਂ ਲੋਕਾਂ ਨੂੰ ਲੰਬੇ-ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਆਮ ਜਨਤਾ ਦੇ ਨਾਲ-ਨਾਲ ਕਿਸਾਨ ਅਤੇ ਸਰਕਾਰ ਨੂੰ ਵੀ ਮੁਸ਼ਕਿਲ ਝੱਲਣੀ ਪੈ ਰਹੀ। ਇਹਨਾਂ ਬਿਜਲੀ ਕੱਟਾਂ ਦੇ ਚਲਦਿਆਂ ਜਿੱਥੇ ਆਮ ਜਨਤਾ ਤੇ ਕਾਫੀ ਪ੍ਰਭਾਵ ਪੈ ਰਿਹਾ ਹੈ ਉਥੇ ਹੀ ਕਿਸਾਨਾਂ ਵੱਲੋਂ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸਰਕਾਰ ਖ਼ਿਲਾਫ਼ ਮੋਰਚਾ ਬੰਦੀ ਕੀਤੀ ਜਾ ਰਹੀ ਹੈ। ਸਰਕਾਰ ਨੇ ਪੰਜਾਬ ਵਿਚ ਪਏ ਇਸ ਬਿਜਲੀ ਸੰਕਟ ਦੇ ਚਲਦਿਆਂ ਕਈ ਇੰਡਸਟਰੀਆਂ ਨੂੰ ਬੰਦ ਕਰ ਦਿੱਤਾ ਹੈ ਤਾਂ ਜੋ ਬਿਜਲੀ ਦੀ ਖਪਤ ਵਿਚ ਗਿਰਾਵਟ ਆ ਸਕੇ ਅਤੇ ਬਾਕੀ ਸਰਕਾਰੀ ਇੰਡਸਟਰੀਆਂ ਨੂੰ ਪਾਵਰਕਾਮ ਵੱਲੋਂ ਪਰਵਾਨਿਤ ਲੋਡ ਦੇ ਖਪਤ ਦੀ ਹੀ ਮਨਜ਼ੂਰੀ ਦਿੱਤੀ ਗਈ।

ਇਸ ਬਿਜਲੀ ਸੰਕਟ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਚ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਇਕ ਤਾਜ਼ਾ ਜਾਣਕਾਰੀ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਵਿਭਾਗਾਂ ਨੂੰ ਏਅਰ ਕੰਡੀਸ਼ਨਰ ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਕਰਮਚਾਰੀਆਂ ਨੂੰ ਆਪਣੇ ਦਫ਼ਤਰ ਅਤੇ ਬਰਾਂਚਾਂ ਵਿੱਚ ਨਿੱਜੀ ਤੌਰ ਤੇ ਬਿਜਲੀ ਬਚਾਉਣ ਦੀ ਅਪੀਲ ਕੀਤੀ ਹੈ।

ਡੀ ਸੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਦੀ ਮੰਗ ਵਧ ਕੇ 14500 ਮੈਗਾਵਾਟ ਤਕ ਚਲੀ ਗਈ ਹੈ, ਜਿਸ ਲਈ ਉਹਨਾਂ ਨੇ ਇਸ ਗੰਭੀਰ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਰਕਾਰੀ ਕਰਮਚਾਰੀਆਂ ਨੂੰ ਆਪਣੇ ਆਪਣੇ ਦਫਤਰਾਂ ਵਿਚ ਬਿਜਲੀ ਦੀ ਵਰਤੋਂ ਘੱਟ ਤੋਂ ਘੱਟ ਅਤੇ ਸੁਚਾਰੂ ਢੰਗ ਨਾਲ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਬਿਜਲੀ ਦੀ ਘਾਟ ਕਾਰਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਵਿਭਾਗਾਂ ਦੇ ਸਮੇਂ ਨੂੰ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ ਅਤੇ ਇਸ ਦੌਰਾਨ ਕਿਸੇ ਵੀ ਵਿਭਾਗ ਨੂੰ ਏਅਰ ਕੰਡੀਸ਼ਨਰ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹਨਾਂ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਲਗਾਉਣ ਵਿੱਚ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਬਿਜਲੀ ਸਪਲਾਈ ਦੀ ਖੇਤੀਬਾੜੀ ਖੇਤਰ ਨੂੰ ਹੀ ਪਹਿਲ ਦਿੱਤੀ ਜਾਵੇਗੀ।


                                       
                            
                                                                   
                                    Previous Postਹੁਣੇ ਹੁਣੇ ਪੰਜਾਬ ਚ ਇਥੇ ਅੱਗ ਨੇ ਮਚਾਤੀ ਭਾਰੀ ਤਬਾਹੀ-  125 ਫਾਇਰ ਟੈਂਡਰ 7 ਘੰਟਿਆਂ ਕਰ ਰਹੀ ਕੋਸ਼ਿਸ਼ਾਂ
                                                                
                                
                                                                    
                                    Next Postਹੁਣੇ ਹੁਣੇ ਮਸ਼ਹੂਰ ਅਦਾਕਾਰ ਅਮੀਰ ਖ਼ਾਨ  ਬਾਰੇ ਆਈ ਇਹ ਵੱਡੀ ਖਬਰ – ਸੁਣ  ਹਰ ਕੋਈ ਰਹਿ ਗਿਆ ਹੈਰਾਨ
                                                                
                            
               
                            
                                                                            
                                                                                                                                            
                                    
                                    
                                    



