ਪੰਜਾਬ ਦੇ ਸਕੂਲਾਂ ‘ਚ ਇਸ ਤਰੀਕ ਤੋਂ ਹੋਣਗੀਆਂ ਛੁੱਟੀਆਂ!

ਵਿਦਿਆਰਥੀਆਂ, ਅਧਿਆਪਕਾਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਇੱਕ ਅਹਿਮ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਦੇਸ਼ ਭਰ ਵਿੱਚ ਜਲਦ ਹੀ ਛੁੱਟੀਆਂ ਜਾਂ ਆਨਲਾਈਨ ਕੰਮ-ਕਾਜ ਸਬੰਧੀ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਪ੍ਰਧਾਨ ਮੰਤਰੀ Narendra Modi ਨੇ ਦੇਸ਼ਵਾਸੀਆਂ ਨੂੰ ਤੇਲ ਦੀ ਬਚਤ ਕਰਨ, ਜਨਤਕ ਆਵਾਜਾਈ ਦੀ ਵਰਤੋਂ ਵਧਾਉਣ, “ਵਰਕ ਫ੍ਰੌਮ ਹੋਮ” ਪ੍ਰਣਾਲੀ ਨੂੰ ਦੁਬਾਰਾ ਅਪਣਾਉਣ ਅਤੇ ਗੈਰ-ਜ਼ਰੂਰੀ ਖਰੀਦਦਾਰੀ ਤੇ ਵਿਦੇਸ਼ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਕਾਰਨ ਵਿਸ਼ਵ ਪੱਧਰ ਉੱਤੇ ਆਰਥਿਕ ਦਬਾਅ ਬਣ ਰਿਹਾ ਹੈ, ਇਸ ਲਈ ਵਿਦੇਸ਼ੀ ਮੁਦਰਾ ਦੀ ਸੰਭਾਲ ਕਰਨਾ ਸਮੇਂ ਦੀ ਲੋੜ ਹੈ।

ਦਿੱਲੀ ਸਮੇਤ ਕਈ ਸੂਬਿਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ, ਜਦਕਿ ਹੁਣ ਸਕੂਲਾਂ ਵਿੱਚ ਆਨਲਾਈਨ ਕਲਾਸਾਂ ਨੂੰ ਲੈ ਕੇ ਵੀ ਚਰਚਾ ਤੇਜ਼ ਹੋ ਗਈ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਇੱਕ ਵੀਡੀਓ ਜਾਰੀ ਕਰਦੇ ਹੋਏ ਕੋਵਿਡ-19 ਦੌਰਾਨ ਅਪਣਾਏ ਗਏ ਉਪਾਵਾਂ ਨੂੰ ਮੁੜ ਲਾਗੂ ਕਰਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਘਰੋਂ ਕੰਮ, ਆਨਲਾਈਨ ਮੀਟਿੰਗਾਂ ਅਤੇ ਵੀਡੀਓ ਕਾਨਫਰੰਸਿੰਗ ਵਰਗੀਆਂ ਪ੍ਰਣਾਲੀਆਂ ਪਹਿਲਾਂ ਵੀ ਸਫਲ ਰਹੀਆਂ ਹਨ ਅਤੇ ਮੌਜੂਦਾ ਹਾਲਾਤ ਵਿੱਚ ਇਨ੍ਹਾਂ ਨੂੰ ਫਿਰ ਤੋਂ ਅਪਣਾਇਆ ਜਾ ਸਕਦਾ ਹੈ।

ਪੰਜਾਬ ਵਿੱਚ ਆਮ ਤੌਰ ‘ਤੇ 20 ਤੋਂ 25 ਮਈ ਦੇ ਵਿਚਕਾਰ ਗਰਮੀਆਂ ਦੀਆਂ ਛੁੱਟੀਆਂ ਬਾਰੇ ਐਲਾਨ ਹੁੰਦਾ ਹੈ, ਪਰ ਇਸ ਵਾਰ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਕੇਂਦਰ ਸਰਕਾਰ ਦੇ ਫੈਸਲੇ ਦੇ ਮੱਦੇਨਜ਼ਰ ਛੁੱਟੀਆਂ ਪਹਿਲਾਂ ਵੀ ਕੀਤੀਆਂ ਜਾ ਸਕਦੀਆਂ ਹਨ। ਨਾਲ ਹੀ, ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਵਿੱਚ ਆਨਲਾਈਨ ਕਲਾਸਾਂ ਲਾਗੂ ਕਰਨ ਬਾਰੇ ਵੀ ਵਿਚਾਰ ਹੋ ਸਕਦਾ ਹੈ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਿਕ ਐਲਾਨ ਸਾਹਮਣੇ ਨਹੀਂ ਆਇਆ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਸ਼ਵ ਪੱਧਰ ਉੱਤੇ ਕਾਫ਼ੀ ਵਧ ਗਈਆਂ ਹਨ, ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਈਂਧਨ ਦੀ ਬਚਤ ਕੀਤੀ ਜਾਵੇ ਅਤੇ ਦੇਸ਼ ਦੇ ਹਿੱਤ ਵਿੱਚ ਜ਼ਰੂਰੀ ਸਾਵਧਾਨੀਆਂ ਅਪਣਾਈਆਂ ਜਾਣ।