ਆਈ ਤਾਜ਼ਾ ਵੱਡੀ ਖਬਰ 

ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਬਹੁਤ ਸਾਰੀਆਂ ਅਪਰਾਧਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਹੋਇਆਂ ਪੰਜਾਬ ਦੇ ਹਲਾਤਾਂ ਤੇ ਵੀ ਅਸਰ ਹੋ ਰਿਹਾ ਹੈ ਉਥੇ ਹੀ ਸਰਹੱਦੀ ਖੇਤਰਾਂ ਵਿਚ ਬਹੁਤ ਸਾਰੀਆਂ ਵਸਤਾਂ ਬਰਾਮਦ ਕੀਤੀਆਂ ਹਨ ਉਥੇ ਹੀ ਪੁਲੀਸ ਅਤੇ ਫ਼ੌਜ ਵੱਲੋਂ ਸਰਹੱਦੀ ਖੇਤਰਾਂ ਦੇ ਵਿਚ ਕਈ ਵਾਰ ਅਲਰਟ ਵੀ ਜਾਰੀ ਕਰ ਦਿੱਤਾ ਜਾਂਦਾ ਹੈ ਕਿਉਕਿ ਸਰਹੱਦੀ ਖੇਤਰਾਂ ਦੇ ਵਿਚ ਜਿੱਥੇ ਬਹੁਤ ਸਾਰੇ ਡਰੋਨ ਵੀ ਬਰਾਮਦ ਕੀਤੇ ਗਏ ਹਨ ਉਥੇ ਹੀ ਡਰੋਨ ਜ਼ਰੀਏ ਹਥਿਆਰਾਂ ,ਤੇ ਨਸ਼ਿਆਂ ਦੀ ਸਮੱਗਲਿੰਗ ਵੀ ਕੀਤੀ ਜਾਂਦੀ ਹੈ।

ਹੁਣ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਇਹ ਪਾਬੰਦੀ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਥੇ ਇਹ ਕੰਮ ਲੈਣ ਵਾਸਤੇ ਪਰਮਿਟ ਲੈਣਾ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਸਾਹਮਣੇ ਆਉਣ ਵਾਲੀਆਂ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਸਖ਼ਤੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ ਕਿਉ ਕੇ ਡਰੋਨ ਦੇ ਜ਼ਰੀਏ ਜਿਥੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਹੋਈ ਹੈ

ਉਥੇ ਹੀ ਹੁਣ ਪੁਲਿਸ ਵੱਲੋਂ ਸਰਹੱਦੀ ਖੇਤਰਾਂ ਦੇ ਵਿੱਚ ਸਖ਼ਤੀ ਵਧਾਏ ਜਾਣ ਦੇ ਆਦੇਸ਼ ਬਾਰਡਰ ਰੇਂਜ ਦੇ ਅਧਿਕਾਰੀਆਂ ਅਤੇ ਪੰਜਾਬ ਪੁਲਿਸ ਅਤੇ ਇੰਟੈਲੀਜੈਂਟ ਵਿਭਾਗ ਨੂੰ ਦਿੱਤੇ ਗਏ ਹਨ। ਜਿਸ ਦੇ ਚਲਦੇ ਹੋਏ ਹੁਣ ਸਰਹੱਦੀ ਖੇਤਰਾਂ ਦੇ ਵਿੱਚ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਈ ਗਈ ਹੈ। ਜਿਸ ਵਾਸਤੇ ਹੁਣ ਪੰਜਾਬ ਦੇ ਸਰਹੱਦੀ ਜਿਲਿਆ ਦੇ ਵਿਚ ਭਾਰਤ-ਪਾਕਿਸਤਾਨ ਦੀ ਸਰਹੱਦ ਤੋਂ 6 ਕਿਲੋਮੀਟਰ ਦੇ ਖੇਤਰ ਵਿੱਚ ਡਰੋਨ ਦੀ ਵਰਤੋਂ ਕੀਤੇ ਜਾਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ

 ਜੋ ਕਿ ਪਹਿਲਾਂ ਤਿੰਨ ਕਿਲੋਮੀਟਰ ਤੱਕ ਲਗਾਈ ਗਈ ਸੀ। ਇਨ੍ਹਾਂ ਖੇਤਰਾਂ ਦੇ ਵਿਚ ਹੁਣ ਡਰੋਨ ਦੀ ਵਰਤੋਂ ਕਰਨ ਬਾਬਤ ਪਹਿਲਾਂ  ਇਜ਼ਾਜ਼ਤ ਲੈਣੀ ਪਵੇਗੀ। ਜਿੱਥੇ ਦੋ ਦਿਨ ਪਹਿਲਾਂ ਚੰਡੀਗੜ੍ਹ ਵਿਚ ਪੰਜਾਬ ਦੇ ਡੀਜੀਪੀ ਦੀ ਪ੍ਰਧਾਨਗੀ ਦੇ ਹੇਠ ਹੋਈ ਮੀਟਿੰਗ ਦੇ ਵਿੱਚ ਇਹ ਫੈਸਲਾ ਲਿਆ ਗਿਆ ਹੈ। ਡਰੋਨ ਰੱਖਣ ਵਾਲੇ ਹਰ ਵਿਅਕਤੀ ਨੂੰ ਇਸ ਨੂੰ ਉਡਾਣ ਵਾਸਤੇ ਆਪਣੇ ਖੇਤਰ ਦੇ ਵਿੱਚ ਡਰੋਨ ਦੀ ਵਰਤੋਂ ਕਰਨ ਵਾਸਤੇ ਆਪਣੇ ਖੇਤਰ ਦੇ ਡੀਸੀ ਤੋਂ ਇਸ ਦੀ ਵਰਤੋਂ ਬਾਬਤ ਪਰਮਿਟ ਲੈਣਾ ਹੋਵੇਗਾ ।


                                       
                            
                                                                   
                                    Previous Postਪੰਜਾਬ ਚ ਇਥੇ ਪਤੀ ਵਲੋਂ ਪਤਨੀ ਦਾ ਕਤਲ ਕਰ ਥਾਣੇ ਜਾ ਦਿੱਤਾ ਅਜਿਹਾ ਬਿਆਨ, ਹਰੇਕ ਹੋ ਰਿਹਾ ਹੈਰਾਨ
                                                                
                                
                                                                    
                                    Next Postਪੰਜਾਬ ਸਰਕਾਰ ਨੇ ਇਹਨਾਂ ਮੁਲਾਜ਼ਮਾਂ ਨੂੰ ਫਾਰਗ ਕਰਨ ਦੇ ਦਿੱਤੇ ਹੁਕਮ
                                                                
                            
               
                            
                                                                            
                                                                                                                                            
                                    
                                    
                                    



